ਪੰਜਾਬ ਪੁਲੀਸ ਦੇ ਮੌਜੂਦਾ ਤੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਮੰਗ

ਨਬਜ਼-ਏ-ਪੰਜਾਬ, ਮੁਹਾਲੀ, 6 ਮਈ:
ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਥਾਣਾ ਸੋਹਾਣਾ ਕੰਪਲੈਕਸ ਵਿਖੇ ਹੋਈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸੇਵਾਮੁਕਤ ਪੁਲੀਸ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ’ਤੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿੱਚ ਸ਼ਾਮਲ ਮੈਂਬਰਾਂ ਨੇ ਡੀਜੀਪੀ ਅਤੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਪੁਲੀਸ ਮੁਲਾਜ਼ਮਾਂ ਤੇ ਸੇਵਾਮੁਕਤ ਮੁਲਾਜ਼ਮ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣ।
ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਹਾਜਿਰ ਮੈਂਬਰਾਂ ਨੇ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਮੈਰਿਟ ਦੇ ਆਧਾਰ ’ਤੇ ਲੋਕ ਸਭਾ ਚੋਣਾਂ ਦੌਰਾਨ ਵਧੀਆ ਪਾਰਟੀ ਅਤੇ ਉਮੀਦਵਾਰ ਦਾ ਕਿਰਦਾਰ ਦੇਖ ਕੇ ਵੋਟ ਦੇਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਲਾਲੜੂ, ਡੇਰਾਬੱਸੀ, ਜ਼ੀਰਕਪੁਰ, ਮੁਹਾਲੀ, ਖਰੜ ਅਤੇ ਕੁਰਾਲੀ ਨਾਲ ਸਬੰਧਤ ਬਹੁ ਗਿਣਤੀ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਸੇਵਾਮੁਕਤ ਐਸਪੀ ਸਵਰਨ ਸਿੰਘ, ਜੀਪੀ ਸਿੰਘ ਸੇਵਾਮੁਕਤ ਡੀਐਸਪੀ, ਸਤਨਾਮ ਸਿੰਘ ਸੇਵਾਮੁਕਤ ਡੀਐਸਪੀ, ਪਰਮਜੀਤ ਸਿੰਘ ਮਲਕਪੁਰ, ਦਲਜੀਤ ਸਿੰਘ ਕੈਲੋਂ, ਕੁਲਬੀਰ ਸਿੰਘ ਕੰਗ, ਹਰਭਿੰਦਰ ਕੁਮਾਰ, ਗੁਰਮੇਲ ਸਿੰਘ, ਲਖਵੀਰ ਸਿੰਘ, ਸੁਖਰਾਮ ਸਿੰਘ, ਕੁਲਦੀਪ ਸਿੰਘ, ਮਨਮੋਹਨ ਸਿੰਘ ਕਾਹਲੋਂ ਸਾਰੇ ਸੇਵਾਮੁਕਤ ਇੰਸਪੈਕਟਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ…