ਸਟਰੀਟ ਵੈਂਡਰਜ਼ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵਿਵਾਦ ਨਿਪਟਾਰਾ ਕਮੇਟੀ ਦਾ ਗਠਨ

ਪੰਜਾਬ ਦੇ ਰਾਜਪਾਲ ਨੇ ਸੇਵਾਮੁਕਤ ਸਿਵਲ ਜੱਜ ਰਵਿੰਦਰ ਸਿੰਘ ਨੂੰ ਲਾਇਆ ਕਮੇਟੀ ਦਾ ਚੇਅਰਮੈਨ

ਨਬਜ਼-ਏ-ਪੰਜਾਬ, ਮੁਹਾਲੀ, 27 ਜਨਵਰੀ:
ਸਟਰੀਟ ਵੈਂਡਰਜ਼ (ਪ੍ਰੋਟੈਕਸ਼ਨ ਆਫ਼ ਲਾਈਵਲੀਹੁਡ ਐਂਡ ਰੈਗੂਲੇਸ਼ਨ ਆਫ਼ ਸਟਰੀਟ ਵੈਡਿੰਗ) ਐਕਟ 2014 ਅਤੇ ਪੰਜਾਬ ਸਟਰੀਟ ਵੈਂਡਰਜ਼ (ਪ੍ਰੋਟੈਕਸ਼ਨ ਆਫ਼ ਲਾਈਵਲੀਹੁਡ ਐਂਡ ਰੈਗੂਲੇਸ਼ਨ ਆਫ਼ ਸਟਰੀਟ ਵੈਡਿੰਗ) ਰੂਲਜ਼ 2015 ਦੇ ਸੈਕਸ਼ਨ 20 ਵੱਲੋਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਵਿਵਾਦ ਨਿਪਟਾਰਾ ਕਮੇਟੀ ਦਾ ਪੁਨਰ-ਗਠਨ ਕੀਤਾ ਹੈ। ਜਿਸ ਦਾ ਚੇਅਰਮੈਨ ਸੇਵਾਮੁਕਤ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਵਿੰਦਰ ਸਿੰਘ ਨੂੰ ਲਾਇਆ ਗਿਆ ਹੈ। ਜਦੋਂਕਿ ਮੁਹਾਲੀ ਨਿਗਮ ਦੇ ਸੇਵਾਮੁਕਤ ਸਹਾਇਕ ਕਮਿਸ਼ਨਰ ਸੁਰਜੀਤ ਸਿੰਘ ਅਤੇ ਸਮਾਜ ਸੇਵੀ ਜਸ਼ਨਪ੍ਰੀਤ ਕੌਰ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਇਸ ਵਿਵਾਦ ਨਿਪਟਾਰਾ ਕਮੇਟੀ ਦੇ ਚੇਅਰਮੈਨ ਅਤੇ ਸੇਵਾਮੁਕਤ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਵਿੰਦਰ ਸਿੰਘ ਨੇ ਦੱਸਿਆ ਕਿ ਵਿਵਾਦ ਨਿਪਟਾਰਾ ਕਮੇਟੀ ਦਾ ਹੈੱਡਕੁਆਟਰ ਮੁਹਾਲੀ ਨਗਰ ਨਿਗਮ ਦੇ ਦਫ਼ਤਰ ਵਿੱਚ ਹੋਵੇਗਾ ਅਤੇ ਇਹ ਮੁਹਾਲੀ ਜ਼ਿਲ੍ਹੇ ਦੀਆਂ ਸਮੂਹ ਸਥਾਨਕ ਸੰਸਥਾਵਾਂ ਦੇ ਸਟਰੀਟ ਵੈਂਡਰਜ਼ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੰਮ ਕਰੇਗੀ।
ਕਾਬਿਲੇਗੌਰ ਹੈ ਕਿ ਮੁਹਾਲੀ ਸ਼ਹਿਰ ਵਿੱਚ ਨਾਜਾਇਜ਼ ਰੇਹੜੀਆਂ-ਫੜੀਆਂ ਦੀ ਬਹੁਤ ਵੱਡੀ ਅਤੇ ਗੰਭੀਰ ਸਮੱਸਿਆ ਹੈ। ਪਿਛਲੇ ਸਮੇਂ ਤੋਂ ਨਗਰ ਨਿਗਮ ’ਤੇ ਕਾਬਜ਼ ਧਿਰਾਂ ਇਸ ਮਸਲੇ ਦਾ ਸਥਾਈ ਹੱਲ ਕਰਨ ਦੇ ਵੱਡੇ ਵੱਡੇ ਦਾਅਵੇ ਕਰਦੀਆਂ ਆ ਰਹੀਆਂ ਹਨ ਪਰ ਹੁਣ ਤੱਕ ਇਹ ਮਸਲਾ ਜਿਊਂ ਦਾ ਤਿਊਂ ਬਰਕਰਾਰ ਹੈ। ਮਾਰਕੀਟਾਂ ਦੀਆਂ ਪਾਰਕਿੰਗਾਂ, ਸੜਕਾਂ ਕਿਨਾਰੇ ਅਤੇ ਫੁੱਟਪਾਥਾਂ ’ਤੇ ਨਾਜਾਇਜ਼ ਰੇਹੜੀਆਂ-ਫੜੀਆਂ ਦੀ ਭਰਮਾਰ ਹੈ। ਕਈ ਥਾਵਾਂ ’ਤੇ ਨਾਜਾਇਜ਼ ਰੇਹੜੀਆਂ ਦੀ ਮਾਰਕੀਟਾਂ ਵੀ ਸੱਜੀਆਂ ਹੋਈਆਂ ਹਨ। ਜਿਸ ਕਾਰਨ ਆਵਾਜਾਈ ਵਿੱਚ ਵੀ ਵਿਘਨ ਪੈ ਰਿਹਾ ਹੈ। ਨਿਗਮ ਦਾ ਨਾਜਾਇਜ਼ ਕਬਜ਼ੇ ਹਟਾਓ ਦਸਤਾ ਵੀ ਬੇਵੱਸ ਦਿਖਾਈ ਦੇ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…