ਡੀਸੀ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਸਕੂਲਾਂ ਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 9 ਜੁਲਾਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਪਿਛਲੇ ਦੋ ਦਿਨਾਂ ਤੋਂ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਦੇ ਚੱਲਦਿਆਂ ਭਲਕੇ 10 ਜੁਲਾਈ (ਸੋਮਵਾਰ) ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ (ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ) ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰੀ ਮੀਂਹ ਪੈਣ ਕਾਰਨ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਦੇ ਸਰਕਾਰੀ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫ਼ੀ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਬਹੁਤ ਮੁਸ਼ਕਲ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਸਕੂਲਾਂ, ਮਾਨਤਾ ਪ੍ਰਾਪਤ ਅਤੇ ਹੋਰਨਾਂ ਵਿੱਦਿਅਕ ਅਦਾਰਿਆਂ ਵਿੱਚ ਫਿਲਹਾਲ ਸੋਮਵਾਰ ਨੂੰ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ

ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ ਨਬਜ਼-ਏ-ਪੰਜਾਬ, ਮੁਹਾਲੀ, 15 ਮਈ:…