ਡੀਸੀ ਨੇ ਖਜੂਰ ਮੰਡੀ ਵਿੱਚ ਘੱਗਰ ਤੋਂ ਉੱਛਲੇ ਪਾਣੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ

ਝਰਮੜੀ ਵਿੱਚ ਵੀ ਮੀਂਹ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ, ਮੁਹਾਲੀ, 4 ਸਤੰਬਰ:
ਘੱਗਰ ਦੇ ਵਿੱਚ ਕਲ੍ਹ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਪ੍ਰਭਾਵਿਤ ਹੋਏ ਪਿੰਡ ਖਜੂਰ ਮੰਡੀ ਦਾ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੌਰਾ ਕੀਤਾ। ਉਨ੍ਹਾਂ ਨੇ ਇਸ ਸੰਕਟ ਦੀ ਘੜੀ ਦੌਰਾਨ ਪਿੰਡ ਵਾਸੀਆਂ ਨੂੰ ਹਰ ਜ਼ਰੂਰੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਵਸਨੀਕਾਂ ਨੂੰ ਡਾਕਟਰੀ ਸਹਾਇਤਾ, ਪਸ਼ੂ ਪਾਲਣ ਟੀਮਾਂ, ਸੁੱਕਾ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਫ਼ਤ ਪ੍ਰਬੰਧਨ ਨਿਯਮਾਂ ਅਧੀਨ ਆਉਣ ਵਾਲੇ ਫਸਲਾਂ ਅਤੇ ਹੋਰ ਨੁਕਸਾਨ ਦੀ ਢੁਕਵੀਂ ਭਰਪਾਈ ਕੀਤੀ ਜਾਵੇਗੀ, ਜਿਸ ਲਈ ਮਾਲ ਪਟਵਾਰੀ ਨੂੰ ਤੁਰੰਤ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੈਡੀਕਲ ਕੈਂਪ, ਰਾਸ਼ਨ ਵੰਡ ਸਥਾਨਾਂ ਅਤੇ ਪ੍ਰਭਾਵਿਤ ਪਿੰਡ ਵਾਸੀਆਂ ਦੇ ਘਰਾਂ ਦੇ ਦੌਰੇ ਦੌਰਾਨ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਈਚਾਰੇ ਦੀਆਂ ਖਾਸ ਜ਼ਰੂਰਤਾਂ ਅਨੁਸਾਰ ਸਹਾਇਤਾ ਪ੍ਰਦਾਨ ਕਰ ਰਿਹਾ ਹੈ।
ਇਸ ਉਪਰੰਤ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਪਿੰਡ ਝਰਮੜੀ ਨੇੜੇ ਅੰਬਾਲਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ਅਧੀਨ ਪੁੱਲ ਹੇਠੋਂ ਨਿਕਾਸੀ ਨਾ ਹੋਣ ਕਾਰਨ ਪਾਣੀ ਖੜ੍ਹਨ ਅਤੇ ਨਿਕਾਸੀ ਦੇ ਮੁੱਦੇ ਦਾ ਜਾਇਜ਼ਾ ਲਿਆ। ਨੈਸ਼ਨਲ ਹਾਈਵੇਅ ਅਥਾਰਟੀ ਨੂੰ ਡਰੇਨ ਵਿੱਚ ਰੁਕਾਵਟ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਨੈਸ਼ਨਲ ਹਾਈਵੇਅ ਨੇ ਪਾਣੀ ਦੇ ਨਿਕਾਸ ਲਈ ਤੁਰੰਤ ਮਸ਼ੀਨਰੀ ਤਾਇਨਾਤ ਕੀਤੀ ਅਤੇ ਉਨ੍ਹਾਂ ਨੂੰ ਕੰਮ ਪੂਰਾ ਹੋਣ ਤੱਕ ਸਾਈਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ।

ਝਰਮੜੀ ਦੇ ਆਪਣੇ ਦੌਰੇ ਦੌਰਾਨ ਡੀਸੀ ਕੋਮਲ ਮਿੱਤਲ ਨੇ ਸਥਾਨਕ ਲੋਕਾਂ ਨੂੰ ਦਰਪੇਸ਼ ਮੀਂਹ ਦੇ ਪਾਣੀ ਦੀ ਨਿਕਾਸੀ ਦੀਆਂ ਸਮੱਸਿਆਵਾਂ ਦਾ ਵੀ ਮੁਲਾਂਕਣ ਕੀਤਾ। ਉਨ੍ਹਾਂ ਨੇ ਮੌਕੇ ’ਤੇ ਹੀ ਐੱਸਡੀਐਮ ਡੇਰਾਬੱਸੀ ਅਤੇ ਬੀਡੀਪੀਓ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਅਸਥਾਈ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਡੀਸੀ ਨੇ ਭਰੋਸਾ ਦਿੱਤਾ ਕਿ ਮਾਨਸੂਨ ਦੇ ਮੌਸਮ ਤੋਂ ਬਾਅਦ ਇਨ੍ਹਾਂ ਮੁੱਦਿਆਂ ਦਾ ਸਥਾਈ ਹੱਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਐਸਡੀਐਮ ਡੇਰਾਬੱਸੀ ਅਮਿਤ ਗੁਪਤਾ, ਤਹਿਸੀਲਦਾਰ ਡੇਰਾਬੱਸੀ ਸੁਮੀਤ ਸਿੰਘ ਢਿੱਲੋਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …