Share on Facebook Share on Twitter Share on Google+ Share on Pinterest Share on Linkedin ਡੀਸੀ ਨੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੇ ਉਦਘਾਟਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਰਾਸ਼ਟਰ ਦੇ ਨਾਇਕ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਹੋਵੇਗਾ ਮੁੱਖ ਆਕਰਸ਼ਣ ਦਾ ਕੇਂਦਰ ਨਬਜ਼-ਏ-ਪੰਜਾਬ, ਮੁਹਾਲੀ, 2 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ 4 ਦਸੰਬਰ ਨੂੰ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਮੁਹਾਲੀ ਵਿਖੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਰਾਸ਼ਟਰ ਨੂੰ ਸਮਰਪਿਤ ਕਰਨਗੇ। ਅੱਜ ਇੱਥੇ ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਸਮਾਗਮ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਪਲਾਜ਼ਾ ਵਿੱਚ ਮਹਾਨ ਆਜ਼ਾਦੀ ਘੁਲਾਟੀਏ ਅਤੇ ਰਾਸ਼ਟਰ ਦੇ ਨਾਇਕ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਮੁੱਖ ਆਕਰਸ਼ਣ ਦਾ ਕੇਂਦਰ ਹੋਵੇਗਾ ਜੋ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਏਗਾ। ਡੀਸੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਹੋਰਨਾਂ ਸਬੰਧਤ ਵਿਭਾਗਾਂ ਨੂੰ ਪਲਾਜ਼ਾ ਦੇ ਉਦਘਾਟਨ ਲਈ ਤਿਆਰੀਆਂ ਨੂੰ ਮੁਕੰਮਲ ਕਰਨ ਦੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਸਮਾਗਮ ਨੂੰ ਸ਼ਾਨਦਾਰ ਬਣਾਉਣ ਲਈ ਸਾਰੇ ਵਿਭਾਗਾਂ ਵਿੱਚ ਆਪਸੀ ਤਾਲਮੇਲ ਹੋਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਲੋਕਾਂ ਦੇ ਆਉਣ-ਜਾਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ ਅਤੇ ਹਵਾਈ ਅੱਡਾ ਇਲਾਕੇ ਨੂੰ ਆਵਾਜਾਈ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਤੋਂ ਮੁਕਤ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਏਡੀਸੀ (ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਨਿਗਮ ਕਮਿਸ਼ਨਰ ਟੀ ਬੈਨਿਥ, ਏਸੀਏ ਗਮਾਡਾ ਅਮਰਿੰਦਰ ਸਿੰਘ ਟਿਵਾਣਾ, ਐਸਡੀਐਮ ਦਮਨਦੀਪ ਕੌਰ, ਐਸਪੀ (ਟਰੈਫ਼ਿਕ) ਐਚਐਸ ਮਾਨ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ਼ਿਵਪ੍ਰੀਤ ਸਿੰਘ ਤੇ ਐਸਐਸ ਭੁੱਲਰ ਅਤੇ ਕਾਰਜਕਾਰੀ ਇੰਜੀਨੀਅਰ (ਬਾਗਬਾਨੀ) ਗਮਾਡਾ ਮਨਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ