Share on Facebook Share on Twitter Share on Google+ Share on Pinterest Share on Linkedin ਸੋਹਾਣਾ ਸਮਾਗਮ: ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 2 ਸਤੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਬਲਦੇਵ ਸਿੰਘ ਲੌਂਗੋਵਾਲ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਭਾਈ ਘਨੱਈਆ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤ ਨੂੰ ਢਾਡੀ ਵਾਰਾਂ ਰਾਹੀਂ ਜਾਣੂ ਕਰਵਾਇਆ। ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਇਸ ਮੌਕੇ ਭਾਈ ਜਤਿੰਦਰ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਦਰਬਾਰ ਸਾਹਿਬ, ਭਾਈ ਈਸ਼ਵਰ ਸਿੰਘ ਲੁਧਿਆਣਾ ਵਾਲੇ, ਜਥੇਦਾਰ ਬਾਬਾ ਨਰਿੰਦਰ ਸਿੰਘ, ਭਾਈ ਰਣਜੀਤ ਸਿੰਘ ਯਮੂਨਾ ਨਗਰ ਵਾਲੇ, ਮਿੱਤਰ ਪਿਆਰੇ ਨੂੰ ਕਵੀਸ਼ਰੀ ਜਥਾ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕ ਕਮੇਟੀ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ