Share on Facebook Share on Twitter Share on Google+ Share on Pinterest Share on Linkedin ???????????????????????????????????? ਗਿਆਨ ਜਯੋਤੀ ਦੇ 239 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ: ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ, ਫ਼ੇਜ਼-2 ਮੁਹਾਲੀ ਵਿੱਚ 15ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐਮ.ਬੀ.ਏ, ਐਮ.ਸੀ.ਏ, ਬੀਟੈੱਕ, ਬੀ.ਬੀ.ਏ ਅਤੇ ਬੀ.ਸੀ.ਏ ਦੇ 239 ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਗਿਆ। ਯੁਗਾਂਡਾ ਦੇ ਹਾਈ ਕਮਿਸ਼ਨਰ ਆਇਲਜ਼ਬੈੱਥ ਨੈਪੳਕ ਨੇ ਮੁੱਖ ਮਹਿਮਾਨ ਵਜੋਂ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਸਮਾਰੋਹ ਦੀ ਸ਼ੁਰੂਆਤ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਗਾਇਨ ਅਤੇ ਮੁੱਖ ਮਹਿਮਾਨ ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ। ਇਸ ਤੋਂ ਬਾਅਦ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਪਾਸ ਹੋਏ ਐਮਬੀਏ, ਐਮਸੀਏ, ਬੀ.ਬੀ.ਏ. ਅਤੇ ਬੀ.ਸੀ.ਏ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਹਾਈ ਕਮਿਸ਼ਨਰ ਆਇਲਜ਼ਬੈੱਥ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਦੇ ਹੋਏ ਕਿਹਾ ਕਿ ਵਿਦਿਆਰਥੀ ਨੇ ਜਿੱਥੇ ਇਕ ਪਾਸੇ ਡਿਗਰੀ ਦੇ ਰੂਪ ਵਿਚ ਸਖ਼ਤ ਮਿਹਨਤ ਦਾ ਮਿੱਠਾ ਫਲ ਲੈਦੇ ਹਨ, ਉਸ ਦੇ ਦੇ ਨਾਲ ਹੀ ਇਕ ਚੈਲੇਜ਼ ਭਰੀ ਜ਼ਿੰਦਗੀ ਵੀ ਉਨ੍ਹਾਂ ਦੀ ਉਡੀਕ ਕਰ ਰਹੀ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਹਾਸਿਲ ਕੀਤੀ ਸਿੱਖਿਆਂ ਨੂੰ ਦੇਸ਼ ਦੇ ਉੱਜਲ ਭਵਿਖ ਲਈ ਵਰਤਣ, ਇਸ ਨਾਲ ਉਨ੍ਹਾਂ ਦੀ ਤਰੱਕੀ ਦੇ ਨਾਲ ਨਾਲ ਰਾਸ਼ਟਰ ਦੀ ਤਰੱਕੀ ਹੋਣਾ ਲਾਜ਼ਮੀ ਹੈ।ਹਾਈ ਕਮਿਸ਼ਨਰ ਆਇਲਜ਼ਬੈੱਥ ਨੇ ਗਿਆਨ ਜੋਤੀ ਗਰੁੱਪ ਦੀ ਮੈਨੇਜਮੈਂਟ ਨੂੰ ਮਿਆਰੀ ਸਿੱਖਿਆ ਦੇਣ ਤੇ ਵਧਾਈ ਦਿੰਦੇ ਹੋਏ ਸਾਰੇ ਵਿਦਿਆਰਥੀਆਂ ਦੇ ਆਉਣ ਵਾਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕੀਤੀਆ। ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਇਸ ਮੌਕੇ ਤੇ ਡਿਗਰੀ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਲਈ ਜ਼ਰੂਰੀ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਨੈਤਿਕ ਸਿੱਖਿਆ ਦੇਵੇ ਅਤੇ ਗਿਆਨ ਜੋਤੀ ਗਰੁੱਪ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆਂ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ। ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਬੇਦੀ ਜੀ ਮੁੱਖ ਮਹਿਮਾਨ ਨੂੰ ਇਸ ਮੌਕੇ ਤੇ ਯਾਦਗਾਰੀ ਚਿੰਨ੍ਹ ਦਿੱਤਾ। ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ। ਸਮਾਰੋਹ ਦੇ ਅੰਤ ‘ਚ ਡਾਇਰੈਕਟਰ ਡਾ. ਅਨੀਤ ਬੇਦੀ ਨੇ ਸਾਰਿਆ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ