ਡਿਪਟੀ ਮੇਅਰ ਕੁਲਜੀਤ ਬੇਦੀ ਨੇ ਸਫ਼ਾਈ ਸਮੱਸਿਆ ਦੇ ਹੱਲ ਲਈ ਮੁੱਖ ਸਕੱਤਰ ਨੂੰ ਲਗਾਈ ਗੁਹਾਰ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਕਰਵਾਉਣ, ਕੂੜਾ ਪ੍ਰਬੰਧਨ ਲਈ ਜਗ੍ਹਾ ਦੇਣ ਲਈ ਲਿਖਿਆ ਪੱਤਰ

ਨਬਜ਼-ਏ-ਪੰਜਾਬ, ਮੁਹਾਲੀ, 1 ਜੁਲਾਈ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਮੁਹਾਲੀ ਵਿੱਚ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਖ਼ਤਮ ਕਰਵਾਉਣ ਲਈ ਨਿੱਜੀ ਪੱਧਰ ਤੇ ਦਖਲ ਦੇਣ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਨਾਲ ਉਹਨਾਂ ਨੇ ਮੁੱਖ ਸਕੱਤਰ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਗਮਾਡਾ ਦੇ ਚੇਅਰਮੈਨ ਹੋਣ ਵਜੋਂ ਉਹ ਗਮਾਡਾ ਦੇ ਮੁੱਖ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰਕੇ ਫੌਰੀ ਤੌਰ ਤੇ ਮੁਹਾਲੀ ਨਗਰ ਨਿਗਮ ਦੇ ਕੂੜੇ ਨੂੰ ਡੰਪ ਕਰਨ ਲਈ ਜਗ੍ਹਾ ਦਿਵਾਉਣ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਸਫਾਈ ਦੀ ਹਾਲਤ ਬਹੁਤ ਚਿੰਤਾਜਨਕ ਬਣ ਚੁੱਕੀ ਹੈ ਅਤੇ ਥਾਂ ਥਾਂ ਤੇ ਕੂੜਾ ਖਿਲਰਿਆ ਪਿਆ ਹੈ ਕਿਉਂਕਿ ਸਫ਼ਾਈ ਸੇਵਕ ਅਤੇ ਘਰਾਂ ਵਿੱਚੋਂ ਕੂੜਾ ਇਕੱਠਾ ਕਰਨ ਵਾਲੇ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਨਗਰ ਨਿਗਮ ਦੇ ਕਮਿਸ਼ਨਰ ਅਤੇ ਸਫ਼ਾਈ ਸੇਵਕਾਂ ਦੇ ਇੱਕ ਆਗੂ ਵਿਚਾਲੇ ਮੀਟਿੰਗ ਦੌਰਾਨ ਹੋਈ ਤਲਖ ਗੱਲਬਾਤ ਤੋਂ ਬਾਅਦ ਪਹਿਲਾਂ ਨਗਰ ਨਿਗਮ ਦੇ ਕਰਮਚਾਰੀਆਂ ਨੇ ਸਫਾਈ ਸੇਵਕਾਂ ਦੇ ਆਗੂ ਦੇ ਖ਼ਿਲਾਫ਼ ਹੜਤਾਲ ਕੀਤੀ ਅਤੇ ਅਗਲੇ ਦਿਨ ਤੋਂ ਸਫ਼ਾਈ ਸੇਵਕ ਕਮਿਸ਼ਨਰ ਦੇ ਖ਼ਿਲਾਫ਼ ਹੜਤਾਲ ’ਤੇ ਚਲੇ ਗਏ ਹਨ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ ਮਾਹੌਲ ਬਹੁਤ ਤਨਾਅਪੂਰਨ ਹੈ ਅਤੇ ਸ਼ਹਿਰ ’ਚੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ। ਉੱਪਰੋਂ ਬਰਸਾਤ ਦੇ ਮੌਸਮ ਕਾਰਨ ਆਰਐਮਸੀ ਪੁਆਇੰਟਾਂ ਉੱਤੇ ਅਤੇ ਇਨ੍ਹਾਂ ਦੇ ਬਾਹਰ ਪਿਆ ਕੂੜਾ ਵੀ ਸੜਨ ਲੱਗ ਪਿਆ ਹੈ ਅਤੇ ਬਦਬੂ ਮਾਰ ਰਿਹਾ ਹੈ ਜਿਸ ਨਾਲ ਮੁਹਾਲੀ ਵਿੱਚ ਬਿਮਾਰੀਆਂ ਫੈਲਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਅਤੇ ਨਾਲ ਹੀ ਵਾਤਾਵਰਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਹਾਲਾਤ ਐਨੇ ਮਾੜੇ ਹਨ ਕਿ ਸ਼ਹਿਰ ਦੇ ਲੋਕ ਤਰਾਹੀ ਤਰਾਹੀ ਕਰ ਰਹੇ ਹਨ ਅਤੇ ਕੋਈ ਵੱਡੀ ਗੱਲ ਨਹੀਂ ਕਿ ਜੇਕਰ ਸਮੇਂ ਸਿਰ ਇਹ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਲੋਕ ਸਰਕਾਰ ਦੇ ਖਿਲਾਫ ਸੜਕਾਂ ਤੇ ਸੰਘਰਸ਼ ਲਈ ਉਤਰ ਜਾਣ। ਹੁਣ ਆਪਣੇ ਪੱਤਰ ਵਿੱਚ ਮੁੱਖ ਸਕੱਤਰ ਨੂੰ ਅਪੀਲ ਕੀਤੀ ਕਿ ਫੌਰੀ ਤੌਰ ’ਤੇ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਗਮਾਡਾ ਨੂੰ ਹਦਾਇਤਾਂ ਕੀਤੀਆਂ ਕਿ ਨਗਰ ਨਿਗਮ ਨੂੰ ਕੂੜੇ ਦੇ ਪ੍ਰਬੰਧ ਲਈ ਯੋਗ ਜਗਾ ਦੀ ਨਿਸ਼ਾਨਦੇਹੀ ਕਰਕੇ ਦਿੱਤੀ ਜਾਵੇ ਅਤੇ ਇਸ ਹੜਤਾਲ ਨੂੰ ਦੋਵਾਂ ਧਿਰਾਂ ਵਿੱਚ ਗੱਲਬਾਤ ਰਾਹੀਂ ਖ਼ਤਮ ਕਰਵਾਇਆ ਜਾਵੇ।

Load More Related Articles
Load More By Nabaz-e-Punjab
Load More In General News

Check Also

‘ਆਪ’ ਵਲੰਟੀਅਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਸਾੜਿਆ

‘ਆਪ’ ਵਲੰਟੀਅਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ, ਮੁਹਾਲੀ, 4 …