ਜਨ-ਸੰਖਿਆ ਸਿੱਖਿਆ ਦੇ ਮੁੱਦਿਆਂ ’ਤੇ ਕੀਤੀ ਚਰਚਾ, ਗਤੀਵਿਧੀਆਂ ਬਾਰੇ ਕਲੰਡਰ ਜਾਰੀ

ਕੌਮੀ ਜਨ-ਸੰਖਿਆ ਸਿੱਖਿਆ ਪ੍ਰਾਜੈਕਟ ਤਹਿਤ ਜ਼ਿਲ੍ਹਾ ਨੋਡਲ ਅਫ਼ਸਰਾਂ ਦੀ ਐਡਵੋਕੇਸੀ

ਨਬਜ਼-ਏ-ਪੰਜਾਬ, ਮੁਹਾਲੀ, 12 ਜੁਲਾਈ:
ਪੰਜਾਬ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਕੌਮੀ ਜਨ-ਸੰਖਿਆ ਸਿੱਖਿਆ ਪ੍ਰਾਜੈਕਟ (ਐੱਨਪੀਈਪੀ) ਤਹਿਤ ਜ਼ਿਲ੍ਹਾ ਨੋਡਲ ਅਫ਼ਸਰਾਂ ਲਈ ਇੱਕ-ਰੋਜ਼ਾ ਐਡਵੋਕੇਸੀ ਵਰਕਸ਼ਾਪ ਲਗਾਈ ਗਈ। ਜਿਸ ਦੀ ਸ਼ੁਰੂਆਤ ਐੱਸਸੀਈਆਰਟੀ ਦੇ ਡਾਇਰੈਕਟਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਕੌਮੀ ਜਨ-ਸੰਖਿਆ ਸਿੱਖਿਆ ਪ੍ਰਾਜੈਕਟ ਦੇ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਕਲੰਡਰ ਜਾਰੀ ਕਰ ਕੇ ਕੀਤੀ। ਉਨ੍ਹਾਂ ਨੇ ਜਨ-ਸੰਖਿਆ ਦੇ ਮੱੁਦਿਆਂ ’ਤੇ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਤਣਾਅ ਮੁਕਤ ਰਹਿਣ ਲਈ ਗਤੀਵਿਧੀਆਂ ਲਈ ਪ੍ਰੋਤਸਾਹਿਤ ਕਰਨ ਲਈ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਘਰ ਵਰਗੇ ਮਾਹੌਲ ਦਾ ਅਹਿਸਾਸ ਕਰਵਾਇਆ ਜਾਵੇ ਅਤੇ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਉਹ ਭਵਿੱਖ ਦੀਆਂ ਚਨੌਤੀਆਂ ਦਾ ਟਾਕਰਾ ਕਰਨ ਦੇ ਸਮਰਥ ਬਣ ਸਕਣ।
ਸਹਾਇਕ ਡਾਇਰੈਕਟਰ ਡਾ. ਅਮਨਦੀਪ ਕੌਰ ਨੇ ਜਨ-ਸੰਖਿਆ ਸਿੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਮੂਹ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਉਣ ’ਤੇ ਜ਼ੋਰ ਦਿੱਤਾ। ਸਟੇਟ ਕੋਆਰਡੀਨੇਟਰ ਸੁਨੀਲ ਕੁਮਾਰ ਨੇ ਐੱਨਪੀਈਪੀ ਦੀਆਂ ਇਸ ਸਾਲ ਲਈ ਅਪਰੂਵ ਗਤੀਵਿਧੀਆਂ ਬਾਰੇ ਸਮੂਹ ਜ਼ਿਲ੍ਹਾ ਨੋਡਲ ਅਫ਼ਸਰਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਜਨ-ਸੰਖਿਆ ਵਧਣ ਨਾਲ ਸਮਾਜ ਵਿੱਚ ਹੋ ਰਹੇ ਬਦਲਾਅ ਬਾਰੇ ਪੈ੍ਰਜ਼ਨਟੇਸ਼ਨ ਦਿੱਤੀ। ਇਸ ਵਰਕਸ਼ਾਪ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸੰਦੀਪ ਕੁਮਾਰ ਕੇਅਰਟੇਕਰ ਐੱਸਸੀਈਆਰਟੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…