ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ‘ਆਪ’ ਵਿਧਾਇਕ ਦਫ਼ਤਰ ਦੇ ਸਾਹਮਣੇ ਧਰਨਾ

28 ਫਰਵਰੀ ਨੂੰ ਅਨਮੋਲ ਗਗਨ ਮਾਨ ਦੇ ਦਫ਼ਤਰ ਅੱਗੇ ਗਰਜਣਗੇ ਮੁਲਾਜ਼ਮ ਤੇ ਪੈਨਸ਼ਨਰ

ਨਬਜ਼-ਏ-ਪੰਜਾਬ, ਮੁਹਾਲੀ, 16 ਫਰਵਰੀ:
ਮੁਲਾਜ਼ਮ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਪੰਜਾਬ ਦੇ ਸੱਦੇ ’ਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਸੂਬਾ ਕਨਵੀਨਰ ਕਰਮ ਸਿੰਘ ਧਨੋਆ, ਐਨਕੇ ਕਲਸੀ, ਜ਼ਿਲ੍ਹਾ ਕਨਵੀਨਰ ਬਾਜ ਸਿੰਘ ਖਹਿਰਾ, ਜਗਦੀਸ ਸਿੰਘ ਸਰਾਓ, ਐਨਡੀ ਤਿਵਾੜੀ, ਕਰਮਾਪੁਰੀ, ਮੰਗਤ ਰਾਮ, ਕਰਤਾਰ ਪਾਲ ਸਿੰਘ, ਗੁਰਬਖ਼ਸ਼ ਸਿੰਘ, ਮੋਹਨ ਸਿੰਘ ਗਿੱਲ, ਗੁਰਪਿਆਰ ਸਿੰਘ ਕੋਟਲੀ, ਬ੍ਰਿਜ ਮੋਹਨ ਸ਼ਰਮਾ ਦੀ ਅਗਵਾਈ ਹੇਠ ਅੱਜ ਮੁਹਾਲੀ ਵਿਖੇ ‘ਆਪ’ ਕੁਲਵੰਤ ਸਿੰਘ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ।
ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਅਤੇ ਠੇਕੇਦਾਰਾਂ ਦੇ ਹੱਥ ਸੌਂਪਣਾ ਬੰਦ ਕੀਤਾ ਜਾਵੇ, ਪੈਨਸ਼ਨ 2:59 ਦੇ ਫ਼ਾਰਮੂਲੇ ਨਾਲ ਸੋਧ ਕੇ ਫਿਕਸ ਕੀਤੀ ਜਾਵੇ, ਮੁਲਾਜ਼ਮਾਂ ਤੇ ਪੈਨਸ਼ਨਰ ਦਾ ਮਹਿੰਗਾਈ ਭੱਤਾ 46 ਫੀਸਦੀ ਤੈਅ ਕਰਕੇ ਏਰੀਅਰ ਜਾਰੀ ਕੀਤਾ ਜਾਵੇ, ਆਊਟਸੋਰਸਿੰਗ, ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਭਵਿੱਖ ਵਿੱਚ ਸਾਰੇ ਵਿਭਾਗਾਂ ਵਿੱਚ ਰੈਗੂਲਰ ਭਰਤੀ ਕੀਤੀ ਜਾਵੇ। ਤਿੰਨ ਸਾਲ ਦਾ ਪ੍ਰਵੇਸ਼ਨਲ ਸਮਾਂ ਸਮੇਤ ਪੂਰੀ ਤਨਖ਼ਾਹ ਦਿੱਤੀ ਜਾਵੇ, ਮੁਲਾਜ਼ਮਾਂ ਦੇ ਬੰਦ ਕੀਤੇ 37 ਭੱਤੇ ਬਹਾਲ ਕੀਤੇ ਜਾਣ, 6ਵੇਂ ਤਨਖ਼ਾਹ ਕਮਿਸ਼ਨ ਦਾ ਏਰੀਅਰ ਜਾਰੀ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ 28 ਫਰਵਰੀ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਮੁੰਡੀ ਖਰੜ ਸਥਿਤ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤਾ ਜਾਵੇਗਾ।
ਇਸ ਮੌਕੇ ਕੌਂਸਲਰ ਸੁੱਚਾ ਸਿੰਘ ਕਲੌੜ, ਚਰਨਜੀਤ ਸਿੱਧੂ, ਬਾਬੂ ਸਿੰਘ, ਰਾਜ ਕੁਮਾਰ, ਕੁਲਦੀਪ ਸਿੰਘ ਜਾਂਗਲਾ, ਗੁਰੇਕ ਸਿੰਘ, ਗੁਰਨਾਮ ਸਿੰਘ, ਡਾ. ਲੀਨਾ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਜਸਮੇਰ ਸਿੰਘ ਬਾਠ, ਮਨਦੀਪ ਕੁਮਾਰ, ਨਰੇਸ਼ ਬਿੱਟੂ, ਗੁਰਨਾਮ ਸਿੰਘ, ਕਮਲ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ/ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਟਰੇਡ ਯੂਨੀਅਨਾਂ, ਕਿਸਾਨ ਜੰਥੇਬੰਦੀਆ ਅਤੇ ਫੈਡਰੇਸਨ ਦੇ ਸੱਦੇ ਤੇ ਦਿੱਤੇ ਭਾਰਤ ਬੰਦ ਦੀ ਦੇਸ਼-ਵਿਆਪੀ ਹੜਤਾਲ ਵਿੱਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਸਾਂਝੇ ਫਰੰਟ ਦੇ ਦਿੱਤੇ ਸੱਦੇ ’ਤੇ ਭਰਵੀ ਸਮੂਲਿਅਤ ਕਰਕੇ ਚੱਕਾ ਜਾਮ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…