Share on Facebook Share on Twitter Share on Google+ Share on Pinterest Share on Linkedin ਮੁਹਾਲੀ ਏਅਰਪੋਰਟ ਸੜਕ ’ਤੇ ਫਲਾਈਓਵਰ ਬਣਾਉਣ ਦੀ ਮੰਗ ਉੱਠੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਸੀਏ ਗਮਾਡਾ ਨੂੰ ਲਿਖਿਆ ਪੱਤਰ ਨਬਜ਼-ਏ-ਪੰਜਾਬ, ਮੁਹਾਲੀ, 8 ਸਤੰਬਰ: ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁੱਖ ਪ੍ਰਸ਼ਾਸਕ ਨੂੰ ਇੱਕ ਪੱਤਰ ਲਿਖ ਕੇ ਸ਼ਹਿਰ ਦੇ ਬੁਨਿਆਦੀ ਢਾਂਚੇ ਦੀ ਬੇਹਾਲ ਹਾਲਤ ‘ਤੇ ਗੰਭੀਰ ਚਿੰਤਾ ਜਤਾਈ ਹੈ। ਬੇਦੀ ਨੇ ਪੱਤਰ ਵਿੱਚ ਸਪੱਸ਼ਟ ਕਿਹਾ ਹੈ ਕਿ ਜੇਕਰ ਤੁਰੰਤ ਵੱਡੇ ਪੱਧਰ ‘ਤੇ ਕਦਮ ਨਾ ਚੁੱਕੇ ਗਏ ਤਾਂ ਮੁਹਾਲੀ ਦਾ ਇੰਫਰਾਸਟ੍ਰਕਚਰ ਪੂਰੀ ਤਰ੍ਹਾਂ ਢਹਿ ਜਾਵੇਗਾ ਅਤੇ ਸ਼ਹਿਰ ਦੇ ਵਾਸੀਆਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਬੇਦੀ ਨੇ ਲਿਖਿਆ ਕਿ ਹਾਲੀਆ ਭਾਰੀ ਬਾਰਿਸ਼ ਨੇ ਮੁਹਾਲੀ ਦੇ ਮੁੱਖ ਸੜਕ ਜਾਲ ਨੂੰ ਵੱਡੇ ਖੱਡਿਆਂ ਵਿੱਚ ਬਦਲ ਦਿੱਤਾ ਹੈ। ਲਗਭਗ ਹਰ ਸੜਕ ਤੇ ਖਤਰਨਾਕ ਖੱਡੇ ਬਣ ਗਏ ਹਨ। ਇਸ ਨਾਲ ਨਾ ਸਿਰਫ਼ ਟ੍ਰੈਫਿਕ ਪ੍ਰਭਾਵਿਤ ਹੋਇਆ ਹੈ, ਸਗੋਂ ਲੋਕਾਂ ਦੀ ਜਾਨ-ਮਾਲ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਸੜਕਾਂ ਹੀ ਨਹੀਂ, ਸਗੋਂ ਸੀਵਰੇਜ ਅਤੇ ਡ੍ਰੇਨਜ਼ ਸਿਸਟਮ ਵੀ ਕਈ ਥਾਵਾਂ ‘ਤੇ ਪੂਰੀ ਤਰ੍ਹਾਂ ਢਹਿ ਗਏ ਹਨ। ਪਾਣੀ ਦੀ ਨਿਕਾਸੀ ਰੁਕ ਜਾਣ ਕਾਰਨ ਵੱਡੇ ਪੱਧਰ ‘ਤੇ ਪਾਣੀ ਖੜਾ ਹੋ ਰਿਹਾ ਹੈ, ਜਿਸ ਨਾਲ ਬਿਮਾਰੀਆਂ ਦਾ ਖਤਰਾ ਵੱਧ ਗਿਆ ਹੈ ਅਤੇ ਲੋਕਾਂ ਦੀ ਰੋਜ਼ਮਰਾ ਜ਼ਿੰਦਗੀ ਬਹੁਤ ਪ੍ਰਭਾਵਿਤ ਹੋ ਰਹੀ ਹੈ। ਡਿਪਟੀ ਮੇਅਰ ਬੇਦੀ ਨੇ ਗਮਾਡਾ ਨੂੰ ਸਿਫ਼ਾਰਸ਼ ਕੀਤੀ ਹੈ ਕਿ ਮਿਉਂਸਪਲ ਕਾਰਪੋਰੇਸ਼ਨ ਮੁਹਾਲੀ ਨੂੰ ਤੁਰੰਤ 10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਵੇ। ਇਹ ਫੰਡ ਜੰਗੀ ਪੱਧਰ ’ਤੇ ਸੜਕਾਂ ਦੀ ਮੁਰੰਮਤ, ਸੀਵਰੇਜ ਲਾਈਨਾਂ ਦੀ ਬਦਲੀ ਅਤੇ ਪਾਣੀ ਦੀ ਨਿਕਾਸੀ ਲਈ ਖਰਚ ਕੀਤੇ ਜਾਣੇ ਜਰੂਰੀ ਹਨ। ਬੇਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਫੌਰੀ ਵਿੱਤੀ ਸਹਾਇਤਾ ਨਾ ਮਿਲੀ ਤਾਂ ਹਾਲਾਤ ਹੋਰ ਬੇਕਾਬੂ ਹੋ ਜਾਣਗੇ। ਬੇਦੀ ਨੇ ਆਪਣੀ ਚਿੱਠੀ ਵਿੱਚ ਏਅਰਪੋਰਟ ਰੋਡ ਉੱਤੇ ਲੱਗਦੇ ਟਰੈਫਿਕ ਜਾਮ ਦੀ ਸਮੱਸਿਆ ਵੀ ਉਠਾਈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਪਾਸੇ ਤੋਂ ਏਅਰਪੋਰਟ ਤੱਕ ਪਹੁੰਚਣ ਲਈ ਲੋਕਾਂ ਨੂੰ ਇੱਕ ਘੰਟੇ ਤੋਂ ਵੱਧ ਸਮਾਂ ਲੱਗਦਾ ਹੈ ਜਿਸਦਾ ਕਾਰਨ ਹੈ ਬੇਹਿਸਾਬ ਟਰੈਫ਼ਿਕ ਲਾਈਟਾਂ ਅਤੇ ਬੇਹਿਸਾਬ ਟਰੈਫ਼ਿਕ ਉਨ੍ਹਾਂ ਨੇ ਸੁਝਾਅ ਦਿੱਤਾ ਕਿ ਜੇਕਰ ਮਹੱਤਵਪੂਰਨ ਕਟਾਂ ‘ਤੇ ਫਲਾਈਓਵਰ ਜਾਂ ਅੰਡਰਪਾਸ ਬਣਾਏ ਜਾਣ ਤਾਂ ਜਾਮ ਦੀ ਸਮੱਸਿਆ ਵੱਡੇ ਪੱਧਰ ‘ਤੇ ਹੱਲ ਹੋ ਸਕਦੀ ਹੈ। ਇਸ ਨਾਲ ਨਾ ਸਿਰਫ਼ ਲੋਕਾਂ ਦਾ ਸਮਾਂ ਅਤੇ ਪੈਸਾ ਬਚੇਗਾ, ਸਗੋਂ ਮਹਾਲੀ ਦੀ ਛਵੀ ਵੀ ਇੱਕ ਆਧੁਨਿਕ ਤੇ ਯੋਜਨਾਬੱਧ ਸ਼ਹਿਰ ਵਜੋਂ ਉਭਰੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵਾਸੀ ਲਗਾਤਾਰ ਤੰਗੀਆਂ ਭੋਗ ਰਹੇ ਹਨ। ਇਹ ਗਮਾਡਾ ਦੀ ਜ਼ਿੰਮੇਵਾਰੀ ਹੈ ਕਿ ਉਹ ਵਿੱਤੀ ਤੇ ਵਿਕਾਸਕਾਰੀ ਸਹਾਇਤਾ ਮੁਹੱਈਆ ਕਰਵਾ ਕੇ ਸ਼ਹਿਰ ਦੀ ਬੁਨਿਆਦੀ ਢਾਂਚਾਗਤ ਲੋੜਾਂ ਨੂੰ ਪੂਰਾ ਕਰੇ। ਡਿਪਟੀ ਮੇਅਰ ਨੇ ਗਮਾਡਾ ਮੁਖੀ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਮੰਗਾਂ ਨੂੰ ਤਰਜ਼ੀਹੀ ਅਧਾਰ ’ਤੇ ਹੱਲ ਕੀਤਾ ਜਾਵੇ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ। ਇਸ ਚਿੱਠੀ ਰਾਹੀਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗਮਾਡਾ ਤੱਕ ਪਹੁੰਚਾਇਆ ਹੈ। ਹੁਣ ਦੇਖਣਾ ਇਹ ਹੈ ਕਿ ਗਮਾਡਾ ਵੱਲੋਂ ਇਸ ਬੇਨਤੀ ’ਤੇ ਕਿੰਨੀ ਜਲਦੀ ਕਾਰਵਾਈ ਹੁੰਦੀ ਹੈ ਅਤੇ ਕੀ ਮੋਹਾਲੀ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੀ ਰਾਹਤ ਮਿਲਦੀ ਹੈ ਜਾਂ ਨਹੀਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ