ਸ਼ਿਕਾਇਤਾਂ ਦੇਣ ਦੇ ਬਾਵਜੂਦ ਪਾਵਰਕੌਮ ਠੀਕ ਨਹੀਂ ਕਰ ਰਿਹਾ ਬਿਜਲੀ ਦੇ ਖੰਭੇ: ਡਿਪਟੀ ਮੇਅਰ

ਨਬਜ਼-ਏ-ਪੰਜਾਬ, ਮੁਹਾਲੀ, 5 ਅਗਸਤ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਪੇਂਡੂ ਖੇਤਰ ਵਿੱਚ ਕਾਫ਼ੀ ਥਾਵਾਂ ’ਤੇ ਬਿਜਲੀ ਦੇ ਖੰਭੇ ਟੇਢੇ ਮੇਢੇ ਖੜੇ ਹਨ। ਜਿਸ ਕਾਰਨ ਕਦੇ ਵੀ ਹਾਦਸਾ ਵਾਪਰ ਸਕਦਾ ਹੈ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇੱਥੋਂ ਦੇ ਫੇਜ਼-3ਬੀ2 ਵਿਖੇ ਮਾਰਕੀਟ ਦੇ ਪਿਛਲੇ ਪਾਸੇ ਬਿਜਲੀ ਦੇ ਤਿੰਨ ਖੰਭੇ ਡਿੱਗਣ ਦੀ ਹਾਲਤ ਵਿੱਚ ਹਨ, ਜਿਸ ਨਾਲ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ ਪਰ ਪਾਵਰਕੌਮ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਹਾਦਸਾ ਵਾਪਰ ਗਿਆ ਤਾਂ ਪਾਵਰਕੌਮ ਦੇ ਅਧਿਕਾਰੀ ਜ਼ਿੰਮੇਵਾਰੀ ਹੋਣਗੇ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਪਾਵਰਕੌਮ ਅਧਿਕਾਰੀਆਂ ਨੂੰ ਇਨ੍ਹਾਂ ਖੰਭਿਆਂ ਦੀ ਸਮੱਸਿਆ ਦੂਰ ਕਰਨ ਬਾਰੇ ਸ਼ਿਕਾਇਤਾਂ ਕਰ ਰਹੇ ਹਨ ਪਰ ਅਧਿਕਾਰੀ ਹਰ ਵਾਰ ਸਬੰਧਤ ਠੇਕੇਦਾਰ ਦੇ ਨਾ ਆਉਣ ਦਾ ਬਹਾਨਾ ਲਗਾ ਕੇ ਗੱਲ ਨੂੰ ਟਾਲ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਸੰਵੇਦਨਸ਼ੀਲ ਮਾਮਲਾ ਹੈ ਅਤੇ ਲੋਕਾਂ ਦੇ ਜਾਨ ਮਾਲ ਨਾਲ ਜੁੜਿਆ ਹੋਇਆ ਹੈ। ਲਿਹਾਜ਼ਾ ਪਾਵਰਕੌਮ ਨੂੰ ਐਮਰਜੈਂਸੀ ਤੌਰ ’ਤੇ ਇਨ੍ਹਾਂ ਖੰਭਿਆਂ ਨੂੰ ਦਰੁਸਤ ਕਰਨਾ ਚਾਹੀਦਾ ਹੈ।
ਕੁਲਜੀਤ ਬੇਦੀ ਨੇ ਕਿਹਾ ਕਿ ਇੱਥੋਂ ਸੀਵਰੇਜ ਲਾਈਨ ਨਿਕਲ ਰਹੀ ਹੈ, ਜੋ ਖੰਭਿਆਂ ਦੇ ਟੁੱਟਣ ਕਾਰਨ ਬਿਲਕੁਲ ਬੰਦ ਪਈ ਹੈ। ਬਰਸਾਤੀ ਮੌਸਮ ਸਿਰ ’ਤੇ ਹੈ, ਅਜਿਹੇ ਵਿੱਚ ਪਾਣੀ ਖੜਨ ਕਾਰਨ ਮਾਰਕੀਟ ਅਤੇ ਸ਼ਹਿਰ ਵਾਸੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਰਗੇ ਸ਼ਹਿਰ ਵਿੱਚ ਅਜਿਹੇ ਹਾਲਾਤਾਂ ਤੋਂ ਪਿੰਡਾਂ ਜਾਂ ਹੋਰ ਸ਼ਹਿਰਾਂ ਦੀ ਹਾਲਾਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਪਾਵਰਕੌਮ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਹਫ਼ਤੇ ਦੇ ਅੰਦਰ-ਅੰਦਰ ਬਿਜਲੀ ਦੇ ਖੰਭਿਆਂ ਨੂੰ ਨਾ ਬਦਲਿਆ ਗਿਆ ਤਾਂ ਉਹ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਸਰਕਾਰ ਨੂੰ ਲਿਖਣ ਲਈ ਮਜਬੂਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…