ਡਿਪਟੀ ਮੇਅਰ ਕੁਲਜੀਤ ਬੇਦੀ ਨੇ ਸ਼ਹਿਰ ਵਿੱਚ ਫ਼ੈਲੀ ਗੰਦਗੀ ਬਾਰੇ ਕਮਿਸ਼ਨਰ ਨੂੰ ਪੱਤਰ ਲਿਖਿਆ

ਸਫ਼ਾਈ ਠੇਕੇ ਦੀ ਰਕਮ 25 ਫੀਸਦੀ ਵਧਾਈ ਜਾਵੇ ਜਾਂ ਠੇਕਾ ਰੱਦ ਕੀਤਾ ਜਾਵੇ: ਕੁਲਜੀਤ ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 15 ਸਤੰਬਰ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਨਗਰ ਨਿਗਮ ਕਮਿਸ਼ਨਰ ਨੂੰ ਸ਼ਹਿਰ ਦੀ ਸਫਾਈ ਸਬੰਧੀ ਇਕ ਪੱਤਰ ਲਿਖ ਕੇ ਮੌਜੂਦਾ ਹਾਲਤ ’ਤੇ ਗੰਭੀਰ ਚਿੰਤਾ ਜਤਾਈ ਹੈ। ਆਪਣੇ ਪੱਤਰ ਵਿੱਚ ਉਨ੍ਹਾਂ ਨੇ ਸਪੱਸ਼ਟ ਦੋਸ਼ ਲਗਾਇਆ ਹੈ ਕਿ ਸ਼ਹਿਰ ਦੀਆਂ ਮੁੱਖ ਅਤੇ ਬੀ ਸੜਕਾਂ ਨਾਲ ਨਾਲ ਪਾਰਕਿੰਗ ਖੇਤਰਾਂ ਦੀ ਸਫਾਈ ਦਾ ਕੰਮ ਠੇਕੇ ’ਤੇ ਦਿੱਤਾ ਗਿਆ ਹੈ ਪਰ ਸਫਾਈ ਠੇਕੇਦਾਰ ਆਪਣੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਹੀਂ ਨਿਭਾ ਰਿਹਾ।
ਡਿਪਟੀ ਮੇਅਰ ਨੇ ਕਿਹਾ ਕਿ ਸਫ਼ਾਈ ਦੀ ਮਾੜੀ ਹਾਲਤ ਕਾਰਨ ਮਾਰਕੀਟਾਂ ਵਿੱਚ ਕੂੜੇ ਦੇ ਢੇਰ ਇਕੱਠੇ ਹੋ ਰਹੇ ਹਨ, ਜੋ ਕਈ ਦਿਨਾਂ ਤੱਕ ਨਾ ਉਠਾਏ ਜਾਣ ਕਾਰਨ ਸੜਨ ਲੱਗ ਪਏ ਹਨ। ਇਸ ਨਾਲ ਨਾਗਰਿਕਾਂ ਨੂੰ ਗੰਦੀ ਬੂ ਅਤੇ ਗੰਭੀਰ ਸਿਹਤ ਖ਼ਤਰੇ ਪੈਦਾ ਹੋ ਰਹੇ ਹਨ। ਇਸ ਤੋਂ ਇਲਾਵਾ, ਸ਼ਹਿਰ ਦੀਆਂ ਮੁੱਖ ਸੜਕਾਂ ਦੇ ਫੁੱਟਪਾਥਾਂ ’ਤੇ ਜੰਗਲੀ ਬੂਟੀਆਂ ਦਾ ਕਬਜ਼ਾ ਹੋ ਚੁੱਕਾ ਹੈ, ਜਿਸ ਨਾਲ ਲੋਕਾਂ ਲਈ ਤੁਰਨ ਲਈ ਰਸਤਾ ਹੀ ਨਹੀਂ ਬਚਿਆ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਇਹ ਬੂਟੀਆਂ ਖਤਰਨਾਕ ਜੀਵ-ਜੰਤੂਆਂ ਦੀ ਪਨਾਹਗਾਹ ਬਣ ਰਹੀਆਂ ਹਨ, ਜੋ ਲੋਕਾਂ ਦੀ ਜਾਨ ਲਈ ਵੀ ਖਤਰਾ ਬਣ ਸਕਦੀਆਂ ਹਨ।
ਕੁਲਜੀਤ ਬੇਦੀ ਨੇ ਯਾਦ ਦਿਵਾਇਆ ਕਿ ਪਿਛਲੀ ਨਿਗਮ ਮੀਟਿੰਗ ਵਿੱਚ ਵੀ ਇਹ ਮਾਮਲਾ ਚੁੱਕਿਆ ਗਿਆ ਸੀ, ਪਰ ਸਫਾਈ ਠੇਕੇਦਾਰ ਵੱਲੋਂ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜਾਂ ਤਾਂ ਇਸ ਠੇਕੇਦਾਰ ਦੇ ਠੇਕੇ ਦੀ ਰਕਮ 25 ਫੀਸਦੀ ਵਧਾ ਦਿੱਤੀ ਜਾਵੇ ਰੱਦ ਕੀਤਾ ਜਾਵੇ ਜਾਂ ਕੋਈ ਹੋਰ ਵਿਕਲਪ ਤਲਾਸ਼ਿਆ ਜਾਵੇ ਅਤੇ ਇਸ ਦਾ ਠੇਕਾ ਕੈਂਸਲ ਕੀਤਾ ਜਾਵੇ। ਤਾਂ ਜੋ ਸ਼ਹਿਰ ਵਾਸੀਆਂ ਨੂੰ ਗੰਦਗੀ ਅਤੇ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਆਸ ਜਤਾਈ ਕਿ ਨਗਰ ਨਿਗਮ ਪ੍ਰਸ਼ਾਸਨ ਤੁਰੰਤ ਕਾਰਵਾਈ ਕਰੇਗਾ ਅਤੇ ਸ਼ਹਿਰ ਦੀ ਸਫਾਈ ਪ੍ਰਬੰਧਨਾ ਨੂੰ ਸੁਧਾਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ

Load More Related Articles
Load More By Nabaz-e-Punjab
Load More In Social

Check Also

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਨਬਜ਼-ਏ-ਪੰਜਾਬ, ਮੁਹਾਲੀ, 27 …