ਦਿੱਲੀ ਚੱਲੋ: ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਅੰਦੋਲਨ ਸਫਲ ਬਣਾਉਣ ਦਾ ਮਤਾ ਪਾਸ

ਨਬਜ਼-ਏ-ਪੰਜਾਬ, ਮੁਹਾਲੀ, 12 ਮਾਰਚ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਦੀ ਪ੍ਰਧਾਨਗੀ ਹੇਠ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਕਲਾਂ ਵਿਖੇ ਹੋਈ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ 14 ਮਾਰਚ ਨੂੰ ਦਿੱਲੀ ਚੱਲੋ ਕਿਸਾਨ ਅੰਦੋਲਨ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਮਤਾ ਪਾਸ ਕੀਤਾ ਗਿਆ।
ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਮੁਹਾਲੀ ਤੇ ਪਿੰਡਾਂ ਨੂੰ ਰੂਪਨਗਰ ਜ਼ਿਲ੍ਹੇ ਦੇ ਨਾਲ ਜੋੜਨ ’ਤੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਸਬੰਧੀ ਕਿਸਾਨ ਯੂਨੀਅਨ ਨੇ ਸਬ ਰਜਿਸਟਰਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਕਿਸਾਨਾਂ ਨੇ ਮੰਗ ਕੀਤੀ ਕਿ ਲਾਵਾਰਿਸ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਲਾਵਾਰਿਸ ਪਸ਼ੂ ਲੋਕਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਕਰ ਰਹੇ ਹਨ ਅਤੇ ਸੜਕ ਦੁਰਘਟਨਾ ਦਾ ਕਾਰਨ ਵੀ ਬਣਦੇ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਪਹਿਲਾਂ ਵੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਗਿਆ ਸੀ ਪਰ ਹੁਣ ਤੱਕ ਇਸ ’ਤੇ ਕੋਈ ਗੌਰ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਉਪਰੋਕਤ ਸਮੱਸਿਆਵਾਂ ਨੂੰ ਜਲਦੀ ਹੱਲ ਕੀਤਾ ਜਾਵੇ। ਇਸ ਮੌਕੇ ਮਨਪ੍ਰੀਤ ਸਿੰਘ ਅਮਲਾਲਾ, ਕੁਲਵੰਤ ਸਿੰਘ ਰੁੜਕੀ, ਜਸਵੰਤ ਸਿੰਘ ਪੂਨੀਆ ਮਾਣਕ ਮਾਜਰਾ, ਜਸਪਾਲ ਸਿੰਘ ਲਾਂਡਰਾਂ, ਕੇਸਰ ਸਿੰਘ ਮਾਣਕਮਾਜਰਾ, ਸੋਨੀ ਰਸਨਹੇੜੀ ਅਤੇ ਗੁਰਮੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…