‘ਪ੍ਰਭ ਆਸਰਾ’ ਵਿੱਚ ਇਲਾਜ਼ ਅਧੀਨ ਅੌਰਤ ਦੀ ਮੌਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਅਪਰੈਲ:
ਇੱਥੋਂ ਦੇ ਪਿੰਡ ਪਡਿਆਲਾ ਦੀ ਸੰਸਥਾ ‘ਪ੍ਰਭ ਆਸਰਾ’ ਵਿਖੇ ਦਾਖਿਲ ਹੋਏ ਲਾਵਾਰਿਸ਼ ਅੌਰਤ ਦੀ ਅੱਜ ਇਲਾਜ ਅਧੀਨ ਜੀ.ਐਮ.ਸੀ ਐਚ ਸੈਕਟਰ 32 ਚੰਡੀਗੜ ਵਿਖੇ ਅਚਾਨਕ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਸ਼ਮਸੇਰ ਸਿੰਘ ਪਡਿਆਲਾ ਤੇ ਬੀਬੀ ਰਾਜਿੰਦਰ ਕੌਰ ਮੁੱਖ ਪ੍ਰਬੰਧਕ ‘ਪ੍ਰਭ ਆਸਰਾ’ ਸੰਸਥਾ ਨੇ ਦੱਸਿਆ ਕਿ ਇਸ ਅੌਰਤ ਨੂੰ ਸਮਾਜ ਦਰਦੀ ਸੱਜਣਾਂ ਵੱਲੋ ਸੰਸਥਾ ਵਿਚ ਬਹੁਤ ਹੀ ਤਰਸਯੋਗ ਹਾਲਤ ਵਿਚ ਜੂਨ 2009 ਨੂੰ ਦਾਖਿਲ ਕਰਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਸਿਰਫ ਆਪਣਾ ਨਾਮ ਕਰਮਜੀਤ ਕੌਰ 69 ਹੀ ਦੱਸ ਪਾ ਰਹੀ ਸੀ। ਉਸ ਦੀ ਹਾਲਤ ਠੀਕ ਨਾ ਹੋਣ ਕਾਰਨ ਉਸਦਾ ਇਲਾਜ਼ ਸਿਵਲ ਹਸਪਤਾਲ ਫੇਜ਼-6 ਤੋਂ ਸ਼ੁਰੂ ਕਰਵਾ ਦਿਤਾ ਗਿਆ ਸੀ। ਪਰ ਪਿਛਲੇ ਕੁਝ ਦਿਨ ਤੋਂ ਉਸ ਦੀ ਹਾਲਤ ਬਹੁਤ ਖ਼ਰਾਬ ਹੋਣ ਕਰਕੇ ਉਸਨੂੰ ਸਿਵਲ ਹਸਪਤਾਲ ਫੇਜ਼-6 ਮੁਹਾਲੀ ਵਿੱਚ ਦਾਖ਼ਲ ਕਰਵਾਇਆ ਦਿੱਤਾ ਗਿਆ। ਉਸ ਦੀ ਹਾਲਤ ਵਿਚ ਕੋਈ ਸੁਧਾਰ ਨਾ ਆਉਣ ਤੇ ਡਾਕਟਰਾਂ ਨੇ ਜੀ.ਐਮ.ਸੀ.ਐਚ ਸੈਕਟਰ 32 ਚੰਡੀਗੜ ਰੈਫਰ ਕਰ ਦਿੱਤਾ। ਬੀਤੀ ਰਾਤ ਅਚਾਨਕ ਇਲਾਜ ਅਧੀਨ ਜੀ.ਐਮ.ਸੀ.ਐਚ ਸੈਕਟਰ 32 ਚੰਡੀਗੜ੍ਹ ਵਿੱਚ ਅੌਰਤ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ 48 ਘੰਟਿਆਂ ਤੱਕ ਸੰਸਥਾ ਵਿੱਚ ਰੱਖਿਆ ਜਾਵੇਗਾ। ਉਸ ਦੀ ਪਛਾਣ ਕਰਨ ਵਾਲਿਆਂ ਨੂੰ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…