ਆਪ ਆਗੂ ਨਰਿੰਦਰ ਸ਼ੇਰਗਿੱਲ ਦੀ ਅਗਵਾਈ ਹੇਠ ਵਾਲੰਟੀਅਰ ਤੇ ਕਿਸਾਨਾਂ ਦਾ ਵਫ਼ਦ ਐਚ ਐਸ ਫੂਲਕਾ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਚੋਣ ਲੜ ਚੁੱਕੇ ਨਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਵਿੱਚ ਅੱਜ ਵੱਖ ਵੱਖ ਸਮੱਸਿਆਵਾਂ ਨੂੰ ਲੈ ਕੇ ਸਥਾਨਕ ਵਾਲੰਟੀਅਰਾਂ ਅਤੇ ਇਲਾਕੇ ਦੇ ਕਿਸਾਨਾਂ ਦਾ ਇੱਕ ਵਫ਼ਦ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਅਤੇ ਵਿਧਾਇਕ ਐਚ.ਐਸ. ਫੂਲਕਾ ਨੂੰ ਮਿਲਿਆ ਅਤੇ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਕਿਸਾਨਾਂ ਦੀਆਂ ਸਮੱਸਿਆਵਾਂ ਲੈ ਕੇ ਪੁੱਜੇ ਨਛੱਤਰ ਸਿੰਘ ਬੈਦਵਾਨ ਨੇ ਕਿਹਾ ਕਿ ਲੋਕਾਂ ਨੂੰ ਲੈਂਡ ਪੁਲਿੰਗ ਅਤੇ ਹੋਰ ਜ਼ਮੀਨ ਐਕਵਾਇਰ ਦੀਆਂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਕੋਈ ਵੀ ਵਾਤ ਨਹੀਂ ਪੁੱਛ ਰਿਹਾ ਹੈ। ਇਸ ਤੋਂ ਇਲਾਵਾ ਜੇ ਸੀ ਟੀ ਦੇ ਵਰਕਰਾਂ ਵੱਲੋਂ ਮਕਾਨਾਂ ਦੀ ਅਲਾਟਮੈਂਟ ਅਤੇ ਰਿਹਾਇਸ਼ ਲਈ ਮੰਗ ਪੱਤਰ ਦਿੱਤਾ।
ਇਸ ਮੌਕੇ ਸਾਲ 1984 ਦੇ ਦੰਗਾ ਪੀੜਤਾਂ ਵੱਲੋਂ ਸ੍ਰ. ਫੂਲਕਾ ਨੂੰ ਦੱਸਿਆ ਗਿਆ ਕਿ ਗਮਾਡਾ ਵੱਲੋਂ ਮੁਹਾਲੀ ਵਿੱਚ ਦੰਗਾ ਪੀੜਤਾਂ ਨੂੰ ਮਕਾਨ ਅਲਾਟ ਕੀਤੇ ਜਾਣ ਦੀ ਸੂਚਨਾ ਹੈ। ਉਸ ਵਿੱਚ ਇਹ ਨਿਰਧਾਰਤਿ ਕੀਤਾ ਜਾਵੇ ਕਿ ਸਹੀ ਅਰਥਾਂ ਵਿੱਚ ਪੀੜਤ ਲੋਕਾਂ ਨੂੰ ਹੀ ਅਲਾਟਮੈਂਟ ਕੀਤੀ ਜਾਵੇ ਤਾਂ ਜੋ ਕੋਈ ਗਤਲ ਅਨਸਰ ਇਸ ਦਾ ਲਾਭ ਨਾ ਲੈ ਸਕੇ। ਸਭ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਸ ਫੂਲਕਾ ਨੇ ਕਿਹਾ ਕਿ ਉਹ ਇਸ ਮਸੇਲ ਨੂੰ ਜਲਦ ਹੀ ਵਿਘਾਨ ਸਭਾ ‘ਚ ਉਠਾਉਣਗੇ ਅਤੇ ਸਭ ਨੂੰ ਬਣਦਾ ਹੱਕ ਦਿਵਾਉਣ ਲਈ ਉਹ ਕਾਰਜ ਕਰਨਗੇ।

Load More Related Articles
Load More By Nabaz-e-Punjab
Load More In Politics

Check Also

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ

ਅਕਾਲੀ ਦਲ ਵੱਲੋਂ ਮੁਹਾਲੀ ਦੇ ਵਿਕਾਸ ਲਈ ਵਿਜ਼ਨ ਦਸਤਾਵੇਜ਼ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 21 ਮਈ 2026: ਮੁਹ…