Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੰਗਾਂ ’ਤੇ ਚਰਚਾ ਨਬਜ਼-ਏ-ਪੰਜਾਬ, ਮੁਹਾਲੀ, 7 ਅਪਰੈਲ: ਪੰਜਾਬ ਪੁਲੀਸ ਵੈੱਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਦੇ ਪ੍ਰਧਾਨਗੀ ਹੇਠ ਜਥੇਬੰਦੀ ਦੇ ਸੋਹਾਣਾ ਥਾਣਾ ਕੰਪਲੈਕਸ ਵਿਚਲੇ ਜ਼ਿਲ੍ਹਾ ਦਫ਼ਤਰ ਵਿਖੇ ਹੋਈ। ਜਿਸ ਵਿੱਚ ਪੁਲੀਸ ਦੇ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਖੁੱਲ੍ਹ ਕੇ ਚਰਚਾ ਕੀਤੀ ਗਈ ਅਤੇ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਸਬੰਧੀ ਵੀ ਚਰਚਾ ਕੀਤੀ ਗਈ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 2016 ਤੋਂ ਰਿਵਾਈਜ਼ ਕੀਤੇ ਤਨਖ਼ਾਹ-ਸਕੇਲ ਲਾਗੂ ਕੀਤੇ ਜਾਣ ਅਤੇ ਇਸ ਤੋਂ ਪਹਿਲਾਂ ਸੇਵਾਮੁਕਤ ਹੋਏ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਵਾਧਾ ਕੀਤਾ ਜਾਵੇ। ਮੌਜੂਦਾ ਅਤੇ ਸਾਬਕਾ ਪੁਲੀਸ ਮੁਲਾਜ਼ਮਾਂ ਦੇ ਮੈਡੀਕਲ ਬਿੱਲਾਂ ਨੂੰ ਪ੍ਰਵਾਨਗੀ ਖ਼ਤਮ ਕੀਤੀ ਜਾਵੇ ਅਤੇ ਮਿਲਟਰੀ ਪੈਟਰਨ ’ਤੇ ਕਾਰਡ ਸਿਸਟਮ ਲਾਗੂ ਕੀਤਾ ਜਾਵੇ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਨੂੰ ਪੰਜਾਬ ਪੁਲੀਸ ਪੈਨਸ਼ਨਰ ਐਸੋਸੀਏਸ਼ਨ ਦਾ ਸੂਬਾ ਜਨਰਲ ਸਕੱਤਰ ਬਣਾਉਣ ’ਤੇ ਜ਼ਿਲ੍ਹਾ ਇਕਾਈ ਦੇ ਸਮੂਹ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿੱਚ ਐਸਪੀ (ਸੇਵਾਮੁਕਤ) ਸਰਵਨ ਸਿੰਘ, ਡੀਐਸਪੀ (ਸੇਵਾਮੁਕਤ) ਜੇਪੀ ਸਿੰਘ ਤੇ ਸਤਨਾਮ ਸਿੰਘ, ਇੰਸਪੈਕਟਰ (ਸੇਵਾਮੁਕਤ) ਪਰਮਜੀਤ ਸਿੰਘ ਮਲਕਪੁਰ ਮੀਤ ਪ੍ਰਧਾਨ, ਇੰਸਪੈਕਟਰ (ਸੇਵਾਮੁਕਤ) ਰਤਨ ਸਿੰਘ, ਡਾ. ਦਲਜੀਤ ਸਿੰਘ, ਹਰਵਿੰਦਰ ਕੁਮਾਰ, ਥਾਣੇਦਾਰ (ਸੇਵਾਮੁਕਤ) ਗੁਰਮੇਲ ਸਿੰਘ, ਰਜਿੰਦਰ ਸਿੰਘ ਢੋਲ ਅਤੇ ਕਸ਼ਮੀਰਾ ਸਿੰਘ, ਬਲਬੀਰ ਸਿੰਘ, ਗਿਆਨ ਸਿੰਘ, ਰਮੇਸ਼ ਕੁਮਾਰ ਕੁਰਾਲੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ