ਡੀਸੀ ਨੇ ਲਖਨੌਰ ਬੀਐਸਐਫ ਕੈਂਪਸ ਵਿੱਚ ਕੀਤਾ ਨਵੇਂ ਟਿਊਬਵੈੱਲ ਦਾ ਉਦਘਾਟਨ

ਬੀਐਸਐਫ ਜਵਾਨਾਂ ਲਈ ਲੋੜੀਂਦੀ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ: ਡੀਸੀ ਕੋਮਲ ਮਿੱਤਲ

ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ:
ਲਖਨੌਰ ਸਥਿਤ ਬੀ ਐਸ ਐਫ (ਸੀਮਾ ਸੁਰੱਖਿਆ ਬਲ) ਕੈਂਪਸ ਵਿੱਚ 36 ਲੱਖ ਦੀ ਲਾਗਤ ਨਾਲ ਅਤੇ 1100 ਫੁੱਟ ਡੂੰਘਾਈ ਵਾਲੇ ਨਵੇਂ ਟਿਊਬਵੈੱਲ ਬੋਰ ਦਾ ਉਦਘਾਟਨ ਅੱਜ ਸ਼ਾਮ ਇੱਥੇ ਹੋਏ ਸਾਦਾ ਸਮਾਰੋਹ ਦੌਰਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਐਡੀਸ਼ਨਲ ਡਾਇਰੈਕਟਰ ਜਨਰਲ ਬੀਐਸਐਫ (ਪੱਛਮੀ ਕਮਾਂਡ) ਸ੍ਰੀ ਸਤੀਸ਼ ਐਸ. ਖੰਡਾਰੇ ਅਤੇ ਕਾਰਜਕਾਰੀ ਇੰਜੀਨੀਅਰ ਰਮਨਪ੍ਰੀਤ ਸਿੰਘ ਨੇ ਸੰਯੁਕਤ ਤੌਰ ‘ਤੇ ਕੀਤਾ।
ਇਹ ਕਾਰਜ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਹੈ, ਜਿਸਦਾ ਉਦੇਸ਼ ਬੀਐਸਐਫ ਕੈਂਪਸ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪੀਣ ਯੋਗ ਪਾਣੀ ਦੀ ਉਪਲਬਧਤਾ ਅਤੇ ਗੁਣਵੱਤਾ ਵਿੱਚ ਸੁਧਾਰ ਲਿਆਉਣਾ ਹੈ। ਨਵੀਂ ਟਿਊਬਵੈੱਲ ਸਹੂਲਤ ਨਾਲ ਬੀਐਸਐਫ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੇ ਪਾਣੀ ਦੀ ਭਰੋਸੇਯੋਗ ਸਪਲਾਈ ਮਿਲੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਇਹ ਪ੍ਰੋਜੈਕਟ ਨਾਗਰਿਕਾਂ ਦੀ ਭਲਾਈ ਲਈ ਸਰਕਾਰ ਅਤੇ ਬੀਐਸਐਫ ਦੇ ਸਾਂਝੇ ਯਤਨਾਂ ਦਾ ਪ੍ਰਤੀਕ ਹੈ। ਉਨ੍ਹਾਂ ਨੇ ਸਮੇਂ ਸਿਰ ਕੰਮ ਪੂਰਾ ਕਰਨ ਲਈ ਸੰਬੰਧਿਤ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਐਡੀਸ਼ਨਲ ਡਾਇਰੈਕਟਰ ਜਨਰਲ ਸ੍ਰੀ ਸਤੀਸ਼ ਐਸ. ਖੰਡਾਰੇ ਨੇ ਕਿਹਾ ਕਿ ਇਹ ਬੀਐਸਐਫ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਮਹੱਤਵਪੂਰਨ ਉਪਰਾਲਾ ਹੈ, ਜੋ ਸਿਵਲ-ਸੈਨਾ ਸਹਿਯੋਗ ਦੀ ਉੱਤਮ ਮਿਸਾਲ ਪੇਸ਼ ਕਰਦਾ ਹੈ। ਕਾਰਜਕਾਰੀ ਇੰਜੀਨੀਅਰ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਟਿਊਬਵੈੱਲ ਸਾਰੇ ਤਕਨੀਕੀ ਮਾਪਦੰਡਾਂ ਅਨੁਸਾਰ ਬਣਾਇਆ ਗਿਆ ਹੈ ਅਤੇ ਇਹ ਲਗਾਤਾਰ ਉੱਚ-ਗੁਣਵੱਤਾ ਵਾਲੇ ਪਾਣੀ ਦੀ ਸਪਲਾਈ ਦੇਣ ਦੇ ਯੋਗ ਹੈ। ਇਸ ਸਮਾਰੋਹ ਵਿੱਚ ਬੀਐਸਐਫ ਦੇ ਸੀਨੀਅਰ ਅਧਿਕਾਰੀ, ਸਥਾਨਕ ਪ੍ਰਸ਼ਾਸਨ ਦੇ ਪ੍ਰਤੀਨਿਧੀ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵੀ ਮੌਜੂਦ ਸਨ। ਇਸ ਪ੍ਰੋਜੈਕਟ ਦੇ ਸਫਲ ਨਿਰਮਾਣ ਨਾਲ ਇਲਾਕੇ ਵਿੱਚ ਪਾਣੀ ਦੀ ਕਮੀ ਦੂਰ ਹੋਵੇਗੀ।

Load More Related Articles
Load More By Nabaz-e-Punjab
Load More In National

Check Also

DC inaugurates New Tubewell at BSF Campus, Lakhnour

DC inaugurates New Tubewell at BSF Campus, Lakhnour Nabaz-e-Punjab, Mohali, October 3: A n…