ਦਿਸ਼ਾ ਟਰੱਸਟ ਨੇ ਗਾਇਕ ਜੈਜ਼ੀ ‘ਬੀ’ ਖ਼ਿਲਾਫ਼ ਕਾਰਵਾਈ ਲਈ ਮਹਿਲਾ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆਂ

ਮਹਿਲਾ ਕਮਿਸ਼ਨ ਦੀ ਮੁਖੀ ਰਾਜ ਲਾਲੀ ਗਿੱਲ ਨੇ ਟਰੱਸਟ ਨੂੰ ਕਾਰਵਾਈ ਦਾ ਭਰੋਸਾ ਦਿੱਤਾ

ਨਬਜ਼-ਏ-ਪੰਜਾਬ, ਮੁਹਾਲੀ, 26 ਮਾਰਚ:
ਪੰਜਾਬੀ ਗਾਇਕ ਜੈਜ਼ੀ ‘ਬੀ’ ਆਪਣੇ ਨਵੇਂ ਆਏ ਗੀਤ ‘‘ਮੜਕ ਸ਼ੌਕੀਨਾਂ ਦੀ ਤੂੰ ਕੀ ਜਾਣਦੀ ਭੇਡੇ’’ ਨੂੰ ਲੈ ਕੇ ਵਿਵਾਦਾਂ ਦੇ ਵਿੱਚ ਘਿਰਦੇ ਜਾ ਰਹੇ ਹਨ। ਦੱਸਣਾ ਬਣਦਾ ਹੈ ਕਿ 10 ਮਾਰਚ ਨੂੰ ਰਿਲੀਜ਼ ਹੋਏ ਇਸ ਗੀਤ ਵਿੱਚ ਜੈਜ਼ੀ ‘ਬੀ’ ਨੇ ਅੌਰਤ ਨੂੰ ‘ਭੇਡੇ’ ਕਹਿ ਕਿ ਸੰਬੋਧਨ ਕੀਤਾ ਹੈ। ਜਿਸ ਦੇ ਚੱਲਦਿਆਂ ਕੁਝ ਜਾਗਰੂਕ ਅੌਰਤਾਂ ਵੱਲੋਂ ਗਾਇਕ ਜੈਜ਼ੀ ਬੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਕੁਝ ਕਿਸਾਨ ਜਥੇਬੰਦੀਆਂ ਦੇ ਵੱਲੋਂ ਵੀ ਉਸਦਾ ਪੁਤਲਾ ਫੂਕਿਆ ਗਿਆ ਹੈ। ਅੌਰਤਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਦਿਸ਼ਾ ਵਿਮੈਨ ਵੈੱਲਫੇਅਰ ਟਰੱਸਟ ਵੱਲੋਂ ਵੀ ਇਸਦਾ ਵਿਰੋਧ ਕੀਤਾ ਗਿਆ ਹੈ। ਆਪਣਾ ਵਿਰੋਧ ਪ੍ਰਗਟ ਕਰਨ ਦੇ ਲਈ ਅੱਜ ਦਿਸ਼ਾ ਟਰੱਸਟ ਦੇ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ ਅੌਰਤਾਂ ਦੇ ਇੱਕ ਇਕੱਠ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਕੋਲ ਪਹੁੰਚ ਕੇ ਇਸ ਦੀ ਸ਼ਿਕਾਇਤ ਦਰਜ ਕਰਵਾਈ। ਇਸ ਦੌਰਾਨ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੂੰ ਟਰੱਸਟ ਵੱਲੋਂ ਇੱਕ ਮੰਗ ਪੱਤਰ ਦੇ ਕੇ ਗਾਇਕ ਜੈਜ਼ੀ ਬੀ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
ਮਹਿਲਾ ਕਮਿਸ਼ਨ ਦੀ ਮੁਖੀ ਰਾਜ ਲਾਲੀ ਗਿੱਲ ਵੱਲੋਂ ਟਰੱਸਟ ਨੂੰ ਭਰੋਸਾ ਦਿੱਤਾ ਗਿਆ ਕਿ ਗਾਇਕ ਜੈਜ਼ੀ ਬੀ ਨੂੰ ਇਸ ਸਬੰਧੀ ਕਮਿਸ਼ਨ ਵੱਲੋਂ ਨੋਟਿਸ ਭੇਜ ਕੇ ਜਵਾਬ ਤਲਬੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਾਇਕ ਜੈਜ਼ੀ ਬੀ ਵੱਲੋਂ ਗੀਤ ਵਿੱਚ ਵਰਤੀ ਗਈ ਸ਼ਬਦਾਵਲੀ ਨਿੰਦਣਯੋਗ ਹੈ ਜਿਸ ਦਾ ਨੋਟਿਸ ਜ਼ਰੂਰ ਲਿਆ ਜਾਵੇਗਾ।
ਇਸ ਮੌਕੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਟਰੱਸਟ ਪ੍ਰਧਾਨ ਹਰਦੀਪ ਕੌਰ ਨੇ ਕਿਹਾ ਕਿ ਮਹਿਲਾਵਾਂ ਦੇ ਖਿਲਾਫ ਅਜਿਹੀ ਸ਼ਬਦਾਵਲੀ ਬਰਦਾਸ਼ਤ ਯੋਗ ਨਹੀਂ ਅਤੇ ਅਜਿਹੀ ਸ਼ਬਦਾਵਲੀ ਜਦੋਂ ਖਾਸ ਤੌਰ ਤੇ ਸੈਲੀਬਰੇਟੀਜ ਦੇ ਵੱਲੋਂ ਵਰਤੋ ਦੇ ਵਿੱਚ ਲਿਆਂਦੀ ਜਾਂਦੀ ਹੈ ਤਾਂ ਉਸਦਾ ਬੇਹਦ ਮਾੜਾ ਅਸਰ ਆਉਣ ਵਾਲੀ ਨੌਜਵਾਨ ਪੀੜੀ ਦੇ ਉੱਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਗਾਇਕ ਜੈਜ਼ੀ ਬੀ ਵੱਲੋਂ ਉਮਰ ਦੇ 48ਵੇਂ ਵਰ੍ਹੇ ਵਿੱਚ ਅਜਿਹੀ ਸ਼ਬਦਾਵਲੀ ਦੀ ਵਰਤੋਂ ਇਸ ਸਾਬਤ ਕਰਦੀ ਹੈ ਕਿ ਉਹ ਅਕਲੋਂ ਹਲੇ ਵੀ ਕੱਚੇ ਹੀ ਹਨ।

Load More Related Articles
Load More By Nabaz-e-Punjab
Load More In General News

Check Also

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ

ਪੱਕਾ ਮੋਰਚਾ: ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਮੁਹਾਲੀ-ਚੰਡੀਗ…