Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪ੍ਰਸ਼ਾਸਨ ਤੇ ਆਯੂਸ਼ ਵਿਭਾਗ ਨੇ ਖੇਡ ਭਵਨ ਸੈਕਟਰ-78 ਵਿੱਚ ਮਨਾਇਆ ਸੂਬਾ ਪੱਧਰੀ ਯੋਗ ਦਿਵਸ ਇਨਸਾਨ ਨੂੰ ਤੰਦਰੁਸਤ ਰਹਿਣ ਲਈ ਰੋਜ਼ਾਨਾ ਯੋਗ ਕਰਨਾ ਬੇਹੱਦ ਜ਼ਰੂਰੀ: ਡਾ. ਰਾਕੇਸ਼ ਸ਼ਰਮਾ ਵਿਸ਼ਵ ਪੱਧਰ ’ਤੇ ਮਾਨਤਾ ਮਿਲਣ ਨਾਲ ਯੋਗ ਨੂੰ ਦੁਨੀਆਂ ਭਰ ਵਿੱਚ ਮਿਲੀ ਵੱਖਰੀ ਪਹਿਚਾਣ ਯੋਗ ਰਾਹੀਂ ਮਾਨਸਿਕ ਤਣਾਓ ਨੂੰ ਖ਼ਤਮ ਕਰਨ ਦੇ ਨਾਲ ਨਾਲ ਮਨ ’ਤੇ ਵੀ ਪਾਇਆ ਜਾ ਸਕਦਾ ਹੈ ਕਾਬੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ: ਇਨਸਾਨ ਨੂੰ ਤੰਦਰੁਸਤ ਰਹਿਣ ਲਈ ਰੋਜ਼ਾਨਾ ਯੋਗ ਕਰਨਾ ਬੇਹੱਦ ਜਰੂਰੀ ਹੈ ਅਤੇ ਮਾਨਸਿਕ ਤਣਾਅ ਦੇ ਖਾਤਮੇ ਤੋਂ ਇਲਾਵਾ ਯੋਗ ਰਾਹੀਂ ਮਨ ਤੇ ਵੀ ਕਾਬੂ ਪਾਇਆ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾਇਰੈਕਟਰ ਆਯੂਸ਼ ਵਿਭਾਗ ਪੰਜਾਬ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਐਸ.ਏ.ਐਸ ਨਗਰ ਦੇ ਸੈਕਟਰ-78 ਸਥਿਤ ਖੇਡ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਯੂਸ਼ ਵਿਭਾਗ ਪੰਜਾਬ ਵੱਲੋਂ ਅੰਤਰ ਰਾਸ਼ਟਰੀ ਯੋਗ ਦਿਵਸ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਏ ਗਏ ਰਾਜ ਪੱਧਰੀ ਸਮਾਗਮ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ। ਇਸ ਤੋਂ ਪਹਿਲਾਂ ਡਾ. ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਐਸਡੀਐਮ ਡਾ. ਆਰ.ਪੀ ਸਿੰਘ, ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨ (ਜ) ਜਸਬੀਰ ਸਿੰਘ, ਸਿਹਤ ਅਤੇ ਆਯੂਸ਼ ਵਿਭਾਗ ਦੇ ਅਧਿਕਾਰੀਆਂ ਨੇ ਸ਼ਮਾ ਰੋਸ਼ਨ ਕਰਕੇ ਰਾਜ ਪੱਧਰੀ ਸਮਾਗਮ ਦਾ ਅਗਾਜ਼ ਕੀਤਾ। ਇਸ ਮੌਕੇ ਬੋਲਦਿਆਂ ਡਾ. ਸ਼ਰਮਾ ਨੇ ਕਿਹਾ ਕਿ ਯੋਗਾ ਭਾਰਤੀ ਸੰਸਕ੍ਰਿਤੀ ਦੀ ਦੁਨੀਆਂ ਨੂੰ ਮਹਾਨ ਦੇਣ ਹੈ ਵਿਸ਼ਵ ਪੱਧਰ ਤੇ ਮਾਨਤਾ ਮਿਲਣ ਨਾਲ ਯੋਗ ਨੂੰ ਦੁਨੀਆਂ ਚ ਵੱਖਰੀ ਪਹਿਚਾਣ ਮਿਲੀ ਹੈ। ਉਨ੍ਹਾਂ ਕਿਹਾ ਯੋਗਾ ਸਰੀਰ ਤੇ ਮਨ ਨੂੰ ਅਰੋਗ ਰੱਖਣ ਦੇ ਨਾਲ ਨਾਲ ਆਤਮਾ ਦੇ ਵਿਕਾਸ ਵਿੱਚ ਵੀ ਵਾਧਾ ਕਰਦਾ ਹੈ ਅਤੇ ਅਜੋਕੇ ਯੁੱਗ ਵਿੱਚ ਵੱਧ ਰਹੇ ਦਿਨ ਪ੍ਰਤੀ ਦਿਨ ਪ੍ਰਦੂਸ਼ਣ ਕਾਰਨ ਇਨਸਾਨ ਨੂੰ ਘਾਤਕ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਇਨ੍ਹਾਂ ਬਿਮਾਰੀਆਂ ਦੇ ਟਾਕਰੇ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਵੀ ਯੋਗਾ ਅਭਿਆਸ ਬੇਹੱਦ ਜ਼ਰੂਰੀ ਹੈ। ਜਿਸ ਨਾਲ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਹੋਰ ਕਿਹਾ ਕਿ ਲੋਕਾਂ ਵਿੱਚ ਯੋਗਾ ਪ੍ਰਤੀ ਜਾਗਰੂਕਤਾ ਪੈਦਾ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ ਅਤੇ ਬੱਚਿਆਂ ਨੂੰ ਲੱਗਣ ਵਾਲੀਆਂ ਘਾਤਕ ਬਿਮਾਰੀਆਂ ਤੋਂ ਯੋਗਾ ਰਾਹੀਂ ਬਚਾਇਆ ਜਾ ਸਕਦਾ ਹੈ। ਡਾ. ਸ਼ਰਮਾ ਨੇ ਕਿਹਾ ਕਿ ਯੋਗ ਕਰਨ ਵਾਲਾ ਇਨਸਾਨ ਆਮ ਵਿਅਕਤੀ ਨਾਲੋਂ ਜਿਆਦਾ ਰਿਸਟ-ਪੁਸ਼ਟ ਅਤੇ ਚੁਸਤ ਦਰੁਸਤ ਰਹਿੰਦਾ ਹੈ। ਸਵੇਰ ਦੇ ਸਮੇਂ ਯੋਗਾ ਕਰਨਾ ਜਿਆਦਾ ਫਾਇਦੇਮੰਦ ਹੁੰਦਾ ਹੈ ਅਤੇ ਹਰੇਕ ਵਿਅਕਤੀ ਨੂੰ ਸਵੇਰੇ ਘੱਟੋ-ਘੱਟ 20 ਤੋਂ 25 ਮਿੰਟ ਯੋਗਾ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਰਾਜ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਬਿਮਾਰੀਆਂ ਤੋਂ ਬਚਣ ਲਈ ਯੋਗਾ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ। ਜਿਸ ਨਾਲ ਉਹ ਨਿਰੋਗ ਜਿੰਦਗੀ ਜੀਅ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਮੂੱਚੇ ਪੰਜਾਬ ਵਿੱਚ ਆਯੂਸ ਵਿਭਾਗ ਵੱਲੋਂ ਯੋਗਾ ਪ੍ਰਤੀ ਲੋਕਾਂ ਵਿੱਚ ਚੇਤਨਾ ਪੈਦਾ ਕੀਤੀ ਜਾ ਰਹੀ ਹੈ ਅਤੇ ਸਮੇਂ ਸਮੇਂ ਤੇ ਕੈਂਪ ਲਗਾ ਕੇ ਯੋਗਾ ਅਭਿਆਸ ਵੀ ਕਰਵਾਇਆ ਜਾਂਦਾ ਹੈ। ਇਸ ਮੌਕੇ ਏਡੀਸੀ ਚਰਨਦੇਵ ਸਿੰਘ ਮਾਨ ਨੇ ਕਿਹਾ ਕਿ ਸਰੀਰਕ ਤੰਦਰੁਸਤੀ ਲਈ ਹਰੇਕ ਇਨਸਾਨ ਨੂੰ ਯੋਗਾ ਅਭਿਆਸ ਨਾਲ ਜੁੜਨਾ ਜ਼ਰੂਰੀ ਹੈ। ਜਿਸ ਰਾਂਹੀ ਕਈ ਬਿਮਾਰੀਆਂ ਦਾ ਇਲਾਜ ਵੀ ਸੰਭਵ ਹੈ ਅਤੇ ਸਰੀਰ ਨੂੰ ਅਰੋਗ ਰੱਖਣ ਲਈ ਯੋਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਲੋੜ ਹੈ। ਰਾਜ ਪੱਧਰੀ ਸਮਾਗਮ ਮੌਕੇ ਯੋਗਾ ਦੀ ਮਾਹਿਰ ਡਾ: ਗੁਰਦੀਪ ਕੌਰ ਸਮੇਤ ਆਯੂਸ਼ ਵਿਭਾਗ ਦੇ ਡਾਕਟਰਾਂ ਅਤੇ ਯੋਗਾ ਦੇ ਇੰਸਟੱ੍ਰਕਟਰਾਂ ਵੱਲੋਂ ਯੋਗਾ ਕਰਵਾਇਆ ਗਿਆ। ਯੋਗਾ ਵਿੱਚ ਵੱਖ ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ, ਖਿਡਾਰੀਆਂ, ਸੀਨੀਅਰ ਸਿਟੀਜਨਾਂ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਅਧਿਆਪਕਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਯੋਗਾ ਕੀਤਾ। ਸਮਾਗਮ ਵਿੱਚ ਸਿਹਤ ਵਿਭਾਗ ਪੰਜਾਬ ਦੀ ਡਾਇਰੈਕਟਰ ਡਾ. ਜਸਪਾਲ ਕੌਰ, ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਨਰੇਸ਼ ਕਾਂਸਰਾ, ਓਐਸਡੀ ਲਿਟੀਗੇਸ਼ਨ ਗੁਰਦੀਪ ਸਿੰਘ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)ਸ਼ਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾ. ਲੱਕੀ ਵਰਮਾ, ਜ਼ਿਲ੍ਹਾ ਆਯੁਰਵੈਦਿਕ ਯੂਨਾਨੀ ਅਫਸਰ ਡਾ. ਚੰਦਰ ਕੌਸ਼ਲ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਰੁਪਿੰਦਰ ਕੌਰ, ਸਹਾਇਕ ਡਾਇਰੈਕਟਰ ਖੇਡ ਵਿਭਾਗ ਪੰਜਾਬ ਕਰਤਾਰ ਸਿੰਘ, ਰੈਡ ਕਰਾਸ ਸੁਸਾਇਟੀ ਦੇ ਸਕੱਤਰ ਰਾਜ ਮੱਲ, ਸਹਾਇਕ ਸਿੱਖਿਆ ਅਫਸਰ (ਖੇਡਾਂ) ਜਸਵਿੰਦਰ ਕੌਰ ਸਮੇਤ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ, ਡੀਡੀਪੀਓ ਡੀ.ਕੇ ਸਾਲਦੀ, ਜਿਲ੍ਹਾ ਮਾਲ ਅਫ਼ਸਰ ਬਲਵਿੰਦਰ ਪਾਲ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਸਕੱਤਰ ਰਵਿੰਦਰ ਸਿੰਘ ਸੰਧੂ, ਐਸਐਮਓ ਖਰੜ ਡਾ. ਸੁਰਿੰਦਰ ਸਿੰਘ, ਨਗਰ ਨਿਗਮ ਦੇ ਐਕਸੀਅਨ ਨਰਿੰਦਰ ਸਿੰਘ ਦਾਲਮ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਐਨ.ਐਸ. ਵਾਲੀਆ ਸਮੇਤ ਆਯੂਸ਼, ਸਿਹਤ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਨੇ ਵੀ ਹਿੱਸਾ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ