ਡਿਪਟੀ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਡੀ.ਜੀ.ਪੀ ਪੰਜਾਬ ਤੇ ਵਿਜੀਲੈਂਸ ਨਾਲ ਤਾਇਨਾਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਮਈ:
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਚੰਡੀਗੜ੍ਹ ਮੁੱਖ ਦਫ਼ਤਰ ਵਿੱਚ ਡਿਪਟੀ ਡਾਇਰੈਕਟਰ ਅਹੁਦੇ ’ਤੇ ਤਾਇਨਾਤ ਹਰਜੀਤ ਸਿੰਘ ਗਰੇਵਾਲ ਦੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਕ ਅਹਿਮ ਕਾਰਜ ਸੌਂਪਦੇ ਹੋਏ ਪੰਜਾਬ ਦੇ ਡੀ.ਜੀ.ਪੀ ਅਤੇ ਵਿਜੀਲੈਂਸ ਬਿਊਰੋ ਨਾਲ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਸ੍ਰੀ ਗਰੇਵਾਲ ਨੂੰ ਮੁੱਖ ਮੰਤਰੀ ਅਧੀਨ ਵਿਭਾਗ-ਗ੍ਰਹਿ, ਸਹਿਕਾਰਤਾ ਅਤੇ ਸ਼ਹਿਰੀ ਹਵਾਬਾਜੀ ਦੇ ਪ੍ਰਚਾਰ ਦਾ ਕੰਮ ਵੀ ਸੌਂਪਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਗਰੇਵਾਲ ਇਸ ਤੋਂ ਪਹਿਲਾਂ ਵੀ ਡੀ.ਜੀ.ਪੀ ਪੰਜਾਬ ਅਤੇ ਵਿਜੀਲੈਂਸ ਬਿਊਰੋ ਨਾਲ ਤਾਇਨਾਤ ਰਹੇ ਹਨ। ਜਾਣਕਾਰੀ ਅਨੁਸਾਰ ਸ੍ਰੀ ਹਰਜੀਤ ਸਿੰਘ ਗਰੇਵਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਵੀ ਹਨ। ਇਸ ਸੰਸਥਾ ਦੇ ਰਾਹੀਂ ਉਨ੍ਹਾਂ ਨੇ ਗੱਤਕੇ ਨੂੰ ਵਿਸ਼ਵ ਪੱਧਰ ’ਤੇ ਵਿਲੱਖਣ ਪਛਾਣ ਦੁਆਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਸ੍ਰੀ ਗਰੇਵਾਲ ਹੋਰ ਵੀ ਕਈ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਸਰਕਾਰੀ ਡਿਊਟੀ ਦੇ ਨਾਲ ਨਾਲ ਸੋਸ਼ਲ ਕੰਮਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ। ਮੀਡੀਆ ਦੇ ਖੇਤਰ ਵਿੱਚ ਉਨ੍ਹਾਂ ਦਾ ਅਹਿਮ ਸਥਾਨ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…