ਕੌਮੀ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ 4122 ਕੇਸਾਂ ਦਾ ਨਿਪਟਾਰਾ

ਲੋਕ ਅਦਾਲਤ ਵਿੱਚ 5 ਵਿਆਹੁਤਾ ਜੋੜਿਆ ਦਾ ਕਰਵਾਇਆ ਰਾਜੀਨਾਮਾ, ਖ਼ੁਸ਼ੀ-ਖ਼ੁਸ਼ੀ ਇਕੱਠੇ ਘਰ ਪਹੁੰਚੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਕਮ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਿੰਦਰ ਸਿੰਘ ਢੀਂਡਸਾ ਅਤੇ ਹਾਈ ਕੋਰਟ ਦੇ ਇੰਸਪੈਟਿੰਗ ਜੱਜ ਜਸਟਿਸ ਸ੍ਰੀਮਤੀ ਲੀਜ਼ਾ ਗਿੱਲ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ਵਿੱਚ ਅੱਜ ਮੁਹਾਲੀ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਅਥਾਰਟੀ ਦੇ ਮੈਂਬਰ ਸਕੱਤਰ ਅਰੁਣ ਗੁਪਤਾ, ਵਧੀਕ ਮੈਂਬਰ ਸਕੱਤਰ ਸ੍ਰੀਮਤੀ ਸਮ੍ਰਿਤੀ ਧੀਰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਕੌਮੀ ਲੋਕ ਅਦਾਲਤ ਲਈ ਜ਼ਿਲ੍ਹਾ ਅਦਾਲਤ ਮੁਹਾਲੀ ਵਿੱਚ 18 ਬੈਂਚਾਂ ਦਾ ਗਠਨ ਕੀਤਾ ਗਿਆ। ਜਿਨ੍ਹਾਂ ਦੀ ਪ੍ਰਧਾਨਗੀ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਬਾਰਦਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਰਜਿੰਦਰ ਪਾਲ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਵਿਨੀਤ ਕੁਮਾਰ ਨਾਰੰਗ, ਸਿਵਲ ਜੱਜ (ਸੀਨੀਅਰ ਡਵੀਜਨ) ਸ੍ਰੀਮਤੀ ਹਰਪ੍ਰੀਤ ਕੌਰ, ਚੀਫ਼ ਜੁਡੀਸ਼ਲ ਮੈਜਿਸਟੇ੍ਰਟਸ ਸ੍ਰੀਮਤੀ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਮੁਕੇਸ਼ ਕੁਮਾਰ ਸਿੰਗਲਾ, ਸਿਵਲ ਜੱਜ (ਜੂਨੀਅਰ ਡਵੀਜਨ) ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਰਵਤੇਸ਼ ਇੰਦਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਵਿਸ਼ਵ ਜਯੋਤੀ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਪਪਨੀਤ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਖਯਾਤੀ ਗੋਇਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜਨ) ਕੁਲਜੀਤ ਪਾਲ ਸਿੰਘ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਕਰਮਜੀਤ ਸਿੰਘ ਸੁੱਲਰ, ਪ੍ਰਜ਼ਾਈਡਿੰਗ ਅਫ਼ਸਰ ਇੰਡਸਟ੍ਰੀਅਲ ਟ੍ਰਿਬਿਊਨਲ ਨੇ ਕੀਤੀ।
ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿੱਚ 3 ਬੈਂਚ ਸ੍ਰੀਮਤੀ ਪਵਲੀਨ ਸਿੰਘ ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਸਬ-ਡਵੀਜ਼ਨ ਖਰੜ ਵਿੱਚ 5 ਬੈਂਚ ਇਮਾਨਬੀਰ ਸਿੰਘ, ਅਡੀਸ਼ਨਲ ਸਿਵਲ ਜੱਜ, (ਸੀਨੀਅਰ ਡਵੀਜ਼ਨ) ਸ੍ਰੀਮਤੀ ਗੀਤਾ ਰਾਣੀ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਨਿਧੀ ਸੈਣੀ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀਮਤੀ ਸੁਦੀਪਾ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਸ੍ਰੀਮਤੀ ਮੰਜ਼ਰਾ ਦੱਤਾ, ਸਿਵਲ ਜੱਜ (ਜੂਨੀਅਰ ਡਵੀਜਨ) ਦੀ ਅਗਵਾਈ ਵਿੱਚ ਗਠਤ ਕੀਤੇ ਗਏ।
ਹਾਈ ਕੋਰਟ ਦੀ ਇੰਸਪੈਕਟਿੰਗ ਜੱਜ ਜਸਟਿਸ ਸ੍ਰੀਮਤੀ ਲੀਜ਼ਾ ਗਿੱਲ ਨੇ ਮੁਹਾਲੀ ਵਿਖੇ ਲੋਕ ਅਦਾਲਤ ਦਾ ਦੌਰਾ ਕੀਤਾ ਅਤੇ ਵੱਖ ਵੱਖ ਬੈਂਚਾਂ ਵਿੱਚ ਜਾ ਕੇ ਲੋਕਾਂ ਨੂੰ ਰਾਜੀਨਾਮੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਦੋਵਾਂ ਧਿਰਾਂ ਲਈ ਖੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿੱਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕਾਂ ਵਿੱਚ ਆਪਸੀ ਭਾਈਚਾਰਾ ਵਧਦਾ ਹੈ ਜੋ ਕਿ ਸਮਾਜ ਦੀ ਤਰੱਕੀ ਲਈ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ।
ਇਸ ਰਾਸ਼ਟਰੀ ਲੋਕ ਅਦਾਲਤ ਲਈ ਮੁਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ-ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ-ਸਮੇਂ ’ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ। ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬਾਰ ਐਸੋਸੀਏਸ਼ਨ ਮੁਹਾਲੀ, ਡੇਰਾਬੱਸੀ ਅਤੇ ਖਰੜ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ’ਤੇ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੱਸਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ’ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿੱਚ ਲਗਾਏ ਜਾਣ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 10057 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 4122 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 127,91,30,534/- ਕੀਮਤ ਦੇ ਐਵਾਰਡ ਪਾਸ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਪੰਜ ਵਿਆਹਤਾ ਜੋੜਿਆਂ, ਜੋ ਕਿ ਆਪਸੀ ਮਨ-ਮੁਟਾਅ ਕਾਰਨ ਇੱਕ ਦੂਜੇ ਤੋਂ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ। ਲੋਕ ਅਦਾਲਤ ਬੈਂਚ ਦੀਆਂ ਕੋਸ਼ਿਸ਼ਾਂ ਕਰਕੇ ਇਹ ਪੰਜ ਜੋੜੇ ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋ ਗਏ ਅਤੇ ਅਦਾਲਤ ’ਚੋਂ ਖ਼ੁਸ਼ੀ ਖ਼ੁਸ਼ੀ ਇਕੱਠੇ ਆਪਣੇ ਘਰ ਗਏ। ਇਨ੍ਹਾਂ ਜੋੜਿਆਂ ਨੂੰ ਇੱਕ-ਇੱਕ ਪੌਦਾ ਯਾਦਗਾਰ ਵਜੋਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਆਪਣੇ ਰਿਸ਼ਤੇ ਅਤੇ ਪੌਦੇ ਦੋਵਾਂ ਨੂੰ ਸੰਭਾਲਣਾ ਅਤੇ ਪਾਲਣਾ ਲਈ ਪ੍ਰੇਰਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…