ਡਿਪਟੀ ਮੇਅਰ ਨੇ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਚਿੰਤਾ ਪ੍ਰਗਟਾਈ, ਡੀਸੀ ਨੂੰ ਦਿੱਤਾ ਮੰਗ ਪੱਤਰ

ਗਮਾਡਾ ਨਾਲ ਤਾਲਮੇਲ ਕਰਕੇ ਕੂੜਾ ਨਿਪਟਾਰੇ ਲਈ ਜ਼ਮੀਨ ਮੁਹੱਈਆ ਕਰਵਾਉਣ ਦੀ ਗੁਹਾਰ

ਨਬਜ਼-ਏ-ਪੰਜਾਬ, ਮੁਹਾਲੀ, 28 ਮਈ:
ਮੁਹਾਲੀ ਸ਼ਹਿਰ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੀ ਗੰਦਗੀ ਅਤੇ ਕੂੜੇ ਦੀ ਸਮੱਸਿਆ ਨੇ ਸ਼ਹਿਰ ਵਾਸੀਆਂ ਦੀ ਸਿਹਤ ਨੂੰ ਗੰਭੀਰ ਖ਼ਤਰੇ ਵਿੱਚ ਪਾ ਦਿੱਤਾ ਹੈ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਫ਼ਾਈ ਵਿਵਸਥਾ ’ਤੇ ਚਿੰਤਾ ਪ੍ਰਗਟ ਕਰਦਿਆਂ ਡੀਸੀ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪ ਕੇ ਨਿੱਜੀ ਦਖ਼ਲ ਮੰਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਅੰਦਰਲੀਆਂ ਅਤੇ ਮੁੱਖ ਸੜਕਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਜਿਸ ਕਾਰਨ ਸ਼ਹਿਰ ਨੂੰ ਗੰਦਗੀ ਦਾ ਗ੍ਰਹਿਣ ਲੱਗਾ ਹੋਇਆ ਹੈ ਅਤੇ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਹੈ। ਉਨ੍ਹਾਂ ਇਸ ਦਾ ਸਮੱਸਿਆ ਦਾ ਮੁੱਖ ਕਾਰਨ ਕੂੜਾ ਡੰਪ ਕਰਨ ਲਈ ਢੁਕਵੀਂ ਥਾਂ ਦੀ ਘਾਟ ਦੱਸਿਆ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਹਾਈਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਕਰਕੇ ਡੰਪਿੰਗ ਗਰਾਉਂਡ ਬੰਦ ਹੋ ਚੁੱਕਾ ਹੈ ਅਤੇ ਗਮਾਡਾ ਵੱਲੋਂ ਕੋਈ ਨਵੀਂ ਥਾਂ ਉਪਲਬਧ ਨਹੀਂ ਕਰਵਾਈ ਜਾ ਰਹੀ। ਹਾਲਾਂਕਿ ਨਗਰ ਨਿਗਮ ਵੱਲੋਂ ਆਰਐਮਸੀ ਪੁਆਇੰਟਾਂ ਰਾਹੀਂ ਕੂੜੇ ਦਾ ਨਿਪਟਾਰਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਪਰ ਇਹ ਨਾ-ਕਾਫ਼ੀ ਹੈ। ਉਨ੍ਹਾਂ ਡੀਸੀ ਦੇ ਧਿਆਨ ਵਿੱਚ ਲਿਆਂਦਾ ਕਿ ਨਿਗਮ ਕੋਲ ਆਪਣੀ ਕੋਈ ਜ਼ਮੀਨ ਨਹੀਂ ਹੈ ਅਤੇ ਉਹ ਗਮਾਡਾ ਉੱਤੇ ਨਿਰਭਰ ਹੈ। ਗਮਾਡਾ ਵੱਲੋਂ ਜ਼ਮੀਨਾਂ ਵੇਚ ਕੇ ਕਰੋੜਾਂ ਰੁਪਏ ਦੀ ਆਮਦਨ ਕੀਤੀ ਜਾ ਰਹੀ ਹੈ, ਪਰ ਸ਼ਹਿਰ ਵਿੱਚ ਕੂੜਾ ਪ੍ਰਬੰਧਨ ਲਈ ਢੁਕਵੀਂ ਥਾਂ ਉਪਲਬਧ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਕਿਹਾ ਕਿ ਕੂੜੇ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ।
ਸ੍ਰੀ ਬੇਦੀ ਨੇ ਡੀਸੀ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਕੋਆਰਡੀਨੇਟਰ ਹੋਣ ਦੇ ਨਾਤੇ ਗਮਾਡਾ ਅਤੇ ਮੁਹਾਲੀ ਨਿਗਮ ਵਿੱਚ ਤਾਲਮੇਲ ਕਰਵਾਉਣ ਅਤੇ ਕੂੜੇ ਦੇ ਨਿਪਟਾਰੇ ਲਈ ਜਲਦੀ ਢੁਕਵੀਂ ਜਗ੍ਹਾ ਮੁਹੱਈਆ ਕਰਵਾਉਣ ਲਈ ਪੈਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…