Share on Facebook Share on Twitter Share on Google+ Share on Pinterest Share on Linkedin ਬੇਅਦਬੀ ਮਾਮਲਾ: ਜੇ ਕੋਈ ਪਾਪ ਨਹੀਂ ਕੀਤਾ ਤਾਂ ਜਾਂਚ ਤੋਂ ਕਿਉਂ ਭੱਜ ਰਹੇ ਨੇ ਬਾਦਲ ਦਲ ਦੇ ਆਗੂ: ਬੱਬੀ ਬਾਦਲ ਰਾਜਸੀ ਹਿੱਤਾਂ ਦੀ ਪੂਰਤੀ ਲਈ ਆਪਣੇ ਗੁਰੂ ਨੂੰ ਪਿੱਠ ਦਿਖਾਉਣ ਵਾਲੇ ਕਿਸੇ ਦੇ ਸਗੇ ਨਹੀਂ ਹੋ ਸਕੇ ਬੱਬੀ ਬਾਦਲ ਵੱਲੋਂ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ: ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਅਮਲ ਸ਼ੁਰੂ ਹੁੰਦੇ ਹੀ ਪਿੰਡ ਬਰਗਾੜੀ ਸਮੇਤ ਸੂਬੇ ਅੰਦਰ ਵੱਖ ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਮਾਮਲਾ ਮੁੜ ਤੋਂ ਭਖਣਾ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਨੁੱਕੜ ਮੀਟਿੰਗ ਦੌਰਾਨ ਚੋਣ ਪ੍ਰਚਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਵਿੱਚ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਕਸੂਰਵਾਰ ਨਹੀਂ ਹਨ ਤਾਂ ਫਿਰ ਉਹ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਤੋਂ ਕਿਉਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਦਲ ਦੇ ਆਗੂਆਂ ਵੱਲੋਂ ਚੋਣ ਕਮਿਸ਼ਨ ਕੋਲ ਸਿਟ ਦੇ ਮੈਂਬਰ ਤੇ ਸੀਨੀਅਰ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਸ਼ਿਕਾਇਤ ਕਰਕੇ ਇਸ ਅਧਿਕਾਰੀ ਦੀ ਪੰਜਾਬ ਤੋਂ ਬਾਹਰ ਬਦਲੀ ਕਰਨ ਦੀ ਮੰਗ ਕਰਨਾ ਬਾਦਲ ਦਲ ਦੀ ਘਬਰਾਹਟ ਨੂੰ ਦਰਸਾਉਂਦਾ ਹੈ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਸਿੱਖਾਂ ਦੇ ਮਨਾਂ ਵਿੱਚ ਭਾਰੀ ਰੋਸ ਹੈ ਅਤੇ ਲੋਕ ਸਭਾ ਚੋਣਾਂ ਵਿੱਚ ਰਾਜ ਦੇ ਲੋਕ ਜ਼ਿੰਮੇਵਾਰ ਸਿਆਸੀ ਆਗੂਆਂ ਨੂੰ ਸਿਆਸਤ ਤੋਂ ਲਾਂਭੇ ਕਰਨ ਲਈ ਮਨ ਬਣਾਈ ਬੈਠੇ ਹਨ ਅਤੇ ਵੋਟਾਂ ਪੈਣ ਵਾਲੇ ਦਿਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਰਾਜਸੀ ਹਿੱਤਾਂ ਦੀ ਪੂਰਤੀ ਲਈ ਆਪਣੇ ਗੁਰੂ ਨੂੰ ਪਿੱਠ ਦਿਖਾ ਸਕਦੇ ਹਨ, ਉਹ ਕਿਸੇ ਦੇ ਸਗੇ ਨਹੀਂ ਹੋ ਸਕੇ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਇਕਬਾਲ ਸਿੰਘ ਸਾਬਕਾ ਸਰਪੰਚ, ਨੰਬਰਦਾਰ ਹਰਜੀਤ ਸਿੰਘ, ਜਸਵੰਤ ਸਿੰਘ ਠਸਕਾ, ਮਨਪ੍ਰੀਤ ਸਿੰਘ ਭਾਗੋਮਾਜਰਾ, ਕੰਵਲਜੀਤ ਸਿੰਘ ਪੱਤੋਂ, ਮੰਗਲ ਸਿੰਘ ਪੱਤੋਂ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਮਨਾਣਾ, ਕੇਵਲ ਸਿੰਘ ਝਾਮਪੁਰ, ਪ੍ਰੀਤਮ ਸਿੰਘ ਬਲੌਂਗੀ, ਸੁਰਜੀਤ ਸਿੰਘ ਬੈਦਵਾਨ, ਨਿਰਮਲ ਖਾਨ ਪਟਿਆਲਾ, ਸੁਖਮੰਤਰ ਸਿੰਘ ਬੱਲੋਮਾਜਰਾ, ਨੇਤਰ ਸਿੰਘ, ਨਰਿੰਦਰ ਸਿੰਘ ਖਰੜ, ਹਰਜੀਤ ਸਿੰਘ ਜੀਤੀ, ਹਰਜੋਤ ਸਿੰਘ, ਹਰਨੇਕ ਸਿੰਘ ਰੁੜਕਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ