ਡੀਸੀ ਵੱਲੋਂ ਸ਼ਰਾਬ ਦੀ ਵਿਕਰੀ ’ਤੇ ਨਜ਼ਰ ਰੱਖਣ ਲਈ ਠੇਕਿਆਂ ’ਤੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ

ਜ਼ਿਲ੍ਹਾ ਚੋਣ ਕੰਟਰੋਲ ਰੂਮ ਤੇ ਪੁਲੀਸ ਕੰਟਰੋਲ ਰੂਮ ਸੀਸੀਟੀਵੀ ਕੈਮਰੇ ਰਾਹੀਂ ਸ਼ਰਾਬ ਦੀ ਵਿਕਰੀ ਤੇ ਸਟਾਕ ’ਤੇ ਰੱਖੇਗਾ ਨਜ਼ਰ

ਨਬਜ਼-ਏ-ਪੰਜਾਬ, ਮੁਹਾਲੀ, 6 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਾਰੇ ਸ਼ਰਾਬ ਦੇ ਠੇਕਿਆਂ ਅਤੇ ਸਬ-ਠੇਕਿਆਂ ’ਤੇ ਪੁਆਇੰਟ ਆਫ਼ ਸੇਲ ਅਤੇ ਪੁਆਇੰਟ ਆਫ਼ ਸਟੋਰੇਜ ਨੂੰ ਕਵਰ ਕਰਨ ਲਈ ਤੁਰੰਤ ਪ੍ਰਭਾਵ ਆਈਪੀ ਕੰਟਰੋਲ ਇਨੇਬਲਡ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਡੀਸੀ ਨੇ ਆਬਕਾਰੀ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਿਤ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਕੈਮਰਿਆਂ ਦੀ ਪਹੁੰਚ ਜ਼ਿਲ੍ਹਾ ਚੋਣ ਕੰਟਰੋਲ ਰੂਮ ਅਤੇ ਜ਼ਿਲ੍ਹਾ ਪੁਲੀਸ ਚੋਣ ਸੈੱਲ ਨਾਲ ਵੀ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਅਤੇ ਸਬ-ਠੇਕਿਆਂ ਰਾਹੀਂ ਵੇਚੀ ਜਾਂਦੀ ਸ਼ਰਾਬ ਦੀ ਵਿਕਰੀ ਅਤੇ ਸਟਾਕ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਸ਼ਰਾਬ ਦੀ ਵੰਡ ਦੇ ਨਾਮ ’ਤੇ ਕਿਸੇ ਤਰ੍ਹਾਂ ਨਾਲ ਵੋਟਰਾਂ ਨੂੰ ਲੁਭਾਉਣ ਦੇ ਯਤਨਾਂ ਨੂੰ ਠੱਲ੍ਹ ਪਾਈ ਜਾ ਸਕੇ।
ਜਾਣਕਾਰੀ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਸ਼ਰਾਬ ਦੇ 299 ਠੇਕਿਆਂ ਤੋਂ ਇਲਾਵਾ 38 ਸਬ-ਠੇਕੇ ਅਤੇ ਡਿਪਾਰਟਮੈਂਟਲ ਸਟੋਰਾਂ ਵਿੱਚ ਸਥਾਪਿਤ ਕੀਤੀਆਂ ਜਾ ਰਹੀਆਂ ਦੋ ਮਾਡਲ ਦੁਕਾਨਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮਾਹੌਲ ਨੂੰ ਸੁਤੰਤਰ ਅਤੇ ਨਿਰਪੱਖ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਢਿੱਲ-ਮੱਠ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਆਬਕਾਰੀ ਕਾਰੋਬਾਰ ਵਿੱਚ ਨਵੇਂ ਪ੍ਰਵੇਸ਼ ਕਰਨ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪਹਿਲਾਂ ਹੀ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…