ਡਿਪਟੀ ਮੇਅਰ ਕੁਲਜੀਤ ਬੇਦੀ ਨੇ ਸਿੰਗਲਾ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਚੋਣ ਪ੍ਰਚਾਰ ਦੌਰਾਨ ਵਿਜੈਇੰਦਰ ਸਿੰਗਲਾ ਦੀ ਭੈਣ ਅਤੇ ਜੀਜਾ ਵੀ ਰਹੇ ਹਾਜ਼ਰ

ਨਬਜ਼-ਏ-ਪੰਜਾਬ, ਮੁਹਾਲੀ, 22 ਮਈ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਪਣੇ ਵਾਰਡ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿੰਗਲਾ ਦੀ ਭੈਣ ਗੀਤੂ ਗੁਪਤਾ ਅਤੇ ਜੀਜਾ ਸਜਲ ਗੁਪਤਾ ਵੀ ਮੌਜੂਦ ਰਹੇ। ਡਿਪਟੀ ਮੇਅਰ ਕੁਲਜੀਤ ਬੇਦੀ ਨੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਨੂੰ ਵੋਟ ਪਾਉਣ ਦੀ ਬੇਨਤੀ ਕੀਤੀ ਅਤੇ ਨਾਲ ਹੀ ਕਾਂਗਰਸ ਵੱਲੋਂ ਲੋਕਾਂ ਦੇ ਹੱਕ ਵਿੱਚ ਦਿੱਤੀਆਂ ਗਈਆਂ ਗਰੰਟੀਆਂ ਬਾਰੇ ਜਾਣਕਾਰੀ ਦਿੱਤੀ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਸੰਵਿਧਾਨ ਬਚਾਉਣ ਲਈ ਹਰ ਵਿਅਕਤੀ ਨੂੰ ਅੱਜ ਅੱਗੇ ਆਉਣਾ ਪਵੇਗਾ ਕਿਉਂਕਿ ਭਾਰਤੀ ਜਨਤਾ ਪਾਰਟੀ ਦੇਸ਼ ਵਿੱਚੋਂ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਜੇਕਰ ਇਸ ਵਾਰ ਭਾਰਤੀ ਜਨਤਾ ਪਾਰਟੀ ਮੁੜ ਸੱਤਾ ਵਿੱਚ ਆ ਗਈ ਤਾਂ ਦੇਸ਼ ਵਿੱਚ ਲੋਕਤੰਤਰਿਕ ਢਾਂਚਾ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਦੇਸ਼ ਨੂੰ ਬਚਾ ਸਕਦੀ ਹੈ ਅਤੇ ਵਿਕਾਸ ਲਈ ਅੱਗੇ ਤੋਰ ਸਕਦੀ ਹੈ ਇਸ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜੋ। ਇਸ ਮੌਕੇ ਕਾਂਗਰਸੀ ਕੌਂਸਲਰ ਜਸਪ੍ਰੀਤ ਸਿੰਘ ਗਿੱਲ, ਸੀਨੀਅਰ ਆਗੂ ਰਾਮ ਸਰੂਪ ਜੋਸ਼ੀ, ਦਲਵੀਰ ਸਿੰਘ ਕਾਨੂੰਗੋ, ਰਣਜੋਧ ਸਿੰਘ, ਮਨਜੀਤ ਸਿੰਘ ਭਾਟੀਆ, ਅਮਨਦੀਪ ਸਿੰਘ, ਸੁਖਬੀਰ ਸਿੰਘ, ਮਨਜੀਤ ਸਿੰਘ ਭਾਟੀਆ, ਪ੍ਰੋਫੈਸਰ ਮਿਨਹਾਸ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

With focus on point of sale, Punjab Police conducts CASO at Drug hotspots in the state

With focus on point of sale, Punjab Police conducts CASO at Drug hotspots in the state Her…