ਢੀਂਡਸਾ ਨੇ ਟਕਸਾਲੀ ਆਗੂ ਜਥੇਦਾਰ ਸ਼ੇਰਗਿੱਲ ਪਾਰਟੀ ਦਫ਼ਤਰ ਦਾ ਇੰਚਾਰਜ ਥਾਪਿਆ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਫ਼ੀ ਨਜ਼ਦੀਕੀ ਰਹੇ ਹਨ ਜਥੇਦਾਰ ਸ਼ੇਰਗਿੱਲ

ਨਬਜ਼-ਏ-ਪੰਜਾਬ, ਮੁਹਾਲੀ, 6 ਜਨਵਰੀ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਟਕਸਾਲੀ ਆਗੂ ਅਤੇ ਪਾਰਟੀ ਦੇ ਜਨਰਲ ਸਕੱਤਰ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀਆਂ ਨਿਸ਼ਕਾਮ ਸੇਵਾਵਾਂ ਨੂੰ ਦੇਖਦੇ ਹੋਏ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੂੰ ਪਾਰਟੀ ਦਾ ਦਫ਼ਤਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਢੀਂਡਸਾ ਨੇ ਕਿਹਾ ਕਿ ਜਥੇਦਾਰ ਸ਼ੇਰਗਿੱਲ ਲੰਮੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਨੇ ਕਦੇ ਵੀ ਆਪਣੇ ਨਿੱਜ ਲਈ ਕਦੇ ਕੁੱਝ ਨਹੀਂ ਮੰਗਿਆ ਸਗੋਂ ਵੱਡੇ ਵੱਡੇ ਅਹੁਦਿਆਂ ਨੂੰ ਤਿਆਗ ਦੇ ਕੇ ਹਮੇਸ਼ਾ ਹੋਰਨਾਂ ਵਰਕਰਾਂ ਨੂੰ ਅੱਗੇ ਆਉਣ ਦਾ ਮੌਕਾ ਦਿੰਦੇ ਰਹੇ ਹਨ।
ਇਸ ਮੌਕੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਨੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈ ਕਮਾਨ ਨੇ ਉਨ੍ਹਾਂ ਨੂੰ ਜੋ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਜ਼ਿੰਮੇਵਾਰੀ ਨੂੰ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇੱਥੇ ਇਹ ਦੱਸਣਯੋਗ ਹੈ ਕਿ ਪਹਿਲੇ ਸਮਿਆਂ ਵਿੱਚ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਨਜ਼ਦੀਕੀ ਸਨ ਪ੍ਰੰਤੂ ਜਦੋਂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਾਗਡੋਰ ਸੰਭਾਲੀ ਤਾਂ ਉਨ੍ਹਾਂ ਨੇ ਆਪਣੀ ਅਣਦੇਖੀ ਦੇ ਚੱਲਦਿਆਂ ਸਿਆਸੀ ਸਰਗਰਮੀ ਠੰਢੀਆਂ ਪਾ ਦਿੱਤੀਆਂ ਲੇਕਿਨ ਬਾਦਲ ਦਲ ਨਾਲੋਂ ਤੋੜ ਵਿਛੋੜਾ ਕਰਨ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਘਰਾਂ ਵਿੱਚ ਰੁੱਸ ਕੇ ਬੈਠੇ ਅਤੇ ਲੀਡਰਸ਼ਿਪ ਦੀ ਅਣਦੇਖੀ ਦਾ ਸ਼ਿਕਾਰ ਟਕਸਾਲੀ ਆਗੂਆਂ ਅਤੇ ਸਰਗਰਮ ਵਰਕਰਾਂ ਨੂੰ ਇਕੱਠੇ ਕਰਨਾ ਸ਼ੁਰੂ ਕੀਤਾ। ਜਿਨ੍ਹਾਂ ਵਿੱਚ ਜਥੇਦਾਰ ਸ਼ੇਰਗਿੱਲ ਵੀ ਇੱਕ ਹਨ। ਉਹ (ਸ਼ੇਰਗਿੱਲ) ਪਿਛਲੇ ਲੰਮੇ ਸਮੇਂ ਤੋਂ ਸਿੱਖ ਮਸਲਿਆਂ ਲਈ ਸੰਘਰਸ਼ ਕਰਦੇ ਆ ਰਹੇ ਹਨ ਅਤੇ ਪੰਜਾਬ ਦੀ ਰਾਜਨੀਤੀ ਨੂੰ ਬਿਹਤਰ ਢੰਗ ਨਾਲ ਸਮਝਦੇ ਹਨ। ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਇਹ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…