Share on Facebook Share on Twitter Share on Google+ Share on Pinterest Share on Linkedin ਸ੍ਰੀ ਅਨੰਦਪੁਰ ਸਾਹਿਬ, ਖਡੂਰ ਸਾਹਿਬ, ਫਤਹਿਗੜ੍ਹ ਸਾਹਿਬ ਤੇ ਅੰਮ੍ਰਿਤਸਰ ਸਾਹਿਬ ’ਚ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਟਿਕਟ ਦੇਣ ਦੀ ਮੰਗ ਉੱਠੀ ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਧਾਨ ਨੇ ਸਮੂਹ ਰਾਜਸੀ ਪਾਰਟੀਆਂ ਨੂੰ ਕੀਤੀ ਪੁਰਜ਼ੋਰ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ: ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ (1920) ਦੇ ਸਾਬਕਾ ਸਕੱਤਰ ਰਜਿੰਦਰ ਸਿੰਘ ਬਡਹੇੜੀ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸ੍ਰੀ ਅਨੰਦਪੁਰ ਸਾਹਿਬ, ਖਡੂਰ ਸਾਹਿਬ, ਫਤਹਿਗੜ੍ਹ ਸਾਹਿਬ ਅਤੇ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕਿਆਂ ਵਿੱਚ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਜਾਵੇ ਤਾਂ ਜੋ ਸਿੱਖ ਧਰਮ ਨਾਲ ਸਬੰਧਤ ਇਨ੍ਹਾਂ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਅਹਿਮੀਅਤ ਦਿੱਤੀ ਜਾਵੇ। ਸ੍ਰੀ ਬਡਹੇੜੀ ਨੇ ਖ਼ੁਦ ਵੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੀ ਇੱਛਾ ਪ੍ਰਗਟ ਕਰਦਿਆਂ ਅਪਲਾਈ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਕਾਂਗਰਸ ਭਵਨ ਵਿੱਚ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਅਤੇ ਦਫ਼ਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਅਰਜ਼ੀ ਦਿੱਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਚੰਡੀਗੜ੍ਹ ਤੋਂ ਟਿਕਟ ਲਈ ਅਪਲਾਈ ਕੀਤਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਸਮੇਂ ਕਈ ਪਾਰਟੀਆਂ ਨੇ ਉਪਰੋਕਤ ਹਲਕਿਆਂ ਤੋਂ ਕਥਿਤ ਤੌਰ ’ਤੇ ਪਤਿਤ ਸਿੱਖਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਸੀ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਆਪੋ ਆਪਣੇ ਧਰਮ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵੱਖ ਵੱਖ ਧਰਮਾਂ ਦਾ ਗੁਲਦਸਤਾ ਹੈ। ਇਸ ਗੁਲਦਸਤੇ ਨੂੰ ਸਾਂਭਣ ਲਈ ਧਰਮ ਨਿਰਪੱਖਤਾ ਦਾ ਖਿਆਲ ਰੱਖਣਾ ਰਾਜਸੀ ਪਾਰਟੀਆਂ ਦੇ ਜ਼ਿੰਮੇਵਾਰ ਆਗੂਆਂ ਦਾ ਵੀ ਮੁੱਢਲਾ ਫਰਜ਼ ਬਣਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ