ਡੀਸੀ ਗਿਰੀਸ਼ ਦਿਆਲਨ ਨੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਸਰਕਾਰੀ ਖਰੀਦ ’ਤੇ ਤਸੱਲੀ ਪ੍ਰਗਟਾਈ

ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 86 ਹਜ਼ਾਰ 763 ਮੀਟਰਿਕ ਟਨ ਝੋਨੇ ਦੀ ਆਮਦ

ਅਨਾਜ ਮੰਡੀਆਂ ਵਿੱਚ ਖਰੀਦੇ ਗਏ ਝੋਨੇ ’ਚੋਂ 64 ਹਜ਼ਾਰ 295 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਜ਼ਿਲ੍ਹਾ ਮੁਹਾਲੀ ਦੀਆਂ ਵੱਖ-ਵੱਖ ਅਨਾਜ ਮੰਡੀਆਂ ਅਤੇ ਝੋਨੇ ਦੀ ਖਰੀਦ ਲਈ ਵਿਸ਼ੇਸ਼ ਤੌਰ ’ਤੇ ਸਥਾਪਿਤ ਕੀਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੇ ਕੰਮ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਸਮੂਹ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਲਗਭਗ 100 ਫੀਸਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 86 ਹਜ਼ਾਰ 763 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 86 ਹਜ਼ਾਰ 655 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੰਡੀਆਂ ’ਚੋਂ 64 ਹਜ਼ਾਰ 295 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕਰਵਾਈ ਗਈ ਹੈ।
ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਗਰੇਨ ਨੇ 20 ਹਜ਼ਾਰ 194 ਮੀਟਰਿਕ ਟਨ, ਮਾਰਕਫੈੱਡ ਨੇ 34 ਹਜ਼ਾਰ 980 ਮੀਟਰਿਕ ਟਨ, ਪਨਸਪ ਨੇ 13 ਹਜ਼ਾਰ 989 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 11 ਹਜ਼ਾਰ 267 ਮੀਟਰਿਕ ਟਨ, ਐਫ਼ਸੀਆਈ ਨੇ 6 ਹਜ਼ਾਰ 91 ਮੀਟਰਿਕ ਟਨ ਨੇ ਝੋਨੇ ਦੀ ਸਰਕਾਰੀ ਖਰਦੀ ਕੀਤੀ ਗਈ ਹੈ ਜਦੋਂਕਿ ਵਾਪਰੀਆਂ ਵੱਲੋਂ 134 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਲਈ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਕੇਵਲ ਸੁਪਰ ਐਸਐਮਐਸ ਲੱਗੀ ਕੰਬਾਈਨ ਨਾਲ ਹੀ ਕਰਵਾਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ ਕਿਉਂਕਿ ਰਾਤ ਨੂੰ ਫਸਲ ਕੱਟਣ ਨਾਲ ਉਸ ਵਿੱਚ ਨਮੀ ਦੀ ਮਾਤਰਾ ਤੈਅ ਮਾਪਦੰਡਾਂ ਤੋਂ ਵੱਧ ਹੁੰਦੀ ਹੈ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …