Share on Facebook Share on Twitter Share on Google+ Share on Pinterest Share on Linkedin Balbir Sidlhu, Congress candidate from Mohali assembly seat, (centre) leads the "road show" with his suppourters during election campaign last day in Mohali on Thursday ਵਿਧਾਨ ਸਭਾ ਚੋਣਾਂ: ਚੋਣ ਪ੍ਰਚਾਰ ਖਤਮ, ਵੱਖ ਵੱਖ ਉਮੀਦਵਾਰਾਂ ਨੇ ਅਖੀਰਲੇ ਦਿਨ ਚੋਣ ਪ੍ਰਚਾਰ ਲਈ ਝੋਕੀ ਪੂਰੀ ਤਾਕਤ ਕਾਂਗਰਸ, ਆਪ ਤੇ ਡੀਐਸਪੀ ਨੇ ਕੱਢੇ ਰੋਡ ਸੋਅ, ਕੈਪਟਨ ਸਿੱਧੂ ਨੇ ਠਰੰਮੇ ਨਾਲ ਘਰ ਘਰ ਜਾ ਕੇ ਮੰਗੀਆਂ ਵੋਟਾਂ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ: ਪੰਜਾਬ ਵਿੱਚ 4 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਰੋਡ ਸ਼ੋਅ ਕੱਢ ਕੇ ਸ਼ਕਤੀ ਪ੍ਰਦਰਸ਼ਨ ਕੀਤਾ। ਅੱਜ ਦਾ ਦਿਨ ਉਮੀਦਵਾਰਾਂ ਦੇ ਰੋਡ ਸ਼ੋਆਂ ਦੇ ਨਾਮ ਰਿਹਾ। ਇਸ ਦੌਰਾਨ ਅੱਜ ਮੁਹਾਲੀ ਹਲਕੇ ਵਿੱਚ ਚੋਣ ਲੜ ਰਹੇ ਮੁੱਖ ਉਮੀਦਵਾਰਾਂ ਨੇ ਆਪੋ ਆਪਣੇ ਸਮਰਥਕਾਂ ਨਾਲ ਸ਼ਹਿਰ ਦੇ ਵੱਖ ਵੱਖ ਹਿੱਸਿਆ ਵਿੱਚ ਰੋਡ ਸ਼ੋਅ ਕੱਢੇ। ਜਿਸ ਦੌਰਾਨ ਪੂਰਾ ਸ਼ਹਿਰ ਹੀ ਸਿਆਸੀ ਰੰਗਤ ਵਿੱਚ ਰੰਗਿਆ ਨਜ਼ਰ ਆਇਆ। ਇਨ੍ਹਾਂ ਉਮੀਦਵਾਰਾਂ ਵਲੋਂ ਜਿੱਥੇ ਰੋਡ ਸ਼ੋਆਂ ਰਾਹੀਂ ਆਪੋ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਉੱਥੇ ਉਹਨਾਂ ਨੇ ਚੋਣ ਪ੍ਰਚਾਰ ਦੇ ਆਖਿਰੀ ਦਿਨ ਸੜਕਾਂ ਤੇ ਘੁੰਮ ਕੇ ਵੋਟਰਾਂ ਤੋਂ ਅਸ਼ੀਰਵਾਦ ਮੰਗਿਆ। ਗਿਣਤੀ ਪੱਖੋ ਸਾਰੇ ਹੀ ਉਮੀਦਵਾਰਾਂ ਦੇ ਰੋਡ ਸ਼ੋਅ ਪ੍ਰਭਾਵਸ਼ਾਲੀ ਰਹੇ ਅਤੇ ਇਹਨਾਂ ਰੋਡ ਸ਼ੋਆਂ ਤੋਂ ਬਾਅਦ ਸਾਰੇ ਹੀ ਉਮੀਦਵਾਰਾਂ ਦੇ ਸਮਰਥਕ ਹੌਸਲੇ ਵਿੱਚ ਦਿਖਾਈ ਦਿੱਤੇ। ਚੋਣ ਪ੍ਰਚਾਰ ਦੇ ਆਖਰੀ ਦਿਨ ਮੁਹਾਲੀ ਹਲਕੇ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰਬਲਬੀਰ ਸਿੰਘ ਸਿੱਧੂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰਨਰਿੰਦਰ ਸਿੰਘ ਸ਼ੇਰਗਿੱਲ ਅਤੇ ਡੈਮੋਕਰੈਟਿਕ ਸਵਰਾਜ ਪਾਰਟੀ ਦੇ ਉਮੀਦਵਾਰ ਸ੍ਰਬਲਵਿੰਦਰ ਸਿੰਘ ਕੁੰਭੜਾ ਵਲੋਂ ਰੋਡ ਸ਼ੋਆਂ ਰਾਹੀਂ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਕੈਪਟਨ ਤਜਿੰਦਰਪਾਲ ਸਿੰਘ ਸਿੱਧੂ ਵਲੋਂ ਅੱਜ ਰੋਡ ਸ਼ੋਅ ਕੱਢਣ ਦੀ ਬਜਾਏ ਛੋਟੀਆਂ ਛੋਟੀਆਂ ਮੀਟਿੰਗਾਂ ਕਰਨ ਅਤੇ ਵੋਟਰਾਂ ਦੇ ਘਰੋ ਘਰੀ ਜਾ ਕੇ ਪ੍ਰਚਾਰ ਕਰਨ ਨੂੰ ਤਰਜੀਹ ਦਿੱਤੀ। ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਵੱਖ-ਵੱਖ ਹਿੱਸਿਆ ਵਿੱਚ ਪੈਦਲ ਰੋਡ ਸ਼ੋਅ ਕੀਤਾ। ਰੋਡ ਸ਼ੋਅ ਫੇਜ਼ 8 ਤੋਂ ਆਰੰਭ ਹੋਇਆ ਅਤੇ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚੋਂ ਦੀ ਲੰਘਦਾ ਹੋਇਆ ਉਦਯੋਗਿਕ ਖੇਤਰ ਫੇਜ਼-1 ਵਿੱਚ ਸਥਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫਤਰ ਪਹੁੰਚ ਕੇ ਸਮਾਪਤ ਹੋਇਆ। ਇਸ ਰੋਡ ਸ਼ੋਅ ਦੀ ਖਾਸ ਗੱਲ ਇਹ ਰਹੀ ਕਿ ਕਾਗਰਸ ਪਾਰਟੀ ਦੇ ਉਮੀਦਵਾਰ ਸ੍ਰਬਲਬੀਰ ਸਿੰਘ ਨੇ ਆਪਣੇ ਰੋਡ ਸ਼ੋਅ ਦਾ ਇਹ ਪੂਰਾ ਪੈਂਡਾ ਪੈਦਲ ਚਲ ਕੇ ਪੂਰਾ ਕੀਤਾ ਅਤੇ ਇਸ ਮੌਕੇ ਭਾਰੀ ਗਿਣਤੀ ਵਿੱਚ ਉਹਨਾਂ ਦੇ ਸਮਰਥਕ ਵੀ ਪੈਦਲ ਚਲਦੇ ਰਹੇ। ਇਸ ਦੌਰਾਨ ਸ੍ਰੀ ਸਿੱਧੂ ਨੇ ਸੜਕ ਦੇ ਦੋਵੇਂ ਪਾਸੇ ਖੜ੍ਹੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਰੋਡ ਸ਼ੋਅ ਦੌਰਾਨ ਉਨ੍ਹਾਂ ਨੂੰ ਹਲਕਾ ਵਾਸੀਆਂ ਨੇ ਭਰਪੂਰ ਸਮਰਥਨ ਦਿੱਤਾ ਹੈ ਅਤੇ ਉਨ੍ਹਾਂ ਨੇ ਰੋਡ ਸ਼ੋਅ ਵਿੱਚ ਸ਼ਾਮਲ ਵਰਕਰਾਂ ਅਤੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਰੋਡ ਸ਼ੋਅ ਦਾ ਕਾਫਲਾ ਟ੍ਰੈਕਟਰਾਂ, ਕਾਰਾਂ, ਥ੍ਰੀ ਵਹੀਲਰਾਂ ਅਤੇ ਸਕੂਟਰ-ਮੋਟਰ ਸਾਈਕਲ ਸਵਾਰਾਂ ਨਾਲ ਭਰਿਆ ਹੋਇਆ ਸੀ। ਇਹ ਰੋਡ ਸ਼ੋਅ ਫੇਜ਼-6 ਤੋਂ ਚਲ ਕੇ ਮੁਹਾਲੀ ਦੇ ਵੱਖ ਵੱਖ ਹਿੱਸਿਆ ਵਿੱਚੋਂ ਲੰਘਦਾ ਹੋਇਆ ਗੁਰੁਦੁਆਰਾ ਅੰਬ ਸਾਹਿਬ ਦੇ ਸਾਮਣੇ ਤੋਂ ਹੁੰਦਾ ਹੋਇਆ ਫੇਜ਼ 11 ਤੋਂ ਪਿੰਡਾਂ ਵੱਲ ਰਵਾਨਾ ਹੋ ਗਿਆ ਅਤੇ ਬਾਅਦ ਵਿੱਚ ਪਿੰਡਾਂ ਵਿੱਚੋਂ ਹੁੰਦਾ ਹੋਇਆ ਪਾਰਟੀ ਦੇ ਦਫਤਰ ਪਹੁੰਚ ਕੇ ਸਮਾਪਤ ਹੋਇਆ। ਰੋਡ ਸ਼ੋਅ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਭਰਵੀਂ ਹਾਜਰੀ ਲਗਵਾਈ ਅਤੇ ਵੱਡੀ ਗਿਣਤੀ ਵਿੱਚ ਕਾਰਾਂ, ਜੀਪਾਂ, ਟ੍ਰੈਕਟਰ ਅਤੇ ਆਟੋ ਰਿਕਸ਼ਿਆਂ ਦੇ ਸ਼ਾਮਿਲ ਹੋਣ ਕਾਰਨ ਰੋਡ ਸ਼ੋਅ ਪੂਰੀ ਤਰ੍ਹਾਂ ਕਾਮਯਾਬ ਰਿਹਾ। ਆਮ ਆਦਮੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਉਮੀਦਵਾਰ ਸ੍ਰਨਰਿੰਦਰ ਸਿੰਘ ਸ਼ੇਰਗਿਲ ਨੇ ਜਿੱਥੇ ਰੋਡ ਸ਼ੋਅ ਨੂੰ ਕਾਮਯਾਬ ਕਰਨ ਲਈ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ ਉੱਥੇ ਉਹਨਾਂ ਇਹ ਦਾਅਵਾ ਵੀ ਕੀਤਾ ਕਿ ਅੱਜ ਦੇ ਰੋਡ ਸ਼ੋਅ ਨਾਲ ਹਲਕੇ ਦੇ ਲੋਕਾਂ ਨੇ ਸਾਫ ਸੰਕੇਤ ਦੇ ਦਿੱਤੇ ਹਨ ਕਿ ਹਲਕਾ ਨਿਵਾਸੀ ਉਹਨਾਂ ਦੇ ਨਾਲ ਹਨ। ਉਧਰ, ਡੈਮੋਕ੍ਰੈਟਿਕ ਸਵਰਾਜ ਪਾਰਟੀ (ਡੀਐਸਪੀ) ਦੇ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ ਨੇ ਵੀ ਅੱਜ ਮੁਹਾਲੀ ਦੇ ਵੱਖ ਵੱਖ ਹਿੱਸਿਆ ਵਿੱਚ ਰੋਡ ਸ਼ੋਅ ਕੱਢਿਆ। ਇਸ ਮੌਕੇ ਸ੍ਰੀ ਕੁੰਭੜਾ ਨੇ ਕਿਹਾ ਕਿ ਪਿੰਡਾਂ ਵਿੱਚ ਉਨ੍ਹਾਂ ਨੂੰ ਭਰਪੂਰ ਸਮਰਥਨ ਹਾਸਲ ਹੋਇਆ ਹੈ ਅਤੇ ਉਨ੍ਹਾਂ ਦੇ ਰੋਡ ਸ਼ੋਅ ਵਿੱਚ ਜਿਹੜੇ ਵਿਅਕਤੀ ਸ਼ਾਮਲ ਹੋਏ ਹਨ ਉਹ ਇਸੇ ਹਲਕੇ ਦੇ ਵਸਨੀਕ ਹਨ ਅਤੇ ਉਨ੍ਹਾਂ ਨੇ ਭੀੜ ਵਧਾਉਣ ਲਈ ਬਾਹਰੋ ਲੋਕ ਨਹੀਂ ਸੱਦੇ ਹਨ। ਰੋਡ ਸ਼ੋਅ ਵਿੱਚ ਆਸ ਤੋਂ ਵੱਧ ਗੱਡੀਆਂ ਹੋਣ ਕਾਰਨ ਆਸਵੰਦ ਸਨ ਕਿ ਲੋਕ ਉਨ੍ਹਾਂ ਤੇ ਭਰੋਸਾ ਕਰਕੇ ਉਨ੍ਹਾਂ ਨੂੰ ਕਾਮਯਾਬ ਬਣਾਉਣਗੇ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਅੱਜ ਰੋਡ ਸ਼ੋਅ ਕੱਢਣ ਦੀ ਬਜਾਏ ਗਲੀ ਮੁਹੱਲਿਆਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ ਅਤੇ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਕੈਪਟਨ ਸਿੱਧੂ ਨੇ ਕਿਹਾ ਕਿ ਉਹ ਲੋਕਾਂ ਦੇ ਨਾਲ ਸਾਧਾਰਨ ਤਰੀਕੇ ਨਾਲ ਸੰਪਰਕ ਬਣਾਉਣ ਨੂੰ ਤਰਜੀਹ ਦਿੰਦੇ ਹਨ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਲੋਕ ਪੰਜਾਬ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਭਾਜਪਾ ਨੂੰ ਵੋਟਾਂ ਪਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ