nabaz-e-punjab.com

ਜ਼ਿਲ੍ਹਾ ਫੱੁਟਬਾਲ ਐਸੋਸੀਏਸ਼ਨ ਵੱਲੋਂ ਸੀਨੀਅਰ ਫੁੱਟਵਾਲ ਚੈਂਪੀਅਨਸ਼ਿਪ ਕਰਵਾਉਣ ਦਾ ਫੈਸਲਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਜੂਨ:
ਇੱਥੋਂ ਦੇ ਨੇੜਲੇ ਪਿੰਡ ਫ਼ਤਹਿਗੜ੍ਹ ਵਿਖੇ ਜ਼ਿਲ੍ਹਾ ਫ਼ੁੱੁਟਬਾਲ ਐਸੋਸੀਏਸ਼ਨ ਦੀ ਸਾਲਾਨਾ ਮੀਟਿੰਗ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਕਤੂਬਰ ਮਹੀਨੇ ਨੂੰ ਫੁੱਟਬਾਲ ਦੇ ਮਹੀਨੇ ਵੱਜੋਂ ਮਨਾਉਣ ਦਾ ਫ਼ੈਸਲਾ ਲੈਂਦਿਆਂ ਅੰਡਰ 17 , ਅੰਡਰ 19 ਤੇ ਸੀਨੀਅਰ ਫੁੱਟਬਾਲ ਚੈਂਪੀਅਨਸ਼ਿਪ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਸ਼ਹਿਰ ਦੇ ਖੇਡ ਮੈਦਾਨਾਂ ਦੀ ਮਾੜੀ ਹਾਲਤ ਨੂੰ ਪਹਿਲ ਦੇ ਆਧਾਰ ਤੇ ਸੁਧਾਰਨ ਦਾ ਮੁੱਦਾ ਵੀ ਚੁੱਕਿਆ ਗਿਆ। ਇਸ ਮੌਕੇ ਬੋਲਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਏ.ਕੇ ਕੌਸ਼ਲ ਨੇ ਕਿਹਾ ਬੱਚਿਆਂ ਨੂੰ ਫ਼ੁੱਟਬਾਲ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੀਟਿੰਗ ਦੌਰਾਨ ਸੁਖਜਿੰਦਰ ਸਿੰਘ ਮਾਵੀ, ਕੋਚ ਬਲਬੀਰ ਸਿੰਘ, ਗੋਗੀ ਚਨਾਲੋਂ, ਗੁਰਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Sports

Check Also

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਮੁੜ ਸ਼ੁਰੂ ਕਰਵਾਏ ਖੇਡ …