ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਨਗਰ ਕੀਰਤਨ ਸਜਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁਹਾਲੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇੱਥੋਂ ਦੇ ਫੇਜ਼-1 (ਪੁਰਾਣਾ ਮੁਹਾਲੀ ਪਿੰਡ) ਦੇ ਗੁਰਦੁਆਰਾ ਸਾਹਿਬ ’ਚੋਂ ਅਰਦਾਸ ਉਪਰੰਤ ਸ਼ੁਰੂ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ ਗਏ। ਰਸਤੇ ਵਿੱਚ ਥਾਂਥਾਂ ’ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।