ਐਂਟੀ ਕੁਰੱਪਸ਼ਨ ਫਾਊਂਡੇਸ਼ਨ ਆਫ਼ ਇੰਡੀਆ ਦਾ ਵਫ਼ਦ ਡੀਜੀਐੱਸਈ ਨੂੰ ਮਿਲਿਆ

ਕੁਰੱਪਸ਼ਨ ਫਰੀ ਸਟੇਟ ਲਈ ਹਰ ਸੰਭਵ ਸਹਿਯੋਗ ਦੇਵੇਗੀ ਫਾਊਂਡੇਸ਼ਨ: ਬਲਜਿੰਦਰ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 4 ਜੁਲਾਈ:
ਐਂਟੀ ਕੁਰੱਪਸ਼ਨ ਫਾਊਂਡੇਸ਼ਨ ਆਫ਼ ਇੰਡੀਆ ਦੇ ਇਕ ਵਫਦ ਨੇ ਅੱਜ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਪੰਜਾਬ ਗਿਰੀਸ਼ ਦਿਆਲਨ ਨਾਲ ਮੁਹਾਲੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ‘ਕੁਰੱਪਸ਼ਨ ਫ੍ਰੀ ਸਟੇਟ’ ਦੇ ਵਿਜ਼ਨ ਨੂੰ ਅੱਗੇ ਵਧਾਉਣ ਬਾਰੇ ਵਿਚਾਰ-ਚਰਚਾ ਹੋਈ। ਵਫ਼ਦ ਦੀ ਅਗਵਾਈ ਕਰ ਰਹੇ ਸਟੇਟ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਅਤੇ ਸਟੇਟ ਮੀਤ ਪ੍ਰਧਾਨ ਕਿਰਪਾਲ ਸਿੰਘ ਕਟਾਰੀਆ ਨੇ ਦੱਸਿਆ ਕਿ ਫਾਊਂਡੇਸ਼ਨ ਦਾ ਮੰਤਵ ਸਮਾਜ ਵਿੱਚ ਕੁਰੱਪਸ਼ਨ ਖ਼ਿਲਾਫ਼ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਇਮਾਨਦਾਰੀ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇੱਕ ਕੁਰੱਪਸ਼ਨ ਮੁਕਤ ਵਾਤਾਵਰਨ ਬਣਾਉਣ ਲਈ ਫਾਊਂਡੇਸ਼ਨ ਸਰਕਾਰ ਨਾਲ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ।
ਡਾਇਰੈਕਟਰ ਜਨਰਲ ਸਕੂਲ ਸਿੱਖਿਆ ਗਿਰੀਸ਼ ਦਿਆਲਨ ਨੇ ਵਫ਼ਦ ਦੇ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਜਥੇਬੰਦੀਆਂ ਸਮਾਜ ਵਿੱਚ ਨੈਤਿਕ ਮੁੱਲਾਂ ਦੀ ਸਥਾਪਨਾ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਵਿਚਾਲੇ ਕਰਪਸ਼ਨ ਵਿਰੁੱਧ ਜਾਗਰੂਕਤਾ ਮੁਹਿੰਮਾਂ ਰਾਹੀਂ ਆਉਣ ਵਾਲੀ ਪੀੜ੍ਹੀ ਨੂੰ ਸੁਚੱਜਾ ਅਤੇ ਨੈਤਿਕ ਬਣਾਇਆ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…