Share on Facebook Share on Twitter Share on Google+ Share on Pinterest Share on Linkedin ਪੰਜਾਬ ਦੀ ਨਵੀਂ ਕੈਬਨਿਟ ਵੱਲੋਂ ਲਏ ਲੋਕ ਪੱਖੀ ਫੈਸਲੇ ਸ਼ਲਾਘਾਯੋਗ: ਸ਼ਿਵ ਵਰਮਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਮਾਰਚ: ਪੰਜਾਬ ਵਿਚ ਕੈਟਪਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣੀ ਕਾਂਗਰਸ ਦੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਸੂਬੇ ਦੇ ਹੱਕ ਵਿਚ ਲਾਏ ਫੈਸਲੇ ਸਲਾਘਾਯੋਗ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਗਜ਼ ਕਾਂਗਰਸੀ ਆਗੂ ਤੇ ਕੌਂਸਲਰ ਸ਼ਿਵ ਵਰਮਾ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਮੁੱਚੀ ਕੈਬਨਿਟ ਵੱਲੋਂ ਮੁੱਖ ਮੰਤਰੀ ਸਮੇਤ ਕੋਈ ਵੀ ਮੰਤਰੀ ਲਾਲ ਬੱਤੀ ਨਾ ਲਗਾਉਣ, ਪੰਜਾਬ ਵਿੱਚ ਕਿਸੇ ਵੀ ਪ੍ਰੋਜੈਕਟ ਦਾ ਨੀਂਹ ਪੱਥਰ ਸਬੰਧੀ ਬੋਰਡ ਨਾ ਲਗਾਉਣ, ਪੱਤਰਕਾਰਾਂ ਲਈ ਟੋਲ ਟੈਕਸ ਖਤਮ ਕਰਨ, ਸੂਬੇ ਵਿੱਚ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਘੱਟ ਕਰਨ, ਮੰਤਰੀ ਅਤੇ ਵਿਧਾਇਕ ਹਰ ਸਾਲ ਆਪਣੀ ਸੰਪਤੀ ਦੀ ਲਿਸਟ ਵਿਧਾਨ ਸਭਾ ਵਿੱਚ ਸੌਂਪਣ, ਲੋਕ ਪਾਲ ਬਿੱਲ ਲਿਆਉਣ ਜਿਸ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਖ਼ਿਲਾਫ਼ ਕਾਰਵਾਈ ਦੀ ਵਿਵਸਥਾ ਹੋਵੇਗੀ ਸਮੇਤ ਹਲਕਾ ਇੰਚਾਰਜ ਸਿਸਟਮ ਕੀਤਾ ਖ਼ਤਮ ਕਰਨ, ਪੁਲਿਸ ਕਰਮੀਆਂ ਦੀ ਡਿਊਟੀ ਦਾ ਸਮਾਂ ਨਿਰਧਾਰਿਤ ਕਰਨ, ਡੀਟੀਓ ਦਾ ਦਫ਼ਤਰ ਪੂਰੇ ਪੰਜਾਬ ਵਿੱਚੋਂ ਖ਼ਤਮ ਕਰਨ, ਨਸ਼ੇ ਦੇ ਮੁੱਦੇ ਉੱਤੇ ਸੂਬੇ ਵਿੱਚ ਟਾਸਕ ਫੋਰਸ ਬਣਾਉਣ, ਕਿਸਾਨਾਂ ਦੇ ਕਰਜ਼ੇ ਦੇ ਮੁੱਦੇ ਉੱਤੇ 60 ਦਿਨ ਵਿੱਚ ਪੂਰੀ ਰਿਪੋਰਟ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਆਖਿਆ ਗਿਆ ਹੈ ਜੋ ਕਿ ਸਲਾਘਾਯੋਗ ਫੈਸਲੇ ਹਨ। ਸ਼ਿਵ ਵਰਮਾ ਨੇ ਉਪਰੋਕਤ ਸਾਰੇ ਫੈਸਲਿਆਂ ਦਾ ਸਵਾਗਤ ਕਰਦਿਆਂ ਇਨ੍ਹਾਂ ਫੈਸਲਿਆਂ ਨੂੰ ਲੋਕ ਪੱਖੀ ਆਖਿਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ