Share on Facebook Share on Twitter Share on Google+ Share on Pinterest Share on Linkedin ਸਰਕਾਰੀ ਕਾਲਜ ਮੁਹਾਲੀ ਦੇ 431 ਵਿਦਿਆਰਥੀਆਂ ਨੂੰ ਪੋਸਟ ਗਰੈਜੂਏਟ ਤੇ ਗਰੈਜੂਏਸ਼ਨ ਦੀਆਂ ਡਿਗਰੀਆਂ ਵੰਡੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ: ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਦੀ ਕਨਵੋਕੇਸ਼ਨ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸੈਂਟਰਲ ਯੂਨੀਵਰਸਿਟੀ ਪੰਜਾਬ ਦੇ ਉਪ ਕੁਲਪਤੀ ਪ੍ਰੋ. ਆਰ.ਕੇ. ਕੋਹਲੀ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਕਾਲਜ ਦੇ 431 ਪੋਸਟ ਗਰੈਜੂਏਟ ਅਤੇ ਗਰੈਜੂਏਸ਼ਨ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਬੋਲਦਿਆਂ ਪ੍ਰੋ. ਕੋਹਲੀ ਨੇ ਵਿਦਿਆਰਥੀਆਂ ਨੂੰ ਜਿੱਥੇ ਨਵੀਨਤਮ ਤਕਨੀਕ ਨਾਲ ਕਦਮ ਤਾਲ ਮਿਲਾਉਣ ਦੀ ਸਲਾਹ ਦਿੱਤੀ, ਉੱਥੇ ਉਨ੍ਹਾਂ ਵਿਦਿਆਰਥੀਆਂ ਨੂੰ ਹਲੀਮੀ, ਸੱਚਾਈ ਅਤੇ ਮਿਹਨਤ ਦੀ ਰਾਹ ’ਤੇ ਚੱਲਦਿਆਂ ਇੱਕ ਚੰਗਾ ਨਾਗਰਿਕ ਬਣਨ ਦੀ ਪ੍ਰੇਰਨਾ ਵੀ ਦਿੱਤੀ। ਉਨ੍ਹਾਂ ਕਿਹਾ ਕਿ ਮਾਤਾ ਪਿਤਾ ਅਤੇ ਗੁਰੂਆਂ ਦੀ ਦਿਖਾਏ ਹੋਏ ਰਸਤੇ ’ਤੇ ਚਲਣ ਨਾਲ ਕਿਸੇ ਵੀ ਉਦੇਸ਼ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਕਾਲਜ ਦੇ ਬਾਨੀ ਪ੍ਰਿੰਸੀਪਲ ਡਾ. ਇੰਦੂ ਬਾਲੀ ਨੇ ਸਾਲ 2015-16 ਅਤੇ 2016-17 ਦੇ 300 ਵਿਦਿਆਰਥੀਆਂ ਨੂੰ ਅਕਾਦਮਿਕ, ਸਭਿਆਚਾਰਕ ਅਤੇ ਸਹਿ ਵਿੱਦਿਅਕ ਗਤੀਵਿਧੀਆਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਸਾਧਨਾ ਸੰਗਰ ਨੇ ਮੁੱਖ ਮਹਿਮਾਨ, ਸਾਬਕਾ ਪ੍ਰਿੰਸੀਪਲਾਂ, ਸਾਬਕਾ ਅਧਿਆਪਕਾਂ, ਓਲਡ ਸਟੂਡੈਂਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨਿਆਮੀਆਂ ਅਤੇ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੋ. ਕੋਹਲੀ ਵਰਗੀ ਉੱਘੀ ਸ਼ਖ਼ਸੀਅਤ ਵਾਂਗ ਜੀਵਨ ਵਿੱਚ ਕਰਮਸ਼ੀਲ ਰਹਿਣ ਲਈ ਪ੍ਰੇਰਿਆ। ਅਖੀਰ ਵਿੱਚ ਵਾਇਸ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਨੇ ਮੁੱਖ ਮਹਿਮਾਨ ਤੇ ਹੋਰਨਾਂ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਕੋਆਰਡੀਨੇਟਰ ਪ੍ਰੋ. ਹਰਪ੍ਰਿਯਾ ਸਿੰਘ, ਰਜਿਸਟਰਾਰ ਪ੍ਰੀਖਿਆਵਾਂ ਪ੍ਰੋ. ਜਸਪਾਲ ਸਿੰਘ ਅਤੇ ਵੱਖ ਵੱਖ ਕਲਾਸਾਂ ਦੇ ਇੰਚਾਰਜਾਂ ਨੇ ਸਟੇਜ ਬਖ਼ੂਬੀ ਨਿਭਾਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ