ਡੀਸੀ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਅਗਾਊਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ, ਲੋਕਾਂ ਨੂੰ ਆਜ਼ਾਦੀ ਦਿਵਸ ਸਮਾਗਮ ’ਚ ਪਹੁੰਚਣ ਦਾ ਖੁੱਲ੍ਹਾ ਸੱਦਾ

ਨਬਜ਼-ਏ-ਪੰਜਾਬ, ਮੁਹਾਲੀ, 10 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ 78ਵਾਂ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਮਾਗਮ ਵਾਲੀ ਥਾਂ ’ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਆਜ਼ਾਦੀ ਦਿਵਸ ਸਮਾਗਮ ਦੇ ਅਗਾਊਂ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਡੀਸੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਅਤੇ 15 ਅਗਸਤ ਨੂੰ ਸਰਕਾਰੀ ਕਾਲਜ ਫੇਜ਼-6 ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪਹੁੰਚਣ ਲਈ ਆਮ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਏਡੀਸੀ (ਵਿਕਾਸ) ਦੀ ਦੇਖਰੇਖ ਹੇਠ ਤਿਆਰ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਐਸਡੀਐਮ ਸਾਰੇ ਪ੍ਰਬੰਧਾਂ ਦੇ ਓਵਰਆਲ ਜ਼ਿੰਮੇਵਾਰ ਹੋਣਗੇ। ਸਮਾਗਮ ਦੌਰਾਨ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਦੇ ਬੈਠਣ ਲਈ ਵੱਖਰੇ ਬਲਾਕ ਦਾ ਪ੍ਰਬੰਧ ਕੀਤਾ ਜਾਵੇਗਾ। ਸਮਾਗਮ ਵਿੱਚ ਸ਼ਹੀਦ ਸੈਨਿਕਾਂ ਦੇ ਵਾਰਿਸ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੇ ਚੱਲਦਿਆਂ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਰਿਹਰਸਲ ਸਮੇਂ ਮੈਡੀਕਲ ਟੀਮ ਸਮੇਤ ਲੇਡੀ ਡਾਕਟਰ ਦੀ ਤਾਇਨਾਤੀ ਲਈ ਸਿਵਲ ਸਰਜਨ ਪਾਬੰਦ ਹੋਣਗੇ।
ਡੀਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਬੰਧੀ ਪੁਲੀਸ ਵਿਭਾਗ ਅਤੇ ਹੋਰ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਬੰਧਾਂ\ਕੰਮਾਂ ਲਈ ਡਿਊਟੀ ਪ੍ਰਤੀ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਸਮਾਗਮ ਵਾਲੀ ਥਾਂ ’ਤੇ ਫੁੱਲ ਡਰੈੱਸ ਰਿਹਰਸਲ ਹੋਵੇਗੀ।
ਇਸ ਮੌਕੇ ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਐਸਡੀਐਮ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਜ) ਹਰਮਿੰਦਰ ਸਿੰਘ ਹੁੰਦਲ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ, ਸਹਾਇਕ ਕਮਿਸ਼ਨਰ ਰੰਜੀਵ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ, ਸਿਵਲ ਸਰਜਨ ਡਾ. ਦਵਿੰਦਰ ਪੁਰੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…