ਧੂਣਾ ਸਾਹਿਬ ਟਰੱਸਟ ਵੱਲੋਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਸਨਮਾਨ

ਨਬਜ਼-ਏ-ਪੰਜਾਬ, ਅੰਮ੍ਰਿਤਸਰ 12 ਜੁਲਾਈ:
ਪੰਜਾਬ ਸਰਕਾਰ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਇਨ ਬੋਰਡ ਦੇ 7 ਨਵੇਂ ਗੈਰ ਸਰਕਾਰੀ ਮੈਂਬਰ ਦੋ ਸਾਲਾਂ ਲਈ ਨਿਯੁਕਤ ਕੀਤੇ ਜਾਣ ਤੇ ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਅਤੇ ਓਨਾ ਦੀ ਪੂਰੀ ਟੀਮ ਮੈਬਰਾਂ ਵਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਫਤਰ ਵਿਖੇ ਫੁੱਲਾਂ ਦਾ ਗੁਲਦਸਤਾ ਦੇ ਕੇ ਓਹਨਾ ਦਾ ਧੰਨਵਾਦ ਕੀਤਾ ਇਸ ਮੌਕੇ ਤੇ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਈਨ ਬੋਰਡ ਵਾਲਮੀਕੀ ਤੀਰਥ ਵਿੱਚ ਬਣਿਆ ਹੋਇਆ ਹੈ ਉਹਦੇ ਵਿੱਚ ਨਵੇਂ ਮੈਂਬਰ ਨਿਯੁਕਤ ਕੀਤੇ ਗਏ ਅਤੇ ਇਸ ਦਾ ਸਿਹਰਾ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਸਿਰ ਹੈ ਓਹਨਾ ਕਿਹਾ ਕਿ 7 ਨਵੇਂ ਗੈਰ ਸਰਕਾਰੀ ਮੈਂਬਰ ਦੋ ਸਾਲਾਂ ਲਈ ਨਿਯੁਕਤ ਕੀਤੇ ਗਏ ਹਨ ਅਤੇ ਇਨ੍ਹਾਂ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ:ਟੀ:ਓ, ਵਿਧਾਇਕ ਹਲਕਾ ਪੱਛਮੀ ਜਸਬੀਰ ਸਿੰਘ ਸੰਧੂ, ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ਹਲਕਾ ਕਰਤਾਰ ਦੇ ਵਿਧਾਇਕ ਬਲਕਾਰ ਸਿੰਘ, ਹਲਕਾ ਭਦੌੜ ਜਿਲ੍ਹਾ ਬਰਨਾਲਾ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਹਲਕਾ ਨਿਹਾਲ ਸਿੰਘ ਵਾਲਾ ਮੋਗਾ ਦੇ ਵਿਧਾਇਕ ਮਨਜੀਤ ਸਿੰਘ ਦੇ ਨਾਮ ਸ਼ਾਮਲ ਹਨ। ਇਥੇ ਇਹ ਵੀ ਗੱਲ ਦੱਸਣਯੋਗ ਹੈ ਕਿ ਅੰਮ੍ਰਿਤਸਰ ਜਿਲ੍ਹੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ:ਟੀ:ਓ ਭਗਵਾਨ ਵਾਲਮੀਕਿ ਤੀਰਥ ਨਾਲ ਸ਼ੁਰੂ ਤੋ ਹੀ ਜੁੜੇ ਹੋਏ ਹਨ ਅਤੇ ਇਸ ਦੇ ਵਿਕਾਸ ਕਾਰਜਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਂਦੇ ਰਹੇ ਹਨ। ਅੰਤ ਵਿਚ ਓਨਾ ਫਿਰ ਤੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦਾ ਤਹਿ ਦਿਲੋਂ ਧੰਨਵਾਦ ਕੀਤਾ

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…