Share on Facebook Share on Twitter Share on Google+ Share on Pinterest Share on Linkedin ਅਕਾਲੀ-ਭਾਜਪਾ ਸਰਕਾਰ ਦਾ ਤਾਨਾਸ਼ਾਹੀ ਰੂਪ ਲੋਕਾਂ ਦੇ ਸਾਹਮਣੇ ਹੋਇਆ ਉਜਾਗਰ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ: ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਵੱਲੋਂ ਜਿਥੇ ਰੋਜ਼ਾਨਾ ਸਮੁੱਚੇ ਹਲਕੇ ਅੰਦਰ ਦਰਜਨਾਂ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਉਨ੍ਹਾਂ ਨੇ ਅੱਜ ਸਥਾਨਕ ਫੇਜ਼-1 ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵੱਧ ਤੋਂ ਵੱਧ ਮਤਦਾਨ ਕਰਕੇ ਜਿਤਾਉਣ ਦੀ ਅਪੀਲ ਕੀਤੀ। ਚੋਣ ਪ੍ਰਚਾਰ ਦੌਰਾਨ ਇੱਥੋਂ ਦੇ ਲੋਕਾਂ ਵੱਲੋਂ ਸ੍ਰੀ ਸਿੱਧੂ ਨੂੰ ਭਾਰੀ ਸਮਰਥਨ ਦੇਣ ਦਾ ਐਲਾਨ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਹਾਰ ਪਾ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਪੰਜਾਬ ਨੂੰ ਆਰਥਿਕ ਪੱਖੋਂ ਬੁਰੀ ਤਰ੍ਹਾਂ ਕੰਗਾਲ ਕਰ ਕੇ ਰੱਖ ਦਿੱਤਾ ਹੈ। ਪੰਜਾਬ ਦੇ ਹਰ ਇੱਕ ਵਰਗ ਚਾਹੇ ਉਹ ਨੌਜਵਾਨ, ਵਪਾਰੀ, ਕਿਸਾਨ, ਮੁਲਾਜ਼ਮ, ਪੈਨਸ਼ਨਰਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਵਿਰੁੱਧ ਸੰਘਰਸ਼ ਦਾ ਝੰਡਾ ਚੁੱਕਿਆ ਹੋਇਆ ਹੈ ਪਰ ਅਕਾਲੀਆਂ ਨੇ ਕਿਸੇ ਵੀ ਵਰਗ ਦੀ ਕੋਈ ਸੁਣਵਾਈ ਨਾ ਕਰਕੇ ਆਪਣਾ ਤਾਨਾਸ਼ਾਹੀ ਰੂਪ ਜਨਤਾ ਸਾਹਮਣੇ ਉਜਾਗਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਲੋਕਾਂ ਨੂੰ ਪਿਛਲੇ 10 ਸਾਲਾਂ ਦੌਰਾਨ ਛੱਲੀਆਂ ਵਾਂਗ ਕੁੱਟਿਆ ਅਤੇ ਲੁੱਟਿਆ ਗਿਆ ਹੈ। ਜਿਸ ਕਾਰਨ ਪੰਜਾਬ ਦੀ ਜਨਤਾ ਇਸ ਭ੍ਰਿਸ਼ਟ ਸਰਕਾਰ ਦੇ ਖ਼ਿਲਾਫ਼ ਪੂਰੀ ਤਰ੍ਹਾਂ ਇੱਕਜੁਟ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕੂੜ ਪ੍ਰਚਾਰ ਤੋਂ ਵੀ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਆਪ ਕੋਲ ਨਾ ਤਾਂ ਕੋਈ ਏਜੰਡਾ ਹੈ ਅਤੇ ਨਾ ਹੀ ਇਨ੍ਹਾਂ ਨੂੰ ਕੋਈ ਪੰਜਾਬ ਬਾਰੇ ਬਹੁਤੀ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਖ਼ੁਦ ਪੰਜਾਬ ਦੇ ਲੋਕਾਂ ਦੇ ਸਿਰ ’ਤੇ ਰਾਜ ਕਰਨ ਦੀ ਲਾਲਸਾ ਮਨ ਵਿੱਚ ਪਾਲੀ ਬੈਠੇ ਹਨ ਪਰ ਪੰਜਾਬ ਦੇ ਲੋਕ ਕੇਜਰੀਵਾਲ ਦੀ ਇਸ ਲਾਲਸਾ ਨੂੰ ਕਦੇ ਵੀ ਪੂਰਾ ਨਹੀਂ ਹੋਣ ਦੇਣਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਪਰਦੀਪ ਪੱਪੀ, ਸੁਰਿੰਦਰ ਸ਼ਰਮਾ, ਸੁਨੀਲ ਕੁਮਾਰ ਪਿੰਕਾ, ਖੁਸ਼ਵੰਤ ਸਿੰਘ ਰੂਬੀ, ਅਸ਼ੋਕ ਕੌਂਡਲ, ਸ਼ਾਮ ਬਾਂਸਲ, ਅਰੁਣ ਕੁਮਾਰ, ਜਸਵਿੰਦਰ ਕਾਕਾ, ਜੰਗ ਬਹਾਦਰ, ਤੇਜਾ ਸਿੰਘ, ਰਾਮਪਾਲ, ਸਤਨਾਮ ਸਿੰਘ, ਜਰਨੈਲ ਸਿੰਘ, ਰਜਿੰਦਰ ਕੁਮਾਰ ਸ਼ਰਮਾ ਸਮੇਤ ਹੋਰ ਪਾਰਟੀ ਵਰਕਰ ਅਤੇ ਸਥਾਨਕ ਲੋਕ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ