ਕਮਿਸ਼ਨ ਫਾਰ ਜਨਰਲ ਕੈਟਾਗਰੀ ਨੂੰ ਤੁਰੰਤ ਚਾਲੂ ਕਰਨ ਦੀ ਗੁਹਾਰ

ਨਬਜ਼-ਏ-ਪੰਜਾਬ, ਮੁਹਾਲੀ, 15 ਅਪਰੈਲ:
ਜਨਰਲ ਵਰਗ ਦੇ ਸਿਆਸੀ ਵਿੰਗ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ, ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਅਤੇ ਜਨਰਲ ਸਕੱਤਰ ਜਗਦੀਸ਼ ਸਿੰਗਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਮਿਸ਼ਨ ਫਾਰ ਜਨਰਲ ਕੈਟਾਗਰੀ ਨੂੰ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਮਿਸ਼ਨ ਦਫ਼ਤਰ ਚਾਲੂ ਨਾ ਹੋਣ ਕਰਨ ਜਨਰਲ ਵਰਗ ਦੇ ਲੋਕਾਂ ਵਿੱਚ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਹੈ। ਜਿਸ ਦਾ ਪ੍ਰਗਟਾਵਾ ਉਹ ਲੋਕ ਸਭਾ ਦੀ ਚੋਣਾਂ ਵਿੱਚ ਆਪਣੀਆਂ ਵੋਟਾਂ ਰਾਹੀਂ ਕਰਨਗੇ।
ਅੱਜ ਇੱਥੇ ਸਿਆਸੀ ਵਿੰਗ ਦੇ ਆਗੂਆਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਮਿਸ਼ਨ ਫਾਰ ਜਨਰਲ ਕੈਟਾਗਰੀ ਪੰਜਾਬ ਦੀ ਸਥਾਪਨਾ ਕੀਤੀ ਗਈ ਸੀ ਪ੍ਰੰਤੂ ਪੰਜਾਬ ਦੀ ਮੌਜੂਦਾ ਆਪ ਸਰਕਾਰ ਨੇ ਦੋ ਸਾਲਾਂ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਨਾ ਤਾਂ ਕਮਿਸ਼ਨ ਦਾ ਕੋਈ ਚੇਅਰਮੈਨ ਲਗਾਇਆ ਹੈ ਅਤੇ ਨਾ ਹੀ ਦਫ਼ਤਰੀ ਅਮਲਾ ਨਿਯੁਕਤ ਕੀਤਾ ਗਿਆ ਹੈ। ਜਿਸ ਕਾਰਨ ਜਨਰਲ ਕੈਟਾਗਰੀ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਸਮੇਂ ਦੀਆਂ ਸਰਕਾਰਾਂ ਜਨਰਲ ਵਰਗ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ ਹਨ ਪਰ ਐਤਕੀਂ ਜਨਰਲ ਵਰਗ ਦੇ ਵੋਟਰ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜਿਹੜੀ ਵੀ ਸਿਆਸੀ ਪਾਰਟੀ ਜਨਰਲ ਵਰਗ ਦੀਆਂ ਮੰਗਾਂ ਦਾ ਸਮਰਥਨ ਕਰੇਗੀ, ਉਹ ਸਬੰਧਤ ਪਾਰਟੀ ਦੀ ਡੱਟ ਕੇ ਹਮਾਇਤ ਕਰਨਗੇ।
ਆਗੂਆਂ ਨੇ ਮੰਗ ਕੀਤੀ ਕਿ ਜਨਰਲ ਵਰਗ ਦੇ ਕਮਿਸ਼ਨ ਦਾ ਚੇਅਰਮੈਨ ਲਗਾ ਕੇ ਦਫ਼ਤਰੀ ਅਮਲਾ ਤਾਇਨਾਤ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਡੀਏ ਦੀਆਂ ਬਕਾਇਆ ਕਿਸ਼ਤਾਂ ਦਾ ਫੌਰੀ ਭੁਗਤਾਨ ਕੀਤਾ ਜਾਵੇ। ਕਿਸਾਨਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਅਤੇ ਮਜ਼ਦੂਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਰਾਖਵਾਂਕਰਨ ਅਤੇ ਹੋਰ ਸਹੂਲਤਾਂ ਜਾਤ ਦੀ ਬਜਾਏ ਹਰ ਜਾਤੀ ਦੇ ਗਰੀਬਾਂ ਨੂੰ ਮਿਲਣ ਅਤੇ ਐਸਸੀ ਕੈਟਾਗਰੀ ਵਿੱਚ ਕਰੀਮੀਲੇਅਰ ਦੀ ਹੱਦ ਨਿਸ਼ਚਿਤ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰੂ ਤੇਗ ਬਹਾਦਰ ਦਾ 403ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਤੇਗ ਬਹਾਦਰ ਦਾ 403ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ: ਇੱਥੋਂ ਦ…