Share on Facebook Share on Twitter Share on Google+ Share on Pinterest Share on Linkedin ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ: ਮੁਹਾਲੀ ਵਿੱਚ ਐਸੀ\ਬੀਸੀ ਮੋਰਚੇ ਵੱਲੋਂ ਰੋਸ ਮੁਜ਼ਾਹਰਾ ਗਣਤੰਤਰ ਦਿਵਸ ਵਾਲੇ ਦਿਨ ਬਾਬਾ ਸਾਹਿਬ ਦੇ ਬੱੁਤ ਦਾ ਅਪਮਾਨ ਡੂੰਘੀ ਸਾਜ਼ਿਸ਼: ਬਲਵਿੰਦਰ ਕੁੰਭੜਾ ਨਬਜ਼-ਏ-ਪੰਜਾਬ, ਮੁਹਾਲੀ, 27 ਜਨਵਰੀ: ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਅਤੇ ਅਪਮਾਨ ਕਰਨ ਨੂੰ ਲੈ ਕੇ ਦਲਿਤ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਦੀ ਲੜਾਈ ਲੜ ਰਹੇ ਐਸਸੀ\ਬੀਸੀ ਮਹਾ ਪੰਚਾਇਤ ਪੰਜਾਬ ਸਮੇਤ ਹੋਰਨਾਂ ਦਲਿਤ ਸੰਗਠਨਾਂ ਨੇ ਅੱਜ ਮੁਹਾਲੀ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਐਸਸੀ\ਬੀਸੀ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਐਤਵਾਰ ਨੂੰ ਜਿੱਥੇ ਪੂਰੇ ਦੇਸ਼ ਵਿੱਚ 76ਵਾਂ ਗਣਤੰਤਰਤਾ ਦਿਵਸ ਮਨਾਇਆ ਜਾ ਰਿਹਾ ਸੀ, ਤਾਂ ਦੂਜੇ ਪਾਸੇ ਇੱਕ ਨੌਜਵਾਨ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਨੂੰ ਹਥੌੜੇ ਨਾਲ ਤੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਸਾਧਾਰਨ ਘਟਨਾ ਨਹੀਂ ਹੈ, ਇਸ ਦੇ ਪਿੱਛੇ ਕੋਈ ਡੂੰਘੀ ਸਾਜ਼ਿਸ਼ ਹੋ ਸਕਦੀ ਹੈ। ਦਲਿਤ ਆਗੂ ਬਲਵਿੰਦਰ ਕੁੰਭੜਾ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਡਾ. ਬੀਆਰ ਅੰਬੇਡਕਰ ਦੀਆਂ ਫੋਟੋਆਂ ਨਾਲ ਗੱਲ ਨਹੀਂ ਬਣਦੀ, ਬਲਕਿ ਅਜਿਹੀਆਂ ਮਹਾਨ ਹਸਤੀਆਂ ਦਾ ਪੂਰਾ ਸਤਿਕਾਰ ਅਤੇ ਸਨਮਾਨ ਵੀ ਜ਼ਰੂਰੀ ਹੈ। ਉਨ੍ਹਾਂ ਗਣਤੰਤਰ ਦਿਵਸ ਵਾਲੇ ਦਿਨ ਇਸ ਘਟਨਾ ਨੂੰ ਅੰਜਾਮ ਦੇਣਾ, ਚਿੰਤਾ ਵਾਲੀ ਗੱਲ ਹੈ, ਜੋ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪ੍ਰਸ਼ਾਸਨ ’ਤੇ ਪ੍ਰਬੰਧਾਂ ਉੱਤੇ ਵੱਡਾ ਪ੍ਰਸ਼ਨ-ਚਿੰਨ੍ਹ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਬਾਬਾ ਸਾਹਿਬ ਦੇ ਬੁੱਤ ਦੀ ਸੰਭਾਲ ਨਹੀਂ ਕਰ ਸਕਦੇ ਤਾਂ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪਾਠ ਕਿਵੇਂ ਪੜ੍ਹਾਵਾਂਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ। ਇਸ ਮੌਕੇ ਡਾ. ਰੀਤੂ ਸਿੰਘ ਨੇ ਪੰਜਾਬ ਸਰਕਾਰ ਤੇ ਅੰਮ੍ਰਿਤਸਰ ਪ੍ਰਸ਼ਾਸਨ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਕੇਂਦਰੀ ਏਜੰਸੀਆਂ ਦੀ ਸਾਜ਼ਿਸ਼ ਦਹਾ ਹਿੱਸਾ ਹੈ, ਜੋ ਪੰਜਾਬ ਵਿੱਚ ਲੋਕਾਂ ਨੂੰ ਜਾਤ ਅਤੇ ਧਰਮ ਦੇ ਨਾਂ ’ਤੇ ਲੜਾ ਕੇ ਭਾਈਚਾਰਾ ਖ਼ਤਮ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਇਸ ਘਟਨਾ ਸਬੰਧੀ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਮੋਰਚੇ ਦੇ ਆਗੂ ਹਰਨੇਕ ਸਿੰਘ ਮਲੋਆ, ਪ੍ਰਿੰਸੀਪਲ ਬਨਵਾਰੀ ਲਾਲ, ਹਰਚੰਦ ਸਿੰਘ ਜਖਵਾਲੀ, ਰਿਸ਼ੀ ਰਾਜ ਮਹਾਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗਜਿੰਦਰ ਸਿੰਘ, ਪ੍ਰੋ. ਗੁਲਾਬ ਸਿੰਘ, ਮਨਜੀਤ ਸਿੰਘ, ਵਿਜੇਂਦਰ ਕੁਮਾਰ, ਪ੍ਰਧਾਨ ਦੌਲਤ ਰਾਮ, ਸਨੋਜ ਕੁਮਾਰ, ਛੋਟੇ ਲਾਲ, ਸਤੀਸ਼ ਕੁਮਾਰ, ਸੌਰਵ ਕੁਮਾਰ, ਸੀਮਾ ਦੇਵੀ, ਸੰਤੋਸ਼ ਦੇਵੀ, ਜੈਲੀ ਸ਼ਾਮਪੁਰ, ਪ੍ਰਭਸ਼ਰਨ ਸਿੰਘ, ਜਗਦੀਪ ਸਿੰਘ, ਸੁਰਜੀਤ ਸਿੰਘ, ਬੰਟੀ ਕੁੰਭੜਾ ਮਮਤਾ ਅਤੇ ਸੁਰਿੰਦਰ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ