ਜ਼ਿਲ੍ਹਾ ਸੀਆਈਏ ਸਟਾਫ਼ ਵੱਲੋਂ ਨਾਜਾਇਜ਼ ਅਸਲੇ ਸਣੇ ਦੋ ਕਾਰ ਸਵਾਰ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 4 ਮਈ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਦੋ ਕਾਰ ਸਵਾਰਾਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਬੰਟੀ ਵਾਸੀ ਸ਼ਾਮ ਨਗਰ, ਕਰਨਾਲ (ਹਰਿਆਣਾ) ਅਤੇ ਅਜੇ ਕੰਡੋਲਾ ਉਰਫ਼ ਸੇਠੀ ਵਾਸੀ ਜਾਣੋ ਮੁਹੱਲਾ, ਕਰਨਾਲ (ਹਰਿਆਣਾ) ਵਜੋਂ ਹੋਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਐਸਪੀ (ਡੀ) ਡਾ. ਜਯੋਤੀ ਯਾਦਵ ਅਤੇ ਡੀਐਸਪੀ (ਡੀ) ਹਰਸਿਮਰਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਕਤ ਵਿਅਕਤੀਆਂ ਨੂੰ .32 ਬੋਰ ਦਾ ਪਿਸਤੌਲ ਅਤੇ ਪੰਜ ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਸਕਾਰਪਿਊ ਗੱਡੀ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ।
ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਅਜੇ ਸੇਠੀ ਅਤੇ ਬੰਟੀ ਕੋਲ ਨਾਜਾਇਜ਼ ਅਸਲਾ ਹੈ। ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ ਦਾ ਪਰਚਾ ਦਰਜ ਹੈ। ਜੋ ਅੱਜ ਨਾਜਾਇਜ਼ ਅਸਲਾ ਲੈ ਕੇ ਆਪਣੀ ਚਿੱਟੇ ਰੰਗ ਦੀ ਸਕਾਰਪਿਊ ਗੱਡੀ ਵਿੱਚ ਸਵਾਰ ਹੋ ਕੇ ਮੁਹਾਲੀ ਤੋਂ ਸ਼ਿਵਜੋਤ ਐਨਕਲੇਵ ਵੱਲ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਸੂਚਨਾ ਨੂੰ ਆਧਾਰ ਬਣਾ ਕੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਚਿੱਟੇ ਰੰਗ ਦੀ ਸਕਾਰਪਿਊ ਗੱਡੀ ਨੂੰ ਰੋਕ ਕੇ ਤਲਾਸ਼ੀ ਤਾਂ ਲਈ ਕਾਰ ’ਚੋਂ .32 ਬੋਰ ਦਾ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਦੋਵੇਂ ਕਾਰ ਸਵਾਰਾਂ ਵਿਰੁੱਧ ਥਾਣਾ ਖਰੜ ਸਿਟੀ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਬੰਟੀ ਦਸਵੀਂ ਪਾਸ ਹੈ ਜਦੋਂਕਿ ਅਜੈ ਸੇਠੀ ਬਾਰ੍ਹਵੀਂ ਪਾਸ ਹੈ। ਉਨ੍ਹਾਂ ਖ਼ਿਲਾਫ਼ ਕਰਨਾਲ ਵਿੱਚ ਵੀ ਅਪਰਾਧਿਕ ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਨਾਜਾਇਜ਼ ਅਸਲਾ ਕਿੱਥੋਂ ਅਤੇ ਕਿਹੜੇ ਮੰਤਵ ਲਈ ਲੈ ਕੇ ਆਏ ਹਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ ਕਿਸਾਨ ਯੂਨੀਅਨ ਲੱਖੋਵਾ…