ਜ਼ਿਲ੍ਹਾ ਡੈਲੀਗੇਟਾਂ ਦੀ ਮੀਟਿੰਗ ਵਿੱਚ ਸਾਰੇ ਅਹੁਦੇਦਾਰ ਨਿਯੁਕਤ ਕਰਨ ਦੇ ਅਧਿਕਾਰ ਸੁਖਬੀਰ ਬਾਦਲ ਨੂੰ ਸੌਂਪੇ

ਪਾਰਟੀ ਲਈ ਕੰਮ ਕਰਨ ਵਾਲੇ ਵਫ਼ਾਦਾਰ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ: ਸੋਹਾਣਾ

ਸਰਕਾਰ ਨੂੰ ਪੰਜਾਬੀਆਂ ਦੇ ਹੱਕਾਂ ’ਤੇ ਡਾਕਾ ਨਹੀਂ ਮਾਰਨ ਦਿਆਂਗੇ: ਐਨ.ਕੇ. ਸ਼ਰਮਾ

ਨਬਜ਼-ਏ-ਪੰਜਾਬ, ਮੁਹਾਲੀ, 7 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਚੱਲ ਰਹੇ ਯਤਨਾਂ ਤਹਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਅੱਜ ਜ਼ਿਲ੍ਹਾ ਡੈਲੀਗੇਟਾਂ ਦੀ ਇੱਕ ਅਹਿਮ ਮੀਟਿੰਗ ਅੱਜ ਮੁਹਾਲੀ ਦੇ ਹਲਕਾ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ, ਜ਼ਿਲ੍ਹਾ ਆਬਜ਼ਰਵਰ ਬੀਬੀ ਕੁਲਦੀਪ ਕੌਰ ਕੰਗ ਸਮੇਤ ਹੋਰ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਜ਼ਿਲ੍ਹਾ ਡੈਲੀਗੇਟਾਂ ਅਤੇ ਹੋਰਨਾਂ ਆਗੂਆਂ ਨੇ ਜੈਕਾਰੇ ਛੱਡ ਕੇ ਜਥੇਬੰਦਕ ਢਾਂਚੇ ਦੇ ਗਠਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪਣ ਦੀ ਸਹਿਮਤੀ ਦਿੱਤੀ ਗਈ। ਇਸ ਮੌਕੇ ਪਰਵਿੰਦਰ ਸੋਹਾਣਾ ਨੇ ਕਿਹਾ ਕਿ ਪਾਰਟੀ ਲਈ ਨਿਸ਼ਠਾ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਅਕਾਲੀ ਵਿਧਾਇਕ ਐਨਕੇ ਸ਼ਰਮਾ ਨੇ ਮੌਜੂਦਾ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੀ ਬਜਾਏ ਹਰ ਵਰਗ ਦਾ ਗਲਾ ਘੁੱਟ ਰਹੀ ਹੈ। ਬਾਦਲ ਸਰਕਾਰ ਦੌਰਾਨ ਹਰੇਕ ਵਰਗ ਲਈ ਕਈ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਸਨ, ਜਦਕਿ ਅੱਜ ਦੀ ਸਰਕਾਰ ਲੋਕਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ। ਲੈਂਡ ਪੂਲਿੰਗ ਮਾਮਲੇ ’ਤੇ ਉਨ੍ਹਾਂ ਦੋਹਰਾਇਆ ਕਿ ਬਾਦਲ ਸਰਕਾਰ ਨੇ ਕਿਸਾਨਾਂ ਨੂੰ ਬਾਜ਼ਾਰੀ ਕੀਮਤ ਤੋਂ ਪੰਜ ਗੁਣਾ ਵਧੇਰੇ ਮੁੱਲ ’ਤੇ ਕਮਰਸ਼ੀਅਲ ਅਤੇ ਰਿਹਾਇਸ਼ੀ ਪਲਾਟ ਦਿੱਤੇ ਸਨ, ਜਦਕਿ ਮੌਜੂਦਾ ਸਰਕਾਰ ਉਸੇ ਸਕੀਮ ਦੀ ਆੜ ਹੇਠ ਕਿਸਾਨਾਂ ਦੀਆਂ ਜ਼ਮੀਨਾਂ ਜ਼ਬਤ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਜ਼ਬਰ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਖ਼ਿਲਾਫ਼ 15 ਜੁਲਾਈ ਤੋਂ ਲੁਧਿਆਣਾ ਤੋਂ ਲੜੀਵਾਰ ਸੰਘਰਸ਼ ਸ਼ੁਰੂ ਹੋਵੇਗਾ।
ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਸੁਰਮੁੱਖ ਸਿੰਘ ਰਾਏਪੁਰ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਾਬਰਾ, ਪ੍ਰਦੀਪ ਸਿੰਘ ਭਰਾਜ, ਕੈਪਟਨ ਰਮਨਦੀਪ ਸਿੰਘ ਬਾਵਾ, ਜਗਦੀਸ ਸਿੰਘ ਸਰਾਓ, ਸੁਖਵਿੰਦਰ ਸਿੰਘ ਛਿੰਦੀ, ਸਰਬਜੀਤ ਸਿੰਘ ਪਾਰਸ, ਰਵਿੰਦਰ ਸਿੰਘ ਖੇੜਾ, ਹਰਜੀਤ ਸਿੰਘ, ਮਨਜੀਤ ਸਿੰਘ ਮਲਿਕਪੁਰ, ਹਰਗੋਬਿੰਦ ਸਿੰਘ, ਰਾਜਿੰਦਰ ਸਿੰਘ ਈਸਾਪੁਰ, ਸਰਪੰਚ ਅਵਤਾਰ ਸਿੰਘ ਦਾਊਂ, ਬਲਜੀਤ ਸਿੰਘ ਦੈੜੀ, ਬਲਜਿੰਦਰ ਸਿੰਘ ਬੇਦੀ, ਬੀਬੀ ਮਨਮੋਹਨ ਕੌਰ, ਬੀਬੀ ਰੁਪਿੰਦਰ ਕੌਰ ਧੜਾਕ, ਕੁਲਵੰਤ ਸਿੰਘ ਤ੍ਰਿਪੜੀ, ਵਿੱਕੀ ਬਹਿਲੋਲਪੁਰ, ਸੋਨੀ ਬੜੀ, ਅਮਨ ਪੂਨੀਆ, ਕੁਲਦੀਪ ਸਿੰਘ ਬੈਰੋਂਪੁਰ, ਨੰਬਰਦਾਰ ਹਰਿੰਦਰ ਸਿੰਘ ਸੁੱਖਗੜ੍ਹ, ਕਰਮਜੀਤ ਸਿੰਘ ਮੌਲੀ, ਹਰਵਿੰਦਰ ਸਿੰਘ ਲੰਬੜਦਾਰ ਸੁਹਾਣਾ, ਤਰਨਦੀਪ ਸਿੰਘ ਧਾਲੀਵਾਲ, ਅਮਨ ਖਰੜ, ਕੇਸਰ ਸਿੰਘ, ਸੁਰਿੰਦਰ ਗਰੇਵਾਲ, ਜਰਨੈਲ ਸਿੰਘ ਬਲੌਂਗੀ, ਦੀਸਾ ਤੜੌਲੀ, ਬਿਕਰਮ ਸਿੰਘ ਗੀਗੇਮਾਜਰਾ, ਗੁਰਪ੍ਰੀਤ ਸਿੰਘ ਮਨੌਲੀ, ਸਤਬੀਰ ਸਿੰਘ ਖਟੜਾ, ਗੁਰਮੀਤ ਸਿੰਘ ਬੜਮਾਜਰਾ, ਬਲਬੀਰ ਸਿੰਘ ਪੱਤੋਂ, ਜਸਬੀਰ ਸਿੰਘ ਕੁਰੜਾ, ਬਿੱਲਾ ਛੱਜੂਮਾਜਰਾ ਅਤੇ ਗੁਰਪ੍ਰੀਤ ਸਿੰਘ ਤੰਗੌਰੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…