Nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਾਂਧੀ ਜੈਅੰਤੀ ਮੌਕੇ ਸ਼ਾਂਤੀ ਮਾਰਚ ਕੱਢਿਆ ਜਾਵੇਗਾ: ਡੀਸੀ

ਭਾਈਚਾਰਕ ਸਾਂਝ ਮਜ਼ਬੂਤ ਕਰਨ ਤੇ ਮੁਹਾਲੀ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਲੋਕਾਂ ਤੋਂ ਸਹਿਯੋਗ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਇੱਥੇ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 2 ਅਕਤੂਬਰ ਨੂੰ 150ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਾਂਤੀ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮਾਰਚ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਤੋਂ ਸਵੇਰੇ 8:30 ਵਜੇ ਰਵਾਨਾ ਕੀਤਾ ਜਾਵੇਗਾ ਅਤੇ ਫੇਜ਼-9 ਦੇ ਕੌਮਾਂਤਰੀ ਹਾਕੀ ਸਟੇਡੀਅਮ ਵਿੱਚ ਪਹੁੰਚ ਕੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਾਂਤੀ ਮਾਰਚ ਨੂੰ ਰਾਜ ਪੱਧਰੀ ਸਮਾਗਮ ਵਜੋਂ ਐਲਾਨਿਆ ਗਿਆ ਹੈ। ਜਿਸ ਰਾਹੀਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਸਵੱਛਤਾ ਮੁਹਿੰਮ ਤਹਿਤ ਪਲਾਸਟਿਕ ਮੁਕਤ ਮੁਹਿੰਮ ਅਰੰਭੀ ਜਾਵੇਗੀ।
ਡੀਸੀ ਨੇ ਦੱਸਿਆ ਕਿ ਇਸ ਸ਼ਾਂਤੀ ਮਾਰਚ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਵੱਖ-ਵੱਖ ਸਕੂਲਾਂ/ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ, ਖਿਡਾਰੀ, ਸਮਾਜ ਸੇਵੀ ਸੰਸਥਾਵਾਂ ਅਤੇ ਯੂਥ ਕਲੱਬਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਮਾਰਚ ਜਿੱਥੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦੇਵੇਗਾ। ਉੱਥੇ ਮੁਹਾਲੀ ਸ਼ਹਿਰ ਸਮੇਤ ਸਮੁੱਚੇ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਜਾਗਰੂਕਤਾ ਦਾ ਹੋਕਾ ਵੀ ਦੇਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਪ੍ਰਦੂਸ਼ਣ ਦੇ ਖ਼ਾਤਮੇ ਲਈ ਮੁਹਾਲੀ ਪ੍ਰਸ਼ਾਸਨ ਨੂੰ ਪੁਰਾ ਸਹਿਯੋਗ ਦੇਣ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …