Share on Facebook Share on Twitter Share on Google+ Share on Pinterest Share on Linkedin ਅੰਮ੍ਰਿਤਸਰ ਵਿੱਚ ਖ਼ਰਾਬ ਮੌਸਮ ਦੇ ਬਾਵਜੂਦ ਐਨਆਰਆਈਜ਼ ਨੇ ਆਪ ਦੇ ਹੱਕ ਵਿੱਚ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ ਸਿਰਫ਼ ਆਮ ਆਦਮੀ ਪਾਰਟੀ ਹੀ ਪੰਜਾਬ ਤੇ ਪੰਜਾਬੀਆਂ ਨੂੰ ਭ੍ਰਿਸ਼ਟਚਾਰੀ ਆਗੂਆਂ ਤੋਂ ਬਚਾਉਣ ਦੇ ਸਮਰਥ: ਇੰਗਲੈਂਡ ਤੋਂ ਰਜਿੰਦਰ ਥਿੰਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਾਅਦ ਐਨ.ਆਰ.ਆਈਜ਼ ਕਰਨਗੇ ਪੰਜਾਬ ਵਿੱਚ ਪੂੰਜੀ ਨਿਵੇਸ਼ ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 26 ਜਨਵਰੀ: ਅੰਮ੍ਰਿਤਸਰ ਵਿੱਚ ਖ਼ਰਾਬ ਮੌਸਮ ਦੇ ਬਾਵਜੂਦ ਪ੍ਰਵਾਸੀ ਭਾਰਤੀਆਂ (ਐਨਆਰਆਈਜ਼) ਦੀ ਟੀਮ ਨੇ ਅੰਮ੍ਰਿਤਸਰ-ਜ਼ੋਨ ਦੇ ਇੰਚਾਰਜ (ਮਹਿਲਾ ਵਿੰਗ) ਸੀਮਾ ਸੋਢੀ ਅਤੇ ਇਸ ਮੁਹਿੰਮ ਦੇ ਮੈਨੇਜਰ ਜਸਪ੍ਰੀਤ ਬਾਲ ਨਾਲ ਅਟਾਰੀ ਹਲਕੇ ਵਿੱਚ ਆਉਣ ਵਾਲੇ ਪਿੰਡਾਂ ਚੱਬਾ, ਗੁਰੂਵਾਲੀ, ਅਟਾਰੀ, ਧਨੋਆ, ਰਾਜਾਤਾਲ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਘਰੋਂ-ਘਰੀਂ ਜਾ ਕੇ ਪਾਰਟੀ ਪ੍ਰਚਾਰ ਕਰਨ ਦੀ ਮੁਹਿੰਮ ਵਿੱਢੀ ਗਈ। ਇੰਗਲੈਂਡ ਤੋਂ ਰਾਜਿੰਦਰ ਸਿੰਘ ਥਿੰਦ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੇ ਦ੍ਰਿਸ਼ਟੀਕੋਣ ਨਾਲ ਚੱਲਣ ਵਾਲੀ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹੋਣ ਲਈ ਵਿਦੇਸ਼ੀ ਧਰਤੀ ਤੋਂ ਆਏ ਹਨ। ਆਪ ਹੀ ਕੇਵਲ ਇੱਕ ਇੱਕੋ ਅਜਿਹੀ ਪਾਰਟੀ ਹੈ, ਜੋ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਆਗੂਆਂ ਦੀਆਂ ਗਲਤ ਨੀਤੀਆਂ ਅਤੇ ਗੁੰਮਰਾਕੁੰਨ ਸ਼ਿਕੰਜੇ ਵਿੱਚ ਫਸੇ ਪੰਜਾਬ ਨੂੰ ਬਚਾਉਣ ਲਈ ਗੰਭੀਰ ਨਜ਼ਰੀਆ ਰੱਖਦੀ ਹੈ। ਹਰਮਿੰਦਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀ ਹਰ ਰੋਜ਼ ਇੱਥੇ ਹੋਣ ਵਾਲੇ ਅਪਰਾਧਾਂ ਜਿਵੇਂ ਕਿ ਕਤਲ ਦੀਆਂ ਵਾਰਦਾਤਾਂ, ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਲੱਗਣਾ, ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਅਤੇ ਵਪਾਰੀਆਂ ਦੇ ਹੋਰਨਾਂ ਸੂਬਿਆਂ ਵੱਲ ਹਿਜਰਤ ਕਰ ਜਾਣ ਦੀ ਜਾਣਕਾਰੀ ਸੁਣ ਕੇ ਘਬਰਾ ਜਾਂਦੇ ਹਨ। ਇਹ ਇੱਕ ਸਥਾਪਤ ਤੱਥ ਹੈ ਕਿ ਇੱਕ ਖ਼ੁਸ਼ਹਾਲੀ ਵਜੋਂ ਜਾਣੇ ਜਾਣ ਵਾਲੇ ਪੰਜਾਬ ਨੂੰ ਸਿਆਸੀ ਆਗੂਆਂ ਨੇ ਬਰਬਾਦ ਕਰ ਕੇ ਰੱਖ ਦਿੱਤਾ ਹੈ। ਇਨ੍ਹਾਂ ਆਗੂਆਂ ਦੇ ਲਾਲਚ ਕਾਰਨ ਪੰਜਾਬ ਅਪਵਿੱਤਰ ਹੋ ਗਿਆ ਹੈ ਅਤੇ ਅਪਰਾਧੀਆਂ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ। ਜਗਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਐੱਨ.ਆਰ.ਆਈਜ਼ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ ਪਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਰਕਾਰਾਂ ਦੀਆਂ ਲੋਕ-ਵਿਰੋਧੀ ਨੀਤੀਆਂ ਨੇ ਉਨ੍ਹਾਂ ਨੂੰ ਇੰਝ ਕਰਨ ਤੋਂ ਵਰਜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਾਇਮ ਹੋਣ ਤੋਂ ਬਾਅਦ ਹੀ ਐੱਨ.ਆਰ.ਆਈਜ਼ ਪੰਜਾਬ ਵਿੱਚ ਨਿਵੇਸ਼ ਕਰਨਗੇ ਅਤੇ ਸੂਬੇ ਦੀ ਖ਼ੁਸ਼ਹਾਲੀ ਨੂੰ ਵਾਪਸ ਲਿਆਉਣ ਵਿੱਚ ਸਹਿਯੋਗ ਦੇਣਗੇ। ਇਹ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਦੀ ਸਿਆਸੀ ਇੱਛਾ-ਸ਼ਕਤੀ ਹੈ, ਜਿਸ ਨੇ ਮੋਦੀ ਸਰਕਾਰ ਵੱਲੋਂ ਲਾਈਆਂ ਰੁਕਾਵਟਾਂ ਦੇ ਬਾਵਜੂਦ ਦਿੱਲੀ ਦੇ ਪ੍ਰਸ਼ਾਸਨ ਵਿੱਚ ਸੁਧਾਰਾਂ ਦਾ ਸਮੁੰਦਰ ਪੈਦਾ ਕਰ ਦਿੱਤਾ ਹੈ। ਇਸ ਤਰ੍ਹਾਂ ਦੀ ਹੀ ਸਿਆਸੀ ਇੱਛਾ-ਸ਼ਕਤੀ ਦੀ ਲੋੜ ਪੰਜਾਬ ਨੂੰ ਹੈ, ਜਿਸ ਨਾਲ ਖੇਤੀਬਾੜੀ, ਉਦਯੋਗ, ਸਿੱਖਿਆ ਅਤੇ ਸਿਹਤ ਖੇਤਰਾਂ ਦਾ ਕਲਿਆਣ ਹੋ ਸਕੇ, ਜੋ ਕੇਵਲ ਆਮ ਆਦਮੀ ਪਾਰਟੀ ਰਾਹੀਂ ਸੰਭਵ ਹੋ ਸਕਦਾ ਹੈ। ਇੰਗਲੈਂਡ (ਯੂ.ਕੇ.) ਤੋਂ ਐੱਨ.ਆਰ.ਆਈਜ਼ ਦੀ ਟੀਮ ਵਿੱਚ ਲਖਵਿੰਦਰ ਸਿੰਘ, ਤੇਜਪਾਲ ਸਿੰਘ, ਸੰਸਾਰ ਸਿੰਘ ਮਾਨ, ਰਾਹੁਲ ਸਿੰਘ, ਸਿਮਰਜੀਤ ਸਿੰਘ ਅਤੇ ਅਮਰੀਕ ਸਿੰਘ ਆਦਿ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ