Share on Facebook Share on Twitter Share on Google+ Share on Pinterest Share on Linkedin ਏਅਰਪੋਰਟ ਸੜਕ ’ਤੇ 50 ਦੀ ਥਾਂ 65 ਕਿੱਲੋਮੀਟਰ ਪ੍ਰਤੀ ਘੰਟਾ ਸਪੀਡ ਨਿਰਧਾਰਿਤ ਕਰਨ ਦੀ ਮੰਗ ਉੱਠੀ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਡੀਸੀ ਨੂੰ ਲਿਖਿਆ ਪੱਤਰ ਨਬਜ਼-ਏ-ਪੰਜਾਬ, ਮੁਹਾਲੀ, 12 ਮਾਰਚ: ਮੁਹਾਲੀ ਵਿੱਚ ਸਿਟੀ ਸਰਵੀਲੈਂਸ ਸਿਸਟਮ ਤੇ ਟਰੈਫ਼ਿਕ ਮੈਨੇਜਮੈਂਟ ਸਿਸਟਮ ਲਾਗੂ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਨੇ ਸ਼ਹਿਰ ਦੀਆਂ ਸੜਕਾਂ ’ਤੇ ਸਪੀਡ ਲਿਮਟ ਤੈਅ ਕਰ ਦਿੱਤੀ ਹੈ ਅਤੇ ਇਸ ਸਬੰਧੀ ਸੜਕਾਂ ’ਤੇ ਬਾਕਾਇਦਾ ਸਪੀਡ ਲਿਮਟ ਦੇ ਬੋਰਡ ਵੀ ਲਗਾ ਦਿੱਤੇ ਗਏ ਹਨ। ਸ਼ਹਿਰ ਦੇ ਸਭ ਤੋਂ ਵੱਧ ਆਵਾਜਾਈ ਪ੍ਰਭਾਵਿਤ ਵਾਲੀ ਮੁਹਾਲੀ ਏਅਰਪੋਰਟ ਸੜਕ ’ਤੇ 50 ਕਿੱਲੋਮੀਟਰ ਪ੍ਰਤੀ ਘੰਟਾ ਸਪੀਡ ਨਿਰਧਾਰਿਤ ਕੀਤੀ ਗਈ ਹੈ, ਜਿਸ ਦਾ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਸਪੀਡ ਲਿਮਟ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਏਅਰਪੋਰਟ ਸੜਕ ਉੱਤੇ ਵਾਹਨ ਚਾਲਕਾਂ ਲਈ 50 ਕਿੱਲੋਮੀਟਰ ਪ੍ਰਤੀ ਘੰਟਾ ਸਪੀਡ ਦੇ ਬੋਰਡ ਲਗਾਏ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਇਹ ਸਪੀਡ ਲਿਮਟ ਕਾਰਾਂ ਲਈ 65 ਕਿੱਲੋਮੀਟਰ ਪ੍ਰਤੀ ਘੰਟਾ ਕੀਤੀ ਜਾਵੇ। ਇਸ ਸਬੰਧੀ ਉਨ੍ਹਾਂ ਨੇ ਡੀਸੀ ਮੁਹਾਲੀ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਮਾੜੀ ਤੋਂ ਮਾੜੀ ਸੜਕ ਉੱਤੇ ਵੀ ਸਪੀਡ ਲਿਮਟ 60 ਕਿੱਲੋਮੀਟਰ ਪ੍ਰਤੀ ਘੰਟਾ ਹੈ ਤਾਂ ਮੁਹਾਲੀ ਕੌਮਾਂਤਰੀ ਏਅਰਪੋਰਟ ਨੂੰ ਜੋੜਦੀ ਇਸ ਸੜਕ ਦੀ 50 ਕਿੱਲੋਮੀਟਰ ਪ੍ਰਤੀ ਘੰਟਾ ਸਪੀਡ ਨਿਰਧਾਰਿਤ ਕਰਕੇ ਲੋਕਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਏਅਰਪੋਰਟ ’ਤੇ ਪਹੁੰਚਣ ਵਾਲੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਵੇਗੀ। ਕਿਉਂਕਿ ਇੱਕ ਤਾਂ ਪਹਿਲਾਂ ਹੀ ਇਸ ਸੜਕ ’ਤੇ ਟਰੈਫ਼ਿਕ ਪ੍ਰਭਾਵਿਤ ਰਹਿੰਦਾ ਹੈ, ਉੱਤੋਂ ਸਪੀਡ ਲਿਮਟ ਘੱਟ ਤੈਅ ਕਰਨ ਨਾਲ ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਸਮੇਤ ਦੂਰ-ਦੁਰਾਡੇ ਤੋਂ ਏਅਰਪੋਰਟ ਜਾਣ ਵਾਲੇ ਯਾਤਰੀਆਂ ਨੂੰ ਮੁਸ਼ਕਲ ਹੋਵੇਗੀ। ਡਿਪਟੀ ਮੇਅਰ ਕੁਲਜੀਤ ਬੇਦੀ ਨੇ ਪੰਜਾਬ ਸਰਕਾਰ, ਗਮਾਡਾ ਤੋਂ ਮੰਗ ਕੀਤੀ ਕਿ ਇਸ ਸੜਕ ਉੱਤੇ ਲੋੜ ਅਨੁਸਾਰ ਕੁਝ ਥਾਵਾਂ ਉੱਤੇ ਫਲਾਈ ਓਵਰ ਬਣਾਏ ਜਾਣ ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਏਅਰਪੋਰਟ ਅਤੇ ਆਪਣੇ ਹੋਰ ਟਿਕਾਣਿਆਂ ’ਤੇ ਪਹੁੰਚਣ ਲਈ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਮੁਹਾਲੀ ਏਅਰਪੋਰਟ ਸੜਕ ’ਤੇ ਸੀਸੀਟੀਵੀ ਕੈਮਰੇ ਲਗਾ ਕੇ 50 ਕਿੱਲੋਮੀਟਰ ਪ੍ਰਤੀ ਘੰਟਾ ਸਪੀਡ ਕਰਨ ਦਾ ਮਤਲਬ ਮਹਿਜ਼ ਲੋਕਾਂ ਦੇ ਚਲਾਨ ਕੱਟਣੇ ਹਨ। ਉਨ੍ਹਾਂ ਡੀਸੀ ਮੁਹਾਲੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਪੁਲੀਸ ਨਾਲ ਤਾਲਮੇਲ ਕਰਕੇ ਢੁਕਵੀਂ ਸਪੀਡ ਦੀ ਨੋਟੀਫ਼ਿਕੇਸ਼ਨ ਕਰਵਾਈ ਜਾਵੇ ਅਤੇ ਇਹ ਸਪੀਡ ਕਾਰ ਚਾਲਕਾਂ ਲਈ ਘੱਟੋ-ਘੱਟ 65 ਕਿੱਲੋਮੀਟਰ ਪ੍ਰਤੀ ਘੰਟਾ ਨਿਰਧਾਰਿਤ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ