Share on Facebook Share on Twitter Share on Google+ Share on Pinterest Share on Linkedin ਕੰਗਨਾ ਰਣੌਤ ਖ਼ਿਲਾਫ਼ ਦੇਸ਼ ਧ੍ਰੋਹ ਤੇ ਨਫ਼ਰਤ ਫੈਲਾਉਣ ਦਾ ਕੇਸ ਦਰਜ ਕਰਨ ਦੀ ਮੰਗ ਨਬਜ਼-ਏ-ਪੰਜਾਬ, ਮੁਹਾਲੀ, 11 ਜੂਨ: ਇੱਥੋਂ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਪਿਛਲੇ ਦਿਨੀਂ ਬੌਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਭਾਜਪਾ ਦੀ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ’ਤੇ ਥੱਪੜ ਮਾਰਨ ਤੋਂ ਬਾਅਦ ਸੁਰਖ਼ੀਆਂ ਵਿੱਚ ਆਈ ਸੀਆਈਐੱਸਐੱਫ਼ ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਦੇ ਹੱਕ ਵਿੱਚ ਵਕੀਲ ਭਾਈਚਾਰਾ ਵੀ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਵੱਖ-ਵੱਖ ਵਕੀਲ ਜਥੇਬੰਦੀਆਂ ਨੇ ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ ਦੇ ਬੈਨਰ ਹੇਠ ਅੱਜ ਮੁਹਾਲੀ ਪੁਲੀਸ ਨੂੰ ਮੰਗ ਪੱਤਰ ਸੌਂਪ ਕੇ ਕੰਗਨਾ ਰਣੌਤ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 499, 500, 124-ਏ, 295-ਏ, 353 ਦੇ ਤਹਿਤ ਪਰਚਾ ਦਰਜ ਕੀਤਾ ਜਾਵੇ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਵਲ ਕੁਮਾਰ ਛਿੱਬੜ, ਕੌਮੀ ਸਕੱਤਰ ਜਸਪਾਲ ਸਿੰਘ ਦੱਪਰ, ਕੌਮੀ ਕਾਰਜਕਾਰਨੀ ਮੈਂਬਰ ਹਰਚੰਦ ਸਿੰਘ ਬਾਠ, ਦਰਸ਼ਨ ਸਿੰਘ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਲੌਂਗੀਆਂ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਕੌਂਸਲ ਦੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਵਰਧਨ ਨੇ ਕਿਹਾ ਕਿ ਤਾਜ਼ਾ ਘਟਨਾਕ੍ਰਮ ਦੇ ਮੱਦੇਨਜ਼ਰ ਕੰਗਨਾ ਰਣੌਤ ਖ਼ਿਲਾਫ਼ ਦੇਸ਼ ਧ੍ਰੋਹ, ਮਾਣਹਾਨੀ ਅਤੇ ਪੰਜਾਬੀਆਂ ਅਤੇ ਸਿੱਖਾਂ ਦੇ ਖ਼ਿਲਾਫ਼ ਅਪਮਾਨਜਨਕ ਭਾਸ਼ਾ ਵਿਚ ਉਨ੍ਹਾਂ ਨੂੰ ਅਤਿਵਾਦੀ ਵਰਗੇ ਸ਼ਬਦਾਂ ਨਾਲ ਸੰਬੋਧਨ ਕਰਨ, ਧਰਮ ਦੇ ਨਾਂ ’ਤੇ ਵੱਖ-ਵੱਖ ਭਾਈਚਾਰਿਆਂ ਵਿਚ ਨਫ਼ਰਤ ਪੈਦਾ ਕਰਨ ਅਤੇ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਦੀ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਉਕਸਾਉਣ ਦੇ ਦੋਸ਼ ਹੇਠ ਫੌਰੀ ਪਰਚਾ ਦਰਜ ਕੀਤਾ ਜਾਵੇ। ਵਕੀਲਾਂ ਨੇ ਕਿਹਾ ਕਿ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਮੁਹਾਲੀ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣ ਭਰਨ ਸਮੇਂ ਸਿਪਾਹੀ ਕੁਲਵਿੰਦਰ ਕੌਰ ਨੇ ਕੰਗਨਾ ਨੂੰ ਆਪਣਾ ਸਮਾਨ ਐਕਸਰੇ ਮਸ਼ੀਨ ਦੀ ਟਰਾਲੀ ਵਿਚ ਰੱਖਣ ਲਈ ਕਿਹਾ ਤਾਂ ਉਹ ਤੈਸ਼ ਵਿੱਚ ਆ ਕੇ ਮਹਿਲਾ ਸਿਪਾਹੀ ’ਤੇ ਭੜਕ ਗਈ ਅਤੇ ਕੁਲਵਿੰਦਰ ਦੀ ਨੇਮ ਪਲੇਟ ਪੜ੍ਹ ਕੇ ਕਿਹਾ ਕਿ ਤੁਸੀਂ ਸਾਰੇ ਪੰਜਾਬੀ ਅਤੇ ਸਿੱਖ ਅਤਿਵਾਦੀ ਹੋ ਅਤੇ ਹਿੰਸਾ ਕਰਦੇ ਹੋ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕੰਗਨਾ ਨੇ ਪੰਜਾਬ ਵਿਚ ਧਰਮ ਦੇ ਆਧਾਰ ’ਤੇ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ, ਜੋ ਸਰਾਸਰ ਦੇਸ਼ ਧ੍ਰੋਹ ਜੁਰਮ ਬਣਦਾ ਹੈ। ਵਕੀਲਾਂ ਨੇ ਕਿਹਾ ਕਿ ਕੰਗਨਾ ਸ਼ੁਰੂ ਤੋਂ ਪੰਜਾਬੀਆਂ, ਸਿੱਖਾਂ ਅਤੇ ਕਿਸਾਨਾਂ ਪ੍ਰਤੀ ਮਾੜਾ ਬੋਲਦੀ ਆ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ