ਸਿਵਲ ਹਸਪਤਾਲ ਕੁਰਾਲੀ ਵਿੱਚ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 26 ਫਰਵਰੀ:
ਸਥਾਨਕ ਸਿਵਲ ਹਸਪਤਾਲ ਵਿੱਚ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਦੰਦਾਂ ਦੇ ਮਾਹਿਰ ਡਾਕਟਰ ਹਰਜਿੰਦਰ ਕੌਰ ਨੇ ਦੰਦਾਂ ਦੀ ਸੰਭਾਲ ਦੇ ਨੁਕਤੇ ਦੱਸਦਿਆਂ ਮੂੰਹ ਦੇ ਕੈਂਸਰ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਦੰਦਾਂ ਦੀ ਸੰਭਾਲ ਲਈ ਤੰਬਾਕੂ ਅਤੇ ਸ਼ਰਾਬ ਦੇ ਸੇਵਨ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਨਾਲ ਦੰਦਾਂ ਦੀ ਬਿਮਾਰੀਆਂ ਦਾ ਵਧੇਰੇ ਖ਼ਤਰਾ ਬਣਿਆ ਰਹਿੰਦਾ ਹੈ। ਇਸੇ ਦੌਰਾਨ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਹਸਪਤਾਲ ਵਿੱਚ ਦੰਦਾਂ ਦੀ ਸੰਭਾਲ ਅਤੇ ਇਲਾਜ਼ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਪੰਦਰਵਾੜੇ ਦਾ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਇਸ ਦੌਰਾਨ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਤੇ ਇਲਾਜ਼ ਮੁਫ਼ਤ ਕੀਤਾ ਜਾਵੇਗਾ। ਇਸ ਮੌਕੇ ਸੁਖਦੇਵ ਸਿੰਘ ਸਮੇਤ ਹਸਪਤਾਲ ਦੇ ਸਟਾਫ਼ ਤੋਂ ਇਲਾਵਾ ਮਰੀਜ਼ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

98-year-old Woman Gets Cashless Cancer Treatment Under Mukh Mantri Sehat Yojna

98-year-old Woman Gets Cashless Cancer Treatment Under Mukh Mantri Sehat Yojna Nabaz-e-Pun…