ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ, 5 ਲੱਖ ਪੌਦੇ ਲਾਉਣ ਦਾ ਟੀਚਾ ਮਿਥਿਆ

ਨਬਜ਼-ਏ-ਪੰਜਾਬ, ਮੁਹਾਲੀ, 5 ਜੂਨ:
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ-ਕਮ-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵੱਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਮੁਹਾਲੀ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇੱਕ ਰੁੱਖ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਮੁੱਖ ਉਦੇਸ਼ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਵਾਤਾਵਰਨ ਦੀ ਰੱਖਿਆ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ ਨੇ ਦੱਸਿਆ ਕਿ ਰਾਜ ਪੱਧਰੀ ਮੁਹਿੰਮ ਤਹਿਤ ਸਮੂਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਪੰਜਾਬ ਭਰ ਵਿੱਚ ਕੁੱਲ 5 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਹੈ। ਇਸ ਮੌਕੇ ਐਨਜੀਓ ‘ਈਕੋ ਪਲਾਂਟੇਸ਼ਨ ਐਸੋਸੀਏਸ਼ਨ’ ਦੇ ਸਹਿਯੋਗ ਨਾਲ ਸੈਕਟਰ-69 ਸਥਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੁੱਖ ਦਫ਼ਤਰ ਵਿੱਚ ਵਾਤਾਵਰਨ ਅਨੁਕੂਲ ਪੌਦੇ ਲਗਾਏ ਗਏ। ਐਨਜੀਓ ਦੇ ਮੈਂਬਰਾਂ ਮਲਕੀਤ ਸਿੰਘ, ਆਰ.ਕੇ. ਸਿੰਘ, ਐਚ.ਐਸ. ਮਠਾੜੂ, ਕੁਲਵੰਤ ਸਿੰਘ, ਐਚ.ਆਰ. ਸਿਮਰ, ਗੋਪਾਲ ਸਿੰਘ, ਅਮਨਦੀਪ ਸੋਹੀ, ਹਰਜਿੰਦਰ ਬਲ ਅਤੇ ਗੁਰਚਰਨ ਕੌਰ ਨੇ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਦਾ ਪ੍ਰਣ ਲਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…