nabaz-e-punjab.com

ਡੀਸੀ ਓਵਰਸੀਜ਼ ਕੰਸਲਟੈਂਸੀ ਤੇ ਵਿਕਟੋਰੀਆ ਗਾਈਡਲਾਈਨਜ਼ ਦਾ ਲਾਇਸੈਂਸ ਰੱਦ

ਨਬਜ਼-ਏ-ਪੰਜਾਬ, ਮੁਹਾਲੀ, 11 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਡੀਸੀ ਓਵਰਸੀਜ਼ ਕੰਸਲਟੈਂਸੀ ਅਤੇ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਡੀਸੀ ਓਵਰਸੀਜ਼ ਕੰਸਲਟੈਂਸੀ ਫਰਮ ਸੈਕਟਰ-71 (ਮੁਹਾਲੀ) ਦੇ ਮਾਲਕ ਧੀਰਜ ਪ੍ਰਕਾਸ਼ ਵਾਸੀ ਮਾਡਲ ਟਾਊਨ ਅੰਬਾਲਾ ਸਿਟੀ (ਹਰਿਆਣਾ) ਹਾਲ ਵਾਸੀ ਸੈਕਟਰ-71 (ਮੁਹਾਲੀ) ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 9 ਅਗਸਤ 2023 ਤੱਕ ਸੀ। ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕਰਨ ਕਾਰਨ ਇਸ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ। ਏਡੀਸੀ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਜ਼ਿੰਮੇਵਾਰੀ ਵੀ ਫਰਮ ਮਾਲਕ ਦੀ ਹੋਵੇਗੀ।
ਇੰਜ ਹੀ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ। ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਫੇਜ਼-11 (ਮੁਹਾਲੀ) ਦੇ ਮਾਲਕ ਪਰਮਜੀਤ ਸਿੰਘ ਵਾਸੀ ਪਿੰਡ ਤੇ ਡਾਕਖਾਨਾ ਬਾਦਸ਼ਾਹਪੁਰ, ਤਹਿਸੀਲ ਸਮਾਣਾ (ਜ਼ਿਲ੍ਹਾ ਪਟਿਆਲਾ) ਹਾਲ ਵਾਸੀ ਜੇਐਲਪੀਐਲ, ਸਕਾਈ ਗਾਰਡਨ, ਸੈਕਟਰ-66-ਏ (ਮੁਹਾਲੀ) ਨੂੰ ਕੰਸਲਟੈਂਸੀ ਦੇ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 30 ਅਕਤੂਬਰ 2023 ਤੱਕ ਹੈ। ਪ੍ਰੰਤੂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕਰਨ ਕਰਕੇ ਇਸ ਫਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਦਾ ਉਕਤ ਲਾਇਸੈਂਸੀ/ਫਰਮ/ਡਾਇਰੈਕਟਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਜ਼ਿੰਮੇਵਾਰੀ ਵੀ ਫਰਮ ਮਾਲਕ ਦੀ ਹੋਵੇਗੀ ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…