Share on Facebook Share on Twitter Share on Google+ Share on Pinterest Share on Linkedin ਛੇਵੀਂ ਤੋਂ ਅੱਠਵੀਂ ਤੱਕ ਦੇ ਜਨਰਲ ਕੈਟਾਗਰੀ ਬੱਚਿਆਂ ਲਈ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਸ਼ੁਰੂ ਕਰਨ ਦੀ ਮੰਗ ਨਬਜ਼-ਏ-ਪੰਜਾਬ, ਮੁਹਾਲੀ, 9 ਨਵੰਬਰ: ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਆਗੂਆਂ ਸੁਖਬੀਰ ਸਿੰਘ, ਜਰਨੈਲ ਸਿੰਘ ਬਰਾੜ, ਰਣਜੀਤ ਸਿੰਘ ਸਿੱਧੂ, ਸੁਰਿੰਦਰ ਕੁਮਾਰ ਸੈਣੀ, ਪ੍ਰਦੀਪ ਸਿੰਘ ਰੰਧਾਵਾ, ਕਪਿਲ ਦੇਵ ਪ੍ਰਾਸ਼ਰ, ਹਰਮਿੰਦਰ ਸਿੰਘ, ਦਿਲਬਾਗ ਸਿੰਘ, ਸੁਦੇਸ਼ ਕਮਲ, ਗੁਰਜੀਤ ਸਿੰਘ, ਕੋਮਲ ਸ਼ਰਮਾ ਅਤੇ ਅਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੰਗ ’ਤੇ ਜਨਰਲ ਅਤੇ ਬੀਸੀ ਕੈਟਾਗਰੀ ਦੇ ਲੜਕਿਆਂ ਨੂੰ ਵਰਦੀਆਂ ਦੇਣ ਲਈ 3 ਕਰੋੜ 32 ਲੱਖ 49 ਦੀ ਗਰਾਂਟ ਜਾਰੀ ਕਰਨ ਦਾ ਸਵਾਗਤ ਕੀਤਾ ਹੈ। ਫੈਡਰੇਸ਼ਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਜਨਰਲ ਕੈਟਾਗਰੀ ਬੱਚਿਆਂ ਲਈ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕਾਲਜਾਂ ਵਿੱਚ ਪੜ੍ਹਨ ਵਾਲੇ ਜਨਰਲ ਵਰਗ ਦੇ ਵਿਦਿਆਰਥੀਆਂ ਲਈ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਸ਼ੁਰੂ ਕੀਤੀ ਸੀ ਪਰ ਸਤਾ ਪਰਿਵਰਤਨ ਤੋਂ ਬਾਅਦ ਪੰਜਾਬ ਦੀ ਮੌਜੂਦਾ ਆਪ ਸਰਕਾਰ ਨੇ ਇਸ ਸਕੀਮ ਲਈ ਬਜਟ ਵਿੱਚ ਕੋਈ ਰਾਸ਼ੀ ਨਹੀਂ ਰੱਖੀ ਗਈ। ਜਿਹੜੀ ਰਾਸ਼ੀ ਪਿਛਲੇ ਸਾਲ ਦੇ ਬਜਟ ਵਿੱਚ ਰੱਖੀ ਗਈ ਸੀ, ਉਹ ਵੀ ਵਿਦਿਆਰਥੀਆਂ ਨੂੰ ਨਹੀਂ ਦਿੱਤੀ ਗਈ। ਫੈਡਰੇਸ਼ਨ ਆਗੂ ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਨਰਲ ਕੈਟਾਗਰੀ ਕਮਿਸ਼ਨ ਨੂੰ ਚਾਲੂ ਕਰਨ ਲਈ ਬਿਨਾ ਵਜ੍ਹਾ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਦੀ ਦੋ ਦਹਾਕੇ ਪੁਰਾਣੀ ਮੰਗ ਨੂੰ ਮੰਨਦਿਆਂ ਚੰਨੀ ਸਰਕਾਰ ਨੇ ਜਨਰਲ ਕੈਟਾਗਰੀ ਕਮਿਸ਼ਨ ਬਣਾਇਆ ਗਿਆ ਸੀ, ਜਿਸ ਦਾ ਪਹਿਲਾ ਚੇਅਰਮੈਨ ਨਵਜੋਤ ਦਹੀਆ ਨੂੰ ਨਿਯੁਕਤ ਗਿਆ ਸੀ ਪਰ ਪੰਜਾਬ ਦੀ ਮੌਜੂਦਾ ਸਰਕਾਰ ਨੇ ਲਗਪਗ ਦੋ ਸਾਲਾਂ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਕਿਸੇ ਯੋਗ ਵਿਅਕਤੀ ਨੂੰ ਕਮਿਸ਼ਨ ਦਾ ਚੇਅਰਮੈਨ ਲਗਾਇਆ ਹੈ ਅਤੇ ਨਾ ਹੀ ਕੋਈ ਦਫ਼ਤਰੀ ਅਮਲਾ ਫੈਲਾ ਤਾਇਨਾਤ ਕੀਤਾ ਗਿਆ ਹੈ। ਇਸ ਕਾਰਨ ਜਨਰਲ ਵਰਗ ਦੇ ਲੋਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਸ ਅਤੇ ਗੁੱਸਾ ਹੈ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਤੋਂ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਲਗਾ ਕੇ ਦਫ਼ਤਰੀ ਅਮਲਾ ਫੈਲਾ ਨਿਯੁਕਤੀ ਕੀਤਾ ਜਾਵੇ ਤਾਂ ਜੋ ਜਨਰਲ ਵਰਗ ਦੇ ਲੋਕਾਂ ਨੂੰ ਪੇਸ਼ ਰਹੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ